Feb 10, 2025 8:24 PM - Connect Newsroom

ਪੰਜਾਬ ਦੇ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਚੰਡੀਗੜ੍ਹ ਵਿਚ ਹੋਣ ਵਾਲੀ ਬੈਠਕ ਵਿਚ ਕਿਸਾਨੀ ਮੰਗਾਂ ਦਾ ਕੋਈ ‘ਢੁੱਕਵਾਂ ਹੱਲ’ ਨਾ ਕੱਢਿਆ ਤਾਂ ਕਿਸਾਨਾਂ ਦਾ ਜਥਾ 25 ਫਰਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਮਾਰਚ ਕਰੇਗਾ।
ਕੇਂਦਰ ਨੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿਚ ਗੱਲਬਾਤ ਲਈ ਸੱਦਾ ਦਿੱਤਾ ਹੈ। ਇਹ ਦੋਵੇਂ ਕਿਸਾਨ ਜਥੇਬੰਦੀਆਂ ਫਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੀਆਂ ਹਨ। ਪੰਧੇਰ ਨੇ ਕਿਹਾ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਦਾ ਵਫ਼ਦ ਸੰਯੁਕਤ ਕਿਸਾਨ ਮੋਰਚਾ ਵੱਲੋਂ 12 ਫਰਵਰੀ ਨੂੰ ਏਕੇ ਲਈ ਸੱਦੀ ਬੈਠਕ ਵਿਚ ਵੀ ਸ਼ਾਮਲ ਹੋਵੇਗਾ।




