17.87C Vancouver
ADS

Jun 4, 2020 7:36 PM -

ਜਾਰਜ ਫਲਾਇਡ ਮੈਮੋਰੀਅਲ- ਪਰਿਵਾਰਿਕ ਮੈਂਬਰ, ਸੈਲੀਬ੍ਰਿਟੀਜ਼, ਐਕਟੀਵਿਸਟ ਅਤੇ ਹੋਰਾਂ ਨੇ ਫਲਾਇਡ ਨੂੰ ਕੀਤਾ ਯਾਦ

Share On
family-celebrities-activists-others-gather-to-remember-george-floyd
An illustration of George Floyd is affixed to the window of a vacant building Tuesday, May 26, 2020, near where he was detained by police officers in Minneapolis. Floyd died after being restrained by Minneapolis police officers on Memorial Day. A video taken by a bystander shows a Minneapolis police officer with his knee on the neck of a man in custody who later died. The four officers involved have been fired. (Evan Frost/Minnesota Public Radio via AP)

ਅਮਰੀਕਾ 'ਚ ਪੁਲਿਸ ਹਿਰਾਸਤ ਦੇ ਵਿੱਚ ਮਾਰੇ ਗਏ ਜਾਰਜ ਫਲਾਇਡ ਨੂੰ ਅੱਜ ਯਾਦ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੀ ਯਾਦ 'ਚ ਮੀਨੀਆਪੌਲਿਸ 'ਚ ਇੱਕ 'ਮੈਮੋਰੀਅਲ' ਦਾ ਪ੍ਰਬੰਧ ਕੀਤਾ ਗਿਆ। ਤਿੰਨ ਮੈਮੋਰੀਅਲਜ਼ ਦੀ ਲੜੀ 'ਚ ਇਹ ਪਹਿਲਾ ਮੈਮੋਰੀਅਲ ਹੈ।

ਇਸ ਦਾ ਪ੍ਰਬੰਧ ਨਾਰਥ ਸੈਂਟਰਲ ਯੂਨੀਵਰਸਿਟੀ 'ਚ ਕੀਤਾ ਗਿਆ।

ਇੱਕ ਗੋਲਡਨ ਤਾਬੂਤ (ਕੈਸਕੇਟ) 'ਚ ਜਾਰਜ ਫਲਾਇਡ ਦਾ ਸ਼ਰੀਰ ਰੱਖਿਆ ਗਿਆ।

ਇਸ ਤਾਬੂਤ 'ਤੇ ਫੁੱਲ ਰੱਖੇ ਗਏ ਸਨ ਅਤੇ ਨਾਲ ਹੀ ਜਾਰਜ ਫਲਾਇਡ ਦੀਆਂ ਤਸਵੀਰਾਂ ਦਰਸ਼ਾਈਆਂ ਗਈਆਂ ਸਨ।

ਮੈਮੋਰੀਅਲ ਦੇ ਪ੍ਰਬੰਧਕਾਂ ਅਤੇ ਹੋਰ ਲੋਕਾਂ ਦਾ ਕਹਿਣਾ ਸੀ ਕਿ ਇਸ ਮੈਮੋਰੀਅਲ ਜ਼ਰੀਏ ਫਲਾਇਡ ਦੇ ਜੀਵਨ 'ਚ ਉਨ੍ਹਾਂ ਦੇ ਆਦਰਸ਼ਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਜਾਵੇ।

ਇਸ ਦੌਰਾਨ ਨੌਰਥ ਸੈਂਟਰਲ ਯੂਨੀਵਰਸਿਟੀ ਦੇ ਪ੍ਰਧਾਨ ਨੇ ਪ੍ਰਾਰਥਨਾ ਕੀਤੀ।

ਫਿਰ ਜਾਰਜ ਫਲਾਇਡ ਦੇ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਦੀਆਂ ਗੱਲਾਂ ਸਭ ਨਾਲ ਸਾਂਝੀਆਂ ਕਰਦੇ ਹੋਏ ਮਾਮਲੇ 'ਚ ਨਿਆਂ ਦੀ ਮੰਗ ਕੀਤੀ।

ਫਲਾਇਡ ਪਰਿਵਾਰ ਦੇ ਵਕੀਲ ਬੈਂਜਾਮਿਨ ਕਰੰਪ ਨੇ ਵੀ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨਸਲਵਾਦੀ ਘਟਨਾਵਾਂ 'ਤੇ ਰੋਕ ਲਗਾਉਣ ਲਈ ਕਦਮ ਚੁੱਕੇ ਜਾਣ। ਮੌਕੇ 'ਤੇ ਮੌਜੂਦ ਲੋਕਾਂ ਨੇ ਨਮ ਅੱਖਾਂ ਨਾਲ ਜਾਰਜ ਫਲਾਇਡ ਨੂੰ ਯਾਦ ਕੀਤਾ ਗਿਆ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link