17.97C Vancouver
ADS

Jul 8, 2026 5:30 PM - Connect Newsroom - Ramandeep Kaur with files from The Canadian Press

ਕੈਲਗਰੀ ਦੇ ਮਾਰਕੀਟ ਮਾਲ 'ਚ ਗਹਿਣਿਆਂ ਦੀ ਕਥਿਤ ਚੋਰੀ ਮਾਮਲੇ ਵਿੱਚ ਇੱਕੋ ਪਰਿਵਾਰ ਦੇ ਕਈ ਮੈਂਬਰਾਂ 'ਤੇ ਲੱਗੇ ਦੋਸ਼

Share On
family-distracted-store-staff-while-children-swiped-jewelry-calgary-police
Calgary police say four members of the same family are facing charges after an alleged jewelry theft at Market Mall. (Photo: The Canadian Press)

ਕੈਲਗਰੀ ਪੁਲਿਸ ਵੱਲੋਂ ਮਾਰਕੀਟ ਮਾਲ ਸਥਿਤ ਇੱਕ ਗਹਿਣਿਆਂ ਦੀ ਦੁਕਾਨ ਤੋਂ ਲਗਭਗ 4,000 ਡਾਲਰ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿੱਚ ਇੱਕੋ ਪਰਿਵਾਰ ਦੇ ਕਈ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 17 ਜੂਨ ਨੂੰ ਨੌਰਥ ਵੈਸਟ ਦੇ ਮਾਰਕੀਟ ਮਾਲ ਵਿੱਚ ਸਥਿਤ ਇੱਕ ਜਿਊਲਰੀ ਸਟੋਰ ਤੋਂ ਚੋਰੀ ਦੀ ਸ਼ਿਕਾਇਤ ਮਿਲੀ ਸੀ।

ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇੱਕੋ ਪਰਿਵਾਰ ਦੇ ਛੇ ਮੈਂਬਰ ਇਕੱਠੇ ਸਟੋਰ ਵਿੱਚ ਦਾਖ਼ਲ ਹੋਏ ਸਨ। ਜਾਂਚ ਅਨੁਸਾਰ, ਪਰਿਵਾਰ ਦੇ ਕੁਝ ਬਾਲਗ ਮੈਂਬਰ ਸਟਾਫ਼ ਦਾ ਧਿਆਨ ਭਟਕਾਉਂਦੇ ਰਹੇ, ਜਦਕਿ ਇੱਕ 16 ਸਾਲਾ ਲੜਕੀ ਅਤੇ 8 ਸਾਲਾ ਬੱਚੇ ਨੇ ਲਗਭਗ 4,000 ਡਾਲਰ ਮੁੱਲ ਦੇ ਗਹਿਣੇ ਚੋਰੀ ਕਰ ਲਏ ਅਤੇ ਸਟੋਰ ਤੋਂ ਬਾਹਰ ਚਲੇ ਗਏ। ਸਟੋਰ ਕਰਮਚਾਰੀਆਂ ਨੂੰ ਚੋਰੀ ਦਾ ਪਤਾ ਪਰਿਵਾਰ ਦੇ ਜਾਣ ਤੋਂ ਬਾਅਦ ਲੱਗਾ। ਪੁਲਿਸ ਨੇ ਮਾਲ ਦੇ ਅੰਦਰੋਂ ਦੋਵਾਂ ਨਾਬਾਲਗਾਂ ਅਤੇ ਇੱਕ ਬਾਲਗ ਪਰਿਵਾਰਕ ਮੈਂਬਰ ਨੂੰ ਕਾਬੂ ਕਰ ਲਿਆ, ਜਦਕਿ ਬਾਕੀ ਪਰਿਵਾਰਕ ਮੈਂਬਰ ਪਾਰਕਿੰਗ ਵਿੱਚ ਖੜ੍ਹੇ ਇੱਕ ਟਰੱਕ ਵਿੱਚ ਮਿਲੇ।

ਜਾਂਚ ਦੌਰਾਨ ਪਤਾ ਲੱਗਾ ਕਿ ਟਰੱਕ ਵੀ ਚੋਰੀ ਦਾ ਸੀ ਅਤੇ ਉਸ ਵਿੱਚੋਂ ਹੋਰ ਸਟੋਰਾਂ ਤੋਂ ਚੋਰੀ ਕੀਤਾ ਸਮਾਨ ਵੀ ਬਰਾਮਦ ਹੋਇਆ। ਇਸ ਮਾਮਲੇ ਵਿੱਚ 16 ਸਾਲਾ ਲੜਕੀ, 17 ਸਾਲਾ ਲੜਕੇ, 25 ਸਾਲਾ ਔਰਤ ਅਤੇ 34 ਸਾਲਾ ਔਰਤ ਖ਼ਿਲਾਫ਼ ਵੱਖ-ਵੱਖ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉੱਥੇ ਹੀ 8 ਅਤੇ 9 ਸਾਲ ਦੇ ਦੋ ਬੱਚਿਆਂ ਨੂੰ ਉਨ੍ਹਾਂ ਦੇ ਪਿਤਾ ਦੀ ਹਿਰਾਸਤ ਵਿੱਚ ਦੇ ਦਿੱਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਕੋਈ ਦੋਸ਼ ਨਹੀਂ ਲਗਾਇਆ ਗਿਆ। ਪੁਲਿਸ ਨੇ ਮਾਮਲੇ ਸਬੰਧੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link