11.81C Vancouver
ADS

Dec 5, 2022 9:16 PM - Connect News

ਡਾ. ਹੈਨਰੀ ਨੇ ਬੀ.ਸੀ. 'ਚ ਬੱਚਿਆਂ 'ਚ ਇੰਫਲੂਐਂਜ਼ਾ ਦੇ ਤੇਜ਼ੀ ਨਾਲ ਵੱਧਦੇ ਮਾਮਲਿਆਂ ਵਿਚਾਲੇ ਵੈਕਸੀਨ ਹਾਸਿਲ ਕਰਨ ਤੇ ਮਾਸਕ ਪਹਿਨਣ ਲਈ ਕੀਤਾ ਪ੍ਰੇਰਿਤ

Share On
families-urged-to-get-children-vaccinated-before-the-holidays
Public-health officials are encouraging families and caregivers to get their kids vaccinated against influenza in advance of the holidays. (Photo - B.C. Govt.)

ਬੀ.ਸੀ. 'ਚ ਸਿਹਤ ਅਧਿਕਾਰੀਆਂ ਨੇ ਬੱਚਿਆਂ 'ਚ ਇੰਫਲੂਐਂਜ਼ਾ ਦੇ ਮਾਮਲਿਆਂ 'ਚ ਹੋਏ ਵਾਧੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਪ੍ਰੋਵਿੰਸ਼ੀਅਲ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਬੱਚਿਆਂ 'ਚ ਇੰਫਲੂਐਂਜ਼ਾ ਦੇ ਮਾਮਲਿਆਂ ਦਾ ਤੂਫਾਨ ਆ ਗਿਆ ਹੈ ਅਤੇ ਇਸ ਵਾਰ ਇਹ ਮਾਮਲੇ ਆਮ ਨਾਲੋਂ ਜਲਦੀ ਦਸਤਕ ਦੇ ਰਹੇ ਹਨ।

ਡਾ. ਹੈਨਰੀ ਨੇ ਕਿਹਾ ਕਿ ਰੈਸਪੀਰੇਟੋਰੀ ਬਿਮਾਰੀਆਂ 'ਚ ਵਾਧੇ ਵਿਚਾਲੇ ਇਸ ਸੰਬੰਧੀ ਵੈਕਸੀਨਸ ਦੀ ਮਹੱਤਤਾ ਹੋਰ ਵੀ ਵਧ ਗਈ ਹੈ।

ਉਨ੍ਹਾਂ ਕਿਹਾ ਕਿ ਇੰਫਲੂਐਂਜ਼ਾ ਦੇ ਨਾਲ ਨਜਿੱਠਣ ਲਈ 6 ਮਹੀਨੇ ਤੋਂ ਵਧ ਦੀ ਉਮਰ ਦੇ ਲੋਕਾਂ ਲਈ ਫਲੂ ਸ਼ਾਟਸ ਅਤੇ ਵੈਕਸੀਨਸ ਉਪਲੱਬਧ ਹਨ।

ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਪ੍ਰੈਗਨੈਂਟ ਲੋਕ ਵੀ ਫਲੂ ਸ਼ਾਟਸ ਅਤੇ ਵੈਕਸੀਨ ਜ਼ਰੂਰ ਅਹਸਿਲ ਕਰਨ ਅਤੇ ਇਸ ਨਾਲ ਮਾਂ ਅਤੇ ਬੱਚੇ ਦੋਵਾਂ ਲਈ ਪ੍ਰਭਾਵਸ਼ਾਲੀ ਨਤੀਜੇ ਵੇਖਣ ਨੂੰ ਮਿਲ ਸਕਦੇ ਹਨ।

ਡਾ. ਹੈਨਰੀ ਨੇ ਕਿਹਾ ਕਿ ਬੀ.ਸੀ. ਵਾਸੀ ਆਉਂਦੀ ਛੁੱਟੀਆਂ ਦੀ ਰੁੱਤ ਲਈ ਵੀ ਹੁਣੇ ਤੋਂ ਪਲੈਨ ਕਰਨ ਅਤੇ ਬਿਹਤਰ ਛੁੱਟੀਆਂ ਲਈ ਵੈਕਸੀਨਸ ਹਾਸਿਲ ਕਰਨ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਧਿਆਨ ਰੱਖਿਆ ਜਾਵੇ ਕਿ ਜੇਕਰ ਬੁਖਾਰ ਹੈ ਤਾਂ ਘਰ ਹੀ ਰਿਹਾ ਜਾਵੇ ਅਤੇ ਲੋਕਾਂ ਤੋਂ ਦੂਰੀ ਬਣਾ ਕੇ ਰੱਖੀ ਜਾਵੇ।

ਉਨ੍ਹਾਂ ਜੋਰ ਦਿੱਤਾ ਕਿ ਮਾਸਕ ਪਹਿਨਣਾ ਵੀ ਇੱਕ ਚੰਗਾ ਵਿਕਲਪ ਹੈ ਅਤੇ ਖਾਸ ਤੌਰ 'ਤੇ ਜੇਕਰ ਕੋਈ ਫਲੂ ਸੰਬੰਧੀ ਲੱਛਣ ਸ਼ੁਰੂ ਹੁੰਦੇ ਮਹਿਸੂਸ ਹੁੰਦੇ ਹੋਣ ਤਾਂ ਮਾਸਕ ਪਹਿਨਣਾ ਬਿਹਤਰ ਹੈ।

ਉਨ੍ਹਾਂ ਕਿਹਾ ਕਿ ਆਪਣੇ ਹੱਥ ਧੋਣ ਦਾ ਧਿਆਨ ਰੱਖਿਆ ਜਾਵੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link