11.96C Vancouver
ADS

Dec 18, 2020 5:20 PM -

ਖੇਤੀ ਕਾਨੂੰਨ ਰਾਤੋ-ਰਾਤ ਨਹੀਂ ਲਿਆਂਦੇ ਗਏ: ਨਰਿੰਦਰ ਮੋਦੀ

Share On
farm-laws-not-introduced-overnight-centre-and-states-had-discussed-for-years-pm-modi
India's Prime Minister, Narendra Modi addressing the farmers via video-conferencing/ ANI

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਖੇਤੀ ਕਾਨੂੰਨ ਰਾਤੋ-ਰਾਤ ਨਹੀਂ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਪਿਛਲੇ 20-30 ਸਾਲਾਂ ਦੌਰਾਨ ਕੇਂਦਰ ਅਤੇ ਰਾਜ ਸਰਕਾਰਾਂ ਨੇ ਇਨ੍ਹਾਂ ਸੁਧਾਰਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਹੈ।

"ਖੇਤੀ ਕਾਨੂੰਨ ਰਾਤੋ-ਰਾਤ ਪੇਸ਼ ਨਹੀਂ ਕੀਤੇ ਗਏ। ਪਿਛਲੇ 20-30 ਸਾਲਾਂ ਦੌਰਾਨ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨੇ ਇਨ੍ਹਾਂ ਸੁਧਾਰਾਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਸੀ। ਖੇਤੀਬਾੜੀ ਮਾਹਿਰ, ਅਰਥ-ਸ਼ਾਸਤਰੀ ਅਤੇ ਅਗਾਂਹਵਧੂ ਕਿਸਾਨ ਸੁਧਾਰਾਂ ਦੀ ਮੰਗ ਕਰਦੇ ਆ ਰਹੇ ਹਨ।", ਕਿਸਾਨ ਕਲਿਆਣ ਦੇ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ।

"ਮੈਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ, ਕਿਰਪਾ ਕਰਕੇ ਸਾਰਾ ਸਿਹਰਾ ਰੱਖੋ। ਮੈਂ ਤੁਹਾਨੂੰ ਤੁਹਾਡੇ ਸਾਰੇ ਪੁਰਾਣੇ ਚੋਣ ਮੈਨੀਫੈਸਟੋਆਂ ਦਾ ਸਿਹਰਾ ਦੇ ਰਿਹਾ ਹਾਂ। ਮੈਂ ਕਿਸਾਨਾਂ ਦੇ ਜੀਵਨ ਵਿੱਚ ਸੌਖ ਚਾਹੁੰਦਾ ਹਾਂ, ਮੈਂ ਉਹਨਾਂ ਦੀ ਤਰੱਕੀ ਚਾਹੁੰਦਾ ਹਾਂ ਅਤੇ ਖੇਤੀਬਾੜੀ ਵਿੱਚ ਆਧੁਨਿਕਤਾ ਚਾਹੁੰਦਾ ਹਾਂ।"

ਪੀਐਮ ਮੋਦੀ ਨੇ ਕਿਹਾ ਕਿ ਅੱਜ ਮੱਧ ਪ੍ਰਦੇਸ਼ ਦੇ 35 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 16 ਹਜ਼ਾਰ ਕਰੋੜ ਰੁਪਏ ਟਰਾਂਸਫਰ ਕੀਤੇ ਜਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਨੇ ਪਿਛਲੇ ਪੰਜ-ਛੇ ਸਾਲਾਂ ਵਿੱਚ ਜੋ ਆਧੁਨਿਕ ਪ੍ਰਣਾਲੀ ਬਣਾਈ ਹੈ, ਉਸ ਦੀ ਅੱਜ ਸਾਰੀ ਦੁਨੀਆ ਵਿੱਚ ਚਰਚਾ ਅਤੇ ਸ਼ਲਾਘਾ ਕੀਤੀ ਜਾ ਰਹੀ ਹੈ।

ਪੀਐਮ ਮੋਦੀ ਨੇ ਕਿਹਾ, "ਦੁਨੀਆ ਦੇ ਵੱਡੇ ਦੇਸ਼ਾਂ ਦੇ ਕਿਸਾਨਾਂ ਨੂੰ ਉਪਲਬਧ ਆਧੁਨਿਕ ਸਹੂਲਤਾਂ, ਭਾਰਤ ਦੇ ਕਿਸਾਨਾਂ ਨੂੰ ਵੀ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ, ਇਸ ਵਿੱਚ ਹੋਰ ਦੇਰੀ ਨਹੀਂ ਕੀਤੀ ਜਾ ਸਕਦੀ।"

"ਤੇਜ਼ੀ ਨਾਲ ਬਦਲ ਰਹੇ ਵਿਸ਼ਵ-ਵਿਆਪੀ ਹਾਲਾਤ ਵਿੱਚ, ਕਿਸਾਨਾਂ ਦੀ ਸਥਿਤੀ ਨੂੰ ਸਹੂਲਤਾਂ ਅਤੇ ਆਧੁਨਿਕ ਵਿਧੀਆਂ ਦੀ ਘਾਟ ਕਰਕੇ ਬੇਬਸ ਹੋਣ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ। ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਜੋ ਚੀਜ਼ਾਂ 25-30 ਸਾਲ ਪਹਿਲਾਂ ਹੋਣੀਆਂ ਚਾਹੀਦੀਆਂ ਸਨ, ਹੁਣ ਹੋ ਰਹੀਆਂ ਹਨ।"

ਪ੍ਰਧਾਨ ਮੰਤਰੀ ਨੇ ਕਿਹਾ, ਪਿਛਲੇ ਛੇ ਸਾਲਾਂ ਵਿੱਚ ਕੇਂਦਰ ਨੇ ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕੀਤਾ ਹੈ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਆਪਣਾ ਪੱਖ ਸ਼ੁਰੂ ਤੋਂ ਹੀ ਬਿਲਕੁਲ ਸਾਫ਼ ਰੱਖਿਆ ਹੈ ਕਿ ਜਿੰਨੀ ਦੇਰ ਤਕ ਤਿੰਨਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link