22.77C Vancouver
ADS

Aug 5, 2021 9:18 AM -

ਹਾਕੀ ਟੀਮ ਦੇ ਖਿਡਾਰੀਆਂ ਦੇ ਪਰਿਵਾਰ ਟੋਕੀਓ ਓਲੰਪਿਕਸ ਵਿੱਚ ਕਾਂਸੇ ਦਾ ਤਮਗ਼ਾ ਜਿੱਤਣ ਦਾ ਮਨਾ ਰਹੇ ਜਸ਼ਨ

Share On
family-of-hockey-players-celebrate-indias-bronze-medal-win-at-tokyo-olympics
Family of hockey players celebrate India's bronze medal win at Tokyo Olympics


ਭਾਰਤੀ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਦੇ ਪਰਿਵਾਰ ਵਾਲਿਆਂ ਨੇ ਅੱਜ ਵੀਰਵਾਰ ਨੂੰ, ਜਰਮਨੀ ਖ਼ਿਲਾਫ਼ ਜਿੱਤ ਦਰਜ ਕਰਕੇ, ਟੀਮ ਦੇ ਕਾਂਸੇ ਦਾ ਤਮਗ਼ਾ ਜਿੱਤਣ 'ਤੇ ਜਸ਼ਨ ਮਨਾਏ।
ਇਸ ਦੌਰਾਨ ਦੋਵਾਂ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮਨਾਏ ਗਏ ਜਸ਼ਨ ਦਾ ਦ੍ਰਿਸ਼ ਅਤੇ ਉਨ੍ਹਾਂ ਦੀਆਂ ਡੁੱਲਦੀਆਂ ਭਾਵਨਾਵਾਂ ਸਾਫ਼ ਵੇਖੇ ਜਾ ਸਕਦੇ ਸਨ।

ਮਨਦੀਪ ਦੀ ਮਾਤਾ ਨੇ ਆਖਿਆ ਕਿ ਸਖ਼ਤ ਮਿਹਨਤ ਰੰਗ ਲਿਆਈ ਹੈ।

"ਇਹ ਇੱਕ ਸ਼ਾਨਦਾਰ ਪੇਸ਼ਕਾਰੀ ਸੀ। ਖਿਡਾਰੀ, ਮੈਦਾਨ ਵਿੱਚ ਵਾਕਿਆ ਹੀ ਜੀਅ-ਜਾਨ ਲਾ ਕੇ ਖੇਡੇ। ਸਾਨੂੰ ਤਮਗ਼ਾ ਮਿਲਿਆ ਅਤੇ ਸਖ਼ਤ ਘਾਲਣਾ ਰੰਗ ਲਿਆਈ। ਅੱਜ ਬਹੁਤ ਜਸ਼ਨ ਮਨਾਏ ਜਾਣਗੇ,"ਮਨਦੀਪ ਦੀ ਮਾਤਾ ਦਵਿੰਦਰ ਨੇ ਆਖਿਆ।

ਭਾਰਤ ਦੀ ਝੋਲੀ ਇੱਕ ਹੋਰ ਤਮਗ਼ਾ ਪੈਣ ਨਾਲ ਖਿਡਾਰੀਆਂ ਦੇ ਪਿਤਾ ਵੀ ਬਹੁਤ ਖੁਸ਼ ਸਨ।

"ਅੱਜ ਭਾਰਤ ਨੇ 41 ਸਾਲਾਂ ਬਾਅਦ ਹਾਕੀ 'ਚ ਕੋਈ ਤਮਗ਼ਾ ਜਿੱਤਿਆ ਹੈ। ਮੈਂ ਬਹੁਤ ਖੁਸ਼ ਹਾਂ। ਮੈਂ ਸ਼ਬਦਾਂ 'ਚ ਬਿਆਨ ਨਹੀਂ ਕਰ ਸਕਦਾ। ਮਨਦੀਪ ਅਤੇ ਸਾਰੀ ਭਾਰਤੀ ਟੀਮ ਬਹੁਤ ਵਧੀਆ ਖੇਡੀ ਹੈ। ਟੀਮ ਦਾ ਕਪਤਾਨ ਸਾਡੇ ਪਿੰਡ ਦਾ ਹੀ ਹੈ। ਅੱਜ ਉਨ੍ਹਾਂ ਨੇ ਪੰਜਾਬ ਅਤੇ ਭਾਰਤ ਨੂੰ ਮਾਣ ਮਹਿਸੂਸ ਕਰਾਇਆ ਹੈ। ਅੱਜ ਅਸੀਂ ਰੱਜ ਕੇ ਭੰਗੜਾ ਪਾਵਾਂਗੇ,"ਖਿਡਾਰੀ ਦੇ ਪਿਤਾ ਰਵਿੰਦਰ ਨੇ ਆਖਿਆ।

ਭਾਰਤੀ ਟੀਮ ਦੇ ਸਕਿੱਪਰ ਮਨਪ੍ਰੀਤ ਸਿੰਘ ਦੀ ਮਾਂ ਮਨਜੀਤ ਕੌਰ ਵੀ ਟੀਮ ਦੀ ਜਿੱਤ 'ਤੇ ਖੁਸ਼ ਸੀ।

"ਮੈਂ ਬਹੁਤ ਹੀ ਖੁਸ਼ ਹਾਂ। ਇਤਿਹਾਸ ਸਿਰਜਿਆ ਗਿਆ ਹੈ। ਇਹ ਮਾਣ ਵਾਲੀ ਗੱਲ ਹੈ ਕਿ 41 ਸਾਲਾਂ ਬਾਅਦ ਭਾਰਤ ਨੂੰ ਹਾਕੀ 'ਚ ਤਮਗ਼ਾ ਮਿਲਿਆ ਹੈ। ਮੈਂ ਸਵੇਰ ਤੋਂ ਹੀ ਅਰਦਾਸ ਕਰ ਰਹੀ ਸਾਂ। ਮੈਂ ਸਵੇਰੇ 2 ਵਜੇ ਤੋਂ ਹੀ ਜਾਗ ਰਹੀ ਹਾਂ। ਮੇਰੇ ਪੁੱਤਰ ਨੇ ਮੈਨੂੰ ਕਾਲ ਕਰਕੇ ਆਪਣੀ ਜਿੱਤ ਲਈ ਅਰਦਾਸ ਕਰਨ ਲਈ ਆਖਿਆ ਸੀ। ਉਸ ਲਈ ਇਹ ਮਾਣ ਵਾਲੀ ਗੱਲ ਹੈ। ਮੇਰੇ ਗੁਰੂ ਨੇ ਮੇਰੀ ਅਰਦਾਸ ਸੁਣੀ। ਮੇਰਾ ਪੁੱਤਰ ਬਹੁਤ ਹੀ ਘਬਰਾਇਆ ਹੋਇਆ ਸੀ ਕਿਉਂਕਿ ਉਸਦੇ ਮੋਢਿਆਂ 'ਤੇ ਬਹੁਤ ਵੱਡੀ ਜਿੰਮੇਵਾਰੀ ਸੀ। ਇਹ ਮੇਰੀ ਜ਼ਿੰਦਗੀ ਦਾ ਬਹੁਤ ਵੱਡਾ ਦਿਨ ਹੈ। ਮੈਂ ਆਪਣੇ ਗੁੜੁ ਅਜੇ ਸ਼ੁਕਰਾਨੇ ਦੀ ਅਰਦਾਸ ਕਰਾਂਗੀ,"ਮਨਜੀਤ ਕੌਰ ਨੇ ਆਖਿਆ।

ਦੱਸਣਯੋਗ ਹੈ ਕਿ ਭਾਰਤੀ ਹਾਕੀ ਟੀਮ ਨੇ ਵੀਰਵਾਰ ਨੂੰ, ਜਰਮਨੀ ਨੂੰ 5 -4 ਨਾਲ ਹਰਾਕੇ ਕੇ 41 ਸਾਲਾਂ ਦੇ ਲੰਮੇ ਇੰਤਜ਼ਾਰ ਤੋਂ ਬਾਅਦ, ਇਸ ਖੇਡ ਵਿੱਚ ਕਾਂਸੇ ਦਾ ਤਮਗ਼ਾ ਜਿੱਤਿਆ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਭਾਰਤੀ ਟੀਮ ਸੈਮੀ ਫਾਈਨਲ 'ਚ ਬੈਲਜੀਅਮ ਤੋਂ 2-5 ਨਾਲ ਹਾਰੀ ਸੀ, ਜਿਸ ਤੋਂ ਬਾਅਦ ਟੀਮ ਜਰਮਨੀ ਨਾਲ ਕਾਂਸੇ ਦੇ ਤਮਗ਼ੇ ਲਈ ਦੌੜ ਵਿੱਚ ਸ਼ਾਮਲ ਹੋਈ।

Latest news

b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
poilievre-criticizes-federal-handling-of-b-c-property-rights-debate-during-vancouver-visit
Punjabi

ਵੈਨਕੂਵਰ ਦੌਰੇ ਦੌਰਾਨ ਪੌਲੀਐਵ ਨੇ ਬੀ.ਸੀ. 'ਚ ਪ੍ਰੋਪਰਟੀ ਰਾਈਟਸ ਦੇ ਮੁੱਦੇ ’ਤੇ ਘੇਰੀ ਫੈਡਰਲ ਸਰਕਾਰ

ਬੀ.ਸੀ. ਵਿਚ ਚੱਲ ਰਹੇ ਪ੍ਰੋਪਰਟੀ ਰਾਈਟਸ ਦੇ ਮੁੱਦੇ 'ਤੇ ਜਨਤਾ ਨੂੰ ਸਾਧਣ ਲਈ ਫੈਡਰਲ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਅੱਜ ਵੈਨਕੂਵਰ ਦੌਰੇ 'ਤੇ ਹਨ। ਪੌਲੀਐਵ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਸਰਕਾਰ ਨਿੱਜੀ ਜਾਇਦਾਦ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਹੋ ਰਹੀ ਹੈ, ਜਿਸ ਕਾਰਨ ਲੱਖਾਂ ਘਰਾਂ ਦੇ ਮਾਲਕਾਂ ਦੀ ਸੁਰੱਖਿਆ ਖ਼ਤਰੇ ਵਿਚ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link