16.43C Vancouver
ADS

Nov 29, 2024 7:59 PM - Connect Newsroom

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੀਐਮਸੀ ਹਸਪਤਾਲ 'ਚੋਂ ਮਿਲੀ ਛੁੱਟੀ

Share On
farmer-leader-jagjit-singh-dallewal-discharged-from-dmc-hospital
Dallewal is now rejoining the farmers' protest at the Khanauri border. He was detained by the Punjab Police on November 26, just before he was set to begin a hunger strike at the border.

ਪੰਜਾਬ ਪੁਲਿਸ ਵਲੋਂ ਖਨੌਰੀ ਬਾਰਡਰ ਤੋਂ ਹਿਰਾਸਤ ਵਿਚ ਲਏ ਗਏ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿਚ ਮੈਨੂੰ ਰੱਖਿਆ ਗਿਆ ਉੱਥੇ ਮੋਬਾਇਲ ਫੋਨ ਤੱਕ ਲਿਜਾਣ ਦੀ ਇਜਾਜ਼ਤ ਨਹੀਂ ਸੀ।

ਡੱਲੇਵਾਲ ਹੁਣ ਫਿਰ ਤੋਂ ਖਨੌਰੀ ਬਾਰਡਰ 'ਤੇ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋ ਰਹੇ ਹਨ। ਪੰਜਾਬ ਪੁਲਿਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਖਨੌਰੀ ਬਾਰਡਰ 'ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹਿਰਾਸਤ ਵਿਚ ਲੈ ਲਿਆ ਸੀ ਅਤੇ ਲੁਧਿਆਣਾ ਦੇ ਹਸਪਤਾਲ ਵਿਚ ਉਨ੍ਹਾਂ ਨੂੰ ਸਖ਼ਤ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਸੀ।

ਕਿਸਾਨਾਂ ਵਲੋਂ ਡੱਲੇਵਾਲ ਨੂੰ ਰਿਹਾਅ ਕਰਨ ਲਈ ਪਾਏ ਗਏ ਜ਼ੋਰ ਮਗਰੋਂ ਅੱਜ ਹੀ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਨਜ਼ਰਬੰਦੀ ਤੋਂ ਮੁਕਤ ਕਰਨ ਦੀ ਸਹਿਮਤੀ ਜਤਾਈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link