12.58C Vancouver
ADS

Jan 27, 2021 1:38 AM -

ਮੈਰਿਟ 'ਚ ਲਾਪਤਾ ਹੋਏ ਵਿਅਕਤੀ ਦੀ ਦੋ ਸਾਲ ਤੋਂ ਨਾਕਾਮ ਰਹੀ ਭਾਲ; ਪਰਿਵਾਰ ਨੇ ਲੋਕਾਂ ਨੂੰ ਕੀਤੀ ਭਾਵੁਕ ਅਪੀਲ ਤੇ ਕੀਤਾ ਇਨਾਮ ਦਾ ਐਲਾਨ

Share On
family-of-man-missing-in-b-c-marks-second-anniversary-with-information-appeal
Ben Tyner is shown in an RCMP handout photo. The family of a man missing in British Columbia's southern Interior are appealing for information on the second anniversary of his disappearance. Ben Tyner's father, mother and brother released the videotaped appeal from their home in Wyoming, urging anyone with information about the case to come forward. Tyner was 33-years-old and manager of the Nicola Ranch near Merritt when he was last seen leaving the compound on horseback, possibly to search for cattle in the surrounding hills about 300 kilometres northeast of Vancouver. THE CANADIAN PRESS/HO-RCMP MANDATORY CREDIT

ਬੀ.ਸੀ. 'ਚ ਮੈਰਿਟ ਇਲਾਕੇ 'ਚ 2 ਸਾਲ ਪਹਿਲਾਂ ਲਾਪਤਾ ਹੋਏ ਇੱਕ ਵਿਅਕਤੀ ਦੀ ਭਾਲ 'ਚ ਮਦਦ ਲਈ ਉਸ ਦੇ ਪਰਿਵਾਰ ਦੇ ਮੈਂਬਰਾਂ ਨੇ ਅਪੀਲ ਕੀਤੀ ਹੈ।

ਲਾਪਤਾ ਵਿਅਕਤੀ ਦਾ ਨਾਮ ਬੈਨ ਟਾਈਨਰ ਹੈ।

ਜਦ ਵਿਅਕਤੀ ਲਾਪਤਾ ਹੋਇਆ ਤਾਂ ਉਸ ਦੀ ਉਮਰ 33 ਸਾਲ ਸੀ।

ਉਹ ਨਿਕੋਲਾ ਰੈਂਚ ਦਾ ਮੈਨੇਜਰ ਸੀ।

ਇੱਕ ਦਿਨ ਉਹ ਘੋੜੇ 'ਤੇ ਸਵਾਰ ਹੋ ਕੇ ਨੇੜ ਦੇ ਇਲਾਕੇ 'ਚ ਗਾਵਾਂ ਨੂੰ ਵੇਖਣ ਲਈ ਨਿਕਲਿਆ ਸੀ ਪਰ ਫਿਰ ਕਦੀ ਨਹੀਂ ਪਰਤਿਆ।

ਉਸ ਦੇ ਪਿਤਾ ਰਿਚਰਡ ਨੇ ਇੱਕ ਵੀਡੀਓ ਸੁਨੇਹੇ 'ਚ ਕਿਹਾ ਕਿ ਬੀਤੇ 24 ਮਹੀਨੇ ਦਾ ਸਮਾਂ ਉਨ੍ਹਾਂ ਲਈ ਬੇਹੱਦ ਪ੍ਰੇਸ਼ਾਨੀ ਅਤੇ ਦੁੱਖ ਭਰਿਆ ਰਿਹਾ ਹੈ।

ਪਰਿਵਾਰ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਕਿਸੇ ਕੋਲ ਉਨ੍ਹਾਂ ਦੇ ਪੁੱਤਰ ਦੀ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਦੱਸਿਆ ਜਾਵੇ।

ਟਾਈਨਰ ਪਰਿਵਾਰ ਨੇ ਮਾਮਲੇ 'ਚ ਕੋਈ ਪੁਖਤਾ ਜਾਣਕਾਰੀ ਦੇਣ ਵਾਲੇ ਨੂੰ $15,000 ਦਾ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ।

ਯਾਦ ਰਹੇ ਆਰ.ਸੀ.ਐਮ.ਪੀ. ਦਾ ਮੰਨਣਾ ਹੈ ਕਿ ਟਾਈਨਰ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਹੈ।

ਹਾਲਾਂਕਿ ਪੁਲਿਸ ਨੇ ਮਾਮਲੇ ਸੰਬੰਧੀ ਕੋਈ ਵੇਰਵੇ ਸਾਂਝੇ ਨਹੀਂ ਕੀਤੇ ਹਨ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link