15C Vancouver
ADS

Aug 17, 2021 9:59 AM -

ਪਰਿਵਾਰ ਅਤੇ ਦੋਸਤਾਂ ਵੱਲੋਂ ਨੀਰਜ ਦੇ ਜੱਦੀ ਪਿੰਡ ਪਰਤਣ ਦਾ ਇੰਤਜ਼ਾਰ, ਕੀਤੀ ਸ਼ਾਨਦਾਰ ਜਸ਼ਨ ਦੀ ਤਿਆਰੀ

Share On
family-friends-await-neeraj-chopras-arrival-in-hometown-grand-celebrations-planned
Family, friends await Neeraj Chopra's arrival in hometown, grand celebrations planned

ਓਲੰਪਿਕਸ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਨੀਰਜ ਚੋਪੜਾ ਦੇ ਅੱਜ ਮੰਗਲਵਾਰ ਨੂੰ ਪਾਨੀਪਤ ਦੇ ਸਮਾਲਖਾ ਵਿੱਚ ਆਪਣੇ ਘਰ ਲਈ ਰਵਾਨਾ ਹੋਣ 'ਤੇ, ਪਰਿਵਾਰ ਵੱਲੋਂ ਤਕਰੀਬਨ 30 ਹਜ਼ਾਰ ਲੋਕਾਂ ਦੇ ਇਕੱਠ ਵਾਲੇ ਵੱਡੇ ਜਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ।

ਟੋਕੀਓ ਓਲੰਪਿਕਸ ਵਿੱਚ ਮੈਡਲ ਜਿੱਤਣ ਤੋਂ ਬਾਅਦ, ਨੀਰਜ ਪਹਿਲੀ ਵਾਰੀ ਆਪਣੇ ਜੱਦੀ ਸ਼ਹਿਰ ਜਾਣਗੇ।

ਇਸ ਸ਼ਾਨਦਾਰ ਜਸ਼ਨ ਵਿੱਚ ਸਾਰਾ ਪਿੰਡ ਅਤੇ ਦੂਰ ਦੇ ਰਿਸ਼ਤੇਦਾਰ ਵੀ ਸੱਦੇ ਗਏ ਹਨ।

"ਉਸਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ, ਮੈਂ ਉਸ ਲਈ 'ਚੂਰਮਾ' ਬਣਾ ਕੇ ਰੱਖਿਆ ਹੈ। ਅਸੀਂ ਉਸਦਾ ਸੋਨ ਤਮਗ਼ਾ ਮੰਦਿਰ ਵਿੱਚ ਰਖਾਂਗੇ, ਕਿਉਂਕਿ ਰੱਬ ਦੀ ਮਿਹਰ ਸਦਕਾ ਹੀ ਉਹ ਏਨੀ ਉਚਾਈ 'ਤੇ ਪੁੱਜਾ ਹੈ। ਮੈਂ ਉਸਦੇ ਪੁੱਜਣ ਦਾ ਇੰਤਜ਼ਾਰ ਕਰ ਰਹੀ ਹਾਂ,"ਨੀਰਜ ਦੀ ਮਾਂ ਸਰੋਜ ਦੇਵੀ ਨੇ ਆਖਿਆ।

ਨੀਰਜ ਦੇ ਇੱਕ ਦੂਰ ਦੇ ਰਿਸ਼ਤੇਦਾਰ ਨੇ ਆਖਿਆ:"ਅਸੀਂ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਸਵਾਗਤ ਸ਼ਾਨਦਾਰ ਤਰੀਕੇ ਕੀਤਾ ਜਾਵੇਗਾ ਅਤੇ ਸਾਰੇ ਰਿਸ਼ਤੇਦਾਰ ਤੇ ਸਾਰੇ ਪਿੰਡ ਨੂੰ ਸੱਦਾ ਦਿੱਤਾ ਗਿਆ ਹੈ। ਸੋਨ ਤਮਗ਼ੇ ਨੂੰ ਮੰਦਿਰ 'ਚ ਰੱਖ ਕੇ ਕੁਝ ਰੀਤੀ-ਰਿਵਾਜ਼ ਕੀਤੇ ਜਾਣਗੇ। ਤਕਰੀਬਨ 25 ਤੋਂ 30 ਹਜ਼ਾਰ ਲੋਕਾਂ ਲਈ ਖਾਣਾ ਤਿਆਰ ਕੀਤਾ ਗਿਆ ਹੈ, ਜਿਸਨੂੰ ਤਕਰੀਬਨ 150 ਲੋਕਾਂ ਵੱਲੋਂ ਤਿਆਰ ਕੀਤਾ ਗਿਆ ਹੈ। ਜਿਸ ਦਿਨ ਦਾ ਉਹ ਤਮਗ਼ਾ ਜਿੱਤਿਆ ਹੈ, ਸਾਰੇ ਪਿੰਡ 'ਚ ਹੀ ਜਸ਼ਨ ਵਰਗਾ ਮਾਹੌਲ ਹੈ।"

ਨੀਰਜ ਨੇ ਟੋਕੀਓ ਓਲੰਪਿਕਸ ਵਿੱਚ ਮੁਲਕ ਲਈ ਟਰੈਕ ਅਤੇ ਫੀਲਡ ਵਿੱਚ ਤਮਗ਼ਾ ਜਿੱਤ ਕੇ ਪਹਿਲਾਂ ਐਥਲੀਟ ਬਣ ਕੇ ਇਤਿਹਾਸ ਬਣਾਇਆ ਹੈ।

ਖੇਡਾਂ ਵਿੱਚ ਸੋਨ ਤਮਗ਼ਾ ਹਾਸਲ ਕਰਨ ਲਈ ਉਸਨੇ 87.58 ਮੀਟਰ ਦੀ ਦੂਰੀ ਤੱਕ ਨੇਜ਼ਾ ਸੁੱਟਿਆ ਸੀ।

ਗ਼ੌਰਤਲਬ ਹੈ ਕਿ ਨੀਰਜ ਦੇ ਓਲੰਪਿਕਸ ਵਿੱਚ ਇਸ ਇਤਿਹਾਸਿਕ ਨੇਜ਼ਾ ਸੁੱਟਣ ਨੂੰ ਸੰਸਾਰ ਦੇ ਐਥਲੀਟਾਂ ਵੱਲੋਂ, ਟੋਕੀਓ ਓਲੰਪਿਕਸ ਵਿੱਚ ਐਥਲੈਟਿਕਸ (ਟਰੈਕ ਐਂਡ ਫੀਲਡ) ਦੇ 10 ਜਾਦੂਮਈ ਪਲਾਂ ਵਿੱਚੋਂ ਇੱਕ ਕਰਾਰ ਦਿੱਤਾ ਗਿਆ ਹੈ।

ਵਤਨ ਵਾਪਸੀ 'ਤੇ ਉਸਨੂੰ ਭਾਰਤ ਸਰਕਾਰ, ਖੇਡ ਮਹਿਕਮੇ, ਭਾਰਤ ਦੀ ਐਥਲੈਟਿਕਸ ਫੈਡਰੇਸ਼ਨ ਅਤੇ ਭਾਰਤੀ ਫ਼ੌਜ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link