17.36C Vancouver
ADS

Sep 27, 2021 9:32 PM -

ਕ੍ਰਿਸਟੀਨਾ ਵਾਰਡ ਦੇ ਮਾਪਿਆਂ ਨੇ ਸਰੀ 'ਚ ਧੀ ਦੀ ਜਾਣਕਾਰੀ ਲਈ ਕੀਤੀ ਅਪੀਲ

Share On
family-of-kristina-ward-marking-the-fourth-anniversary-of-her-disappearance
The family of a young Indigenous woman is marking the fourth anniversary of her disappearance in Metro Vancouver as her parents appeal for any information that could help them find her. (Photo - BC RCMP/Twitter)

ਮੈਟਰੋ ਵੈਨਕੂਵਰ 'ਚ ਇੱਕ ਇੰਡੀਜਨਸ ਔਰਤ ਦੇ ਲਾਪਤਾ ਹੋਣ ਦੇ 4 ਸਾਲ ਪੂਰੇ ਹੋਣ 'ਤੇ ਉਸ ਦੇ ਮਾਪਿਆਂ ਨੇ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਜਾਣਕਾਰੀ ਹੋਵੇ ਤਾਂ ਸਾਂਝੀ ਕੀਤੀ ਜਾਵੇ।

ਲਾਪਤਾ ਔਰਤ ਦਾ ਨਾਮ ਕ੍ਰਿਸਟੀਨਾ ਵਾਰਡ ਹੈ ਅਤੇ ਲਾਪਤਾ ਹੋਣ ਮੌਕੇ ਉਸ ਦੀ ਉਮਰ 20 ਸਾਲ ਸੀ।

ਉਹ ਐਬਟਸਫੋਰਡ 'ਚ ਆਪਣੇ ਘਰ ਤੋਂ ਕੁਝ ਦੋਸਤਾਂ ਨੂੰ ਮਿਲਣ ਲਈ ਨਿਕਲੀ ਸੀ।

ਉਸ ਨੇ ਲੈਂਗਲੀ 'ਚ ਆਪਣੇ ਦੋਸਤਾਂ ਨੂੰ ਮਿਲਣਾ ਸੀ।

27 ਸਿਤੰਬਰ 2017 ਨੂੰ ਸਰੀ ਸੰਬੰਧੀ ਇੱਕ ਸਰਵੇਲੈਂਸ ਟੇਪ 'ਚ ਉਸ ਨੂੰ ਇੱਕ ਅਣਜਾਣ ਵਿਅਕਤੀ ਨਾਲ ਤੁਰ ਕੇ ਜਾਂਦੇ ਵੇਖਿਆ ਗਿਆ ਸੀ।

ਉਸ ਦੇ ਮਾਪਿਆਂ ਨੇ ਅੱਜ 104 ਐਵੀਨਿਊ ਅਤੇ 140 ਸਟ੍ਰੀਟ ਦੇ ਇਲਾਕੇ 'ਚ ਤੁਰ ਕੇ ਆਪਣੀ ਧੀ ਨੂੰ ਯਾਦ ਕੀਤਾ।

ਇਸੇ ਇਲਾਕੇ 'ਚ ਉਸ ਨੂੰ ਆਖਰੀ ਵਾਰ ਵੇਖਿਆ ਗਿਆ ਸੀ।

ਮਾਪਿਆਂ ਦਾ ਕਹਿਣਾ ਹੈ ਕਿ ਕਿਸੇ ਕੋਲ ਉਨ੍ਹਾਂ ਦੀ ਧੀ ਦੀ ਜਾਣਕਾਰੀ ਹੋਵੇ ਤਾਂ ਲੈਂਗਲੀ ਆਰ.ਸੀ.ਐਮ.ਪੀ. ਨਾਲ ਸੰਪਰਕ ਕੀਤਾ ਜਾਵੇ। ਲੜਕੀ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ।

ਲਾਪਤਾ ਲੜਕੀ ਦੀ ਮਾਂ ਨੇ ਦੱਸਿਆ ਕਿ ਕ੍ਰਿਸਟੀਨਾ ਵਾਰਡ ਦਾ ਨਾਮ ਮਿਸਿੰਗ ਅਤੇ ਮਰਡਰਡ ਇੰਡੀਜਨਸ ਔਰਤਾਂ ਦੀ ਸੂਚੀ 'ਚ ਸ਼ਾਮਿਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ 'ਤੇ ਚੁੱਪੀ ਤੋੜਨ ਦਾ ਸਮਾਂ ਆ ਗਿਆ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link