12.85C Vancouver
ADS

Jan 13, 2023 1:57 AM - Connect News

ਆਈ.ਹਿਟ ਨੇ ਸਰ੍ਹੀ 'ਚ ਘਰ 'ਚ ਮ੍ਰਿਤ ਮਿਲੇ 3 ਲੋਕਾਂ ਦੀ ਪਛਾਣ ਕੀਤੀ ਸਾਂਝੀ

Share On
family-of-surrey-homicide-victims-provide-statement
The Integrated Homicide Investigation Team (IHIT) continue to investigate the deaths of three family members in their Surrey home.(Photo - Surrey RCMP)

ਸਰ੍ਹੀ 'ਚ ਸੋਮਵਾਰ ਨੂੰ ਵਾਪਰੀ 3 ਕਤਲਾਂ ਦੀ ਵਾਰਦਾਤ ਵਿੱਚ ਪੀੜਤਾਂ ਦੀ ਪਛਾਣ ਸਾਂਝੀ ਕੀਤੀ ਗਈ ਹੈ।

ਮਾਮਲੇ ਸੰਬੰਧੀ ਅਪਡੇਟ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ/ਆਈ.ਹਿਟ ਵੱਲੋਂ ਸਾਂਝੀ ਕੀਤੀ ਗਈ ਹੈ।

ਆਈ.ਹਿਟ ਦਾ ਕਹਿਣਾ ਹੈ ਕਿ 112 ਐਵੀਨਿਊ ਅਤੇ 156 ਸਟ੍ਰੀਟ ਦੇ ਕੋਲ ਫਰੇਜ਼ਰ ਹਾਈਟਸ ਦੇ ਇਲਾਕੇ 'ਚ ਸਥਿਤ ਘਰ 'ਚ ਮ੍ਰਿਤ ਮਿਲੇ 3 ਲੋਕਾਂ 'ਚ 56 ਸਾਲਾ ਜ਼ਿਆਓ ਯਾਨ ਜ਼ੈਨ, 58 ਸਾਲਾ ਲੀ ਲੀ ਅਤੇ 24 ਸਾਲਾ ਡੈਨੀਅਲ ਲੀ ਸ਼ਾਮਿਲ ਸਨ।

ਇਹ ਤਿੰਨੇ ਪੀੜਤ ਸਰ੍ਹੀ ਨਿਵਾਸੀ ਸਨ।

ਪੀੜਤ ਲੋਕਾਂ ਦੇ ਪਰਿਵਾਰ ਨੇ ਇੱਕ ਬਿਆਨ ਜਾਰੀ ਕਰ ਦੱਸਿਆ ਹੈ ਕਿ ਤਿੰਨੇ ਪੀੜਤ ਇੱਕ ਹੱਸਦਾ-ਖੇਡਦਾ ਪਰਿਵਾਰ ਸਨ ਅਤੇ ਇਸ ਵਾਰਦਾਤ ਨੇ ਪਰਿਵਾਰ ਨੂੰ ਸਦਮਾ ਪਹੁੰਚਾਇਆ ਹੈ।

ਪਰਿਵਾਰ ਨੇ ਇਹ ਵੀ ਕਿਹਾ ਹੈ ਕਿ ਪੀੜਤਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ।

ਯਾਦ ਰਹੇ ਘਟਨਾ 9 ਜਨਵਰੀ ਨੂੰ ਵਾਪਰੀ ਸੀ ਅਤੇ ਮੌਕੇ 'ਤੇ ਪਹੁੰਚੇ ਪੁਲਿਸ ਅਫਸਰਾਂ ਨੂੰ ਘਰ 'ਚ 3 ਲੋਕਾਂ ਦੇ ਮ੍ਰਿਤ ਸ਼ਰੀਰ ਮਿਲੇ ਸਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link