7.81C Vancouver
ADS

Aug 3, 2022 3:48 PM - ANI

ਕਿਸਾਨ ਯੂਨੀਅਨਾਂ ਨੇ ਮੰਗਾਂ ਮੰਨੇ ਜਾਣ ਮਗਰੋਂ ਪੰਜਾਬ ਸਰਕਾਰ ਖਿਲਾਫ਼ ਪ੍ਰਸਤਾਵਿਤ ਧਰਨਾ ਕੀਤਾ ਸਮਾਪਤ

Share On
farmer-unions-call-off-proposed-protest-against-punjab-govt-after-most-of-the-demands-accepted
Jagjit Singh Dallewal, BKU Sidhupur (Photo : ANI)

ਕਿਸਾਨ ਯੂਨੀਅਨਾਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਸਰਕਾਰ ਵਿਰੁੱਧ ਆਪਣਾ ਪ੍ਰਸਤਾਵਿਤ ਧਰਨਾ ਸਮਾਪਤ ਕਰ ਦਿੱਤਾ। ਉਨ੍ਹਾਂ ਇਹ ਫ਼ੈਸਲਾ ਜ਼ਿਆਦਾਤਰ ਮੰਗਾਂ ਮੰਨੇ ਜਾਣ ਦੇ ਮੱਦੇਨਜ਼ਰ ਲਿਆ।

ਕਿਸਾਨ ਯੂਨੀਅਨਾਂ ਤੇ ਮੁੱਖ ਮੰਤਰੀ ਵਿਚਾਲੇ ਪੰਜਾਬ ਭਵਨ ਵਿਚ ਗੱਲਬਾਤ ਹੋਈ।

ਗੌਰਤਲਬ ਹੈ ਕਿ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਸਮੇਤ ਕਈ ਕਿਸਾਨ ਜਥੇਬੰਦੀਆਂ ਨੇ ਗੰਨੇ ਦੇ ਬਕਾਏ ਦੀ ਅਦਾਇਗੀ ਨਾ ਹੋਣ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੰਨੇ ਦੇ ਸਾਰੇ ਬਕਾਏ 7 ਸਤੰਬਰ ਤੱਕ ਅਦਾ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਪਰਾਲੀ ਸਾੜਨ ਅਤੇ ਅੰਦੋਲਨ ਕਰਨ ਲਈ ਕਿਸਾਨਾਂ ਵਿਰੁੱਧ ਦਰਜ ਐੱਫ. ਆਈ. ਆਰਜ਼. ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ 5 ਅਗਸਤ ਤੱਕ ਦਿੱਤਾ ਜਾਵੇਗਾ। ਬੀ. ਕੇ. ਯੂ. ਸਿੱਧੂਪੁਰ ਦੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ, "ਸਾਡੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ। ਅਸੀਂ ਆਪਣਾ ਧਰਨਾ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਹੈ। ਸਾਨੂੰ ਭਰੋਸਾ ਦਿੱਤਾ ਗਿਆ ਹੈ ਕਿ 7 ਸਤੰਬਰ ਤੱਕ ਬਕਾਏ ਨਿਬੇੜਰ ਦਿੱਤੇ ਜਾਣਗੇ। ਸਾਡੀ ਅਗਲੀ ਮੀਟਿੰਗ 7 ਸਤੰਬਰ ਨੂੰ ਹੋਵੇਗੀ।"

Latest news

calgary-massage-therapist-faces-four-more-sexual-assault-charges
Punjabi

ਕੈਲਗਰੀ ਦੇ ਮਸਾਜ ਥੈਰੇਪਿਸਟ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਚਾਰ ਹੋਰ ਦੋਸ਼

ਕੈਲਗਰੀ ਦੇ ਇਕ ਮਸਾਜ ਥੈਰੇਪਿਸਟ ਖਿਲਾਫ ਜਿਣਸੀ ਸ਼ੋਸ਼ਣ ਦੇ ਹੋਰ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੇ ਅਗਸਤ 2025 ਵਿੱਚ 17 ਐਵੇਨਿਊ ਸਾਊਥ ਵੈਸਟ ਉੱਤੇ ਸਥਿਤ ਕਿਨੀਸੀਓ ਮਸਾਜ ਥੈਰੇਪੀ ਵਿਖੇ ਇੱਕ ਅਪਾਇੰਟਮੈਂਟ ਦੌਰਾਨ ਵਾਪਰੀ ਕਥਿਤ ਘਟਨਾ ਦੇ ਸਬੰਧ ਵਿੱਚ ਜੁਲਾਈ ਵਿੱਚ 53 ਸਾਲਾ Yuriy Zhivov ਨੂੰ ਗ੍ਰਿਫ਼ਤਾਰ ਕੀਤਾ ਸੀ।
poilievre-pushes-back-against-musks-call-for-canadian-provinces-to-separate
Punjabi

ਮਸਕ ਦੇ ਟਵੀਟ ’ਤੇ ਪੌਲੀਐਵ ਨੇ ਜਤਾਇਆ ਇਤਰਾਜ਼

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਐਲੋਨ ਮਸਕ ਵੱਲੋਂ ਕਿਊਬੈਕ, ਐਲਬਰਟਾ ਅਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋਣ ਦੀ ਦਿੱਤੀ ਗਈ ਸਲਾਹ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸ਼ੁੱਕਰਵਾਰ ਨੂੰ ਓਨਟਾਰੀਓ ਦੇ ਬਰਲਿੰਗਟਨ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਪੌਲੀਐਵ ਨੇ ਕਿਹਾ ਕਿ ਕੈਨੇਡੀਅਨਜ਼ ਆਪਣੇ ਫੈਸਲੇ ਖੁਦ ਕਰਦੇ ਹਨ ਅਤੇ ਅਜਿਹੇ ਲੋਕਾਂ ਦੇ ਮੂਰਖਤਾਪੂਰਨ ਟਵੀਟ 'ਤੇ ਸਮਾਂ ਬਰਬਾਦ ਕਰਨ ਦੀ ਕੋਈ ਲੋੜ ਨਹੀਂ, ਜਿਨ੍ਹਾਂ ਦਾ ਕੈਨੇਡੀਅਨ ਨਾਲ ਕੋਈ ਵਾਸਤਾ ਨਹੀਂ ਹੈ।
gaurav-yadav-appointed-permanent-punjab-dgp
Punjabi

ਗੌਰਵ ਯਾਦਵ ਪੰਜਾਬ ਦੇ ਪੱਕੇ DGP ਨਿਯੁਕਤ

ਪੰਜਾਬ ਸਰਕਾਰ ਨੇ IPS ਗੌਰਵ ਯਾਦਵ ਨੂੰ ਪੱਕੇ ਤੌਰ ‘ਤੇ DGP ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹੀ ਗੌਰਵ ਯਾਦਵ ਇਸ ਅਹੁਦੇ 'ਤੇ ਕਾਰਜਕਾਰੀ ਸੇਵਾਵਾਂ ਨਿਭਾਅ ਰਹੇ ਸਨ। ਇਸ ਨਾਲ, ਪੰਜਾਬ ਪੁਲਿਸ, ਜੋ ਪਿਛਲੇ ਚਾਰ ਸਾਲਾਂ ਤੋਂ ਇੱਕ ਕਾਰਜਕਾਰੀ DGP ਦੀ ਦੇਖ-ਰੇਖ ਹੇਠ ਹੈ, ਨੂੰ ਇੱਕ ਸਥਾਈ ਮੁਖੀ ਹੋਣ ਦੀ ਪ੍ਰਵਾਨਗੀ ਮਿਲ ਗਈ ਹੈ।
poilievre-to-visit-alberta-to-deliver-speech-on-canadian-unity
Punjabi

ਕੈਨੇਡਾ ਦੀ ਏਕਤਾ ’ਤੇ ਭਾਸ਼ਣ ਦੇਣ ਲਈ ਐਲਬਰਟਾ ਜਾਣਗੇ ਪੌਲੀਐਵ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਹਫ਼ਤੇ ਐਲਬਰਟਾ ਦਾ ਦੌਰਾ ਕਰਨਗੇ, ਜਿੱਥੇ ਉਹ ਕੈਨੇਡਾ ਦੀ ਏਕਤਾ 'ਤੇ ਭਾਸ਼ਣ ਦੇਣਗੇ। ਇਹ ਦੌਰਾ ਐਲਬਰਟਾ ਵਿੱਚ ਕੈਨੇਡਾ ਤੋਂ ਵੱਖ ਹੋਣ ਸਬੰਧੀ ਹੋਣ ਵਾਲੇ ਰੈਫਰੈਂਡਮ ਤੋਂ ਠੀਕ ਪਹਿਲਾਂ ਹੋ ਰਿਹਾ ਹੈ।
rcmp-union-raises-concerns-over-proposed-financial-crimes-agency
Punjabi

ਮਨੀ ਲੌਂਡਰਿੰਗ ਰੋਕਣ ਲਈ ਨਵੀਂ ਏਜੰਸੀ ’ਤੇ RCMP ਯੂਨੀਅਨ ਨੂੰ ਇਤਰਾਜ਼

ਕੈਨੇਡਾ ਸਰਕਾਰ ਵੱਲੋਂ ਮਨੀ ਲੌਂਡਰਿੰਗ ਅਤੇ ਆਨਲਾਈਨ ਫਰਾਡ ਤੇ ਵਿੱਤੀ ਕ੍ਰਾਈਮ ਨਾਲ ਨਜਿੱਠਣ ਲਈ ਨਵੀਂ ਵਿੱਤੀ ਅਪਰਾਧ ਏਜੰਸੀ ਬਣਾਉਣ ਦੇ ਪ੍ਰਸਤਾਵਿਤ ਬਿੱਲ C-29 ਨੂੰ ਲੈ ਕੇ ਆਰ.ਸੀ.ਐਮ.ਪੀ. ਯੂਨੀਅਨ ਵੱਲੋਂ ਚਿੰਤਾ ਜਤਾਈ ਜਾ ਰਹੀ ਹੈ। ਰਾਸ਼ਟਰੀ ਪੁਲਿਸ ਫੈਡਰੇਸ਼ਨ ਦੇ ਪ੍ਰੈਜ਼ੀਡੈਂਟ ਰੌਬ ਫੈਰਰ ਨੇ ਵੀਰਵਾਰ ਸੰਸਦੀ ਕਮੇਟੀ ਸਾਹਮਣੇ ਗਵਾਹੀ ਦਿੰਦਿਆਂ ਕਿਹਾ ਕਿ ਇਸ ਨਵੀਂ ਏਜੰਸੀ ਦੇ ਗਠਨ ਨਾਲ ਪਹਿਲਾਂ ਹੀ ਸਟਾਫ਼ ਅਤੇ ਸਾਧਨਾਂ ਦੀ ਭਾਰੀ ਕਿੱਲਤ ਨਾਲ ਜੂਝ ਰਹੀ ਆਰ.ਸੀ.ਐਮ.ਪੀ. ਹੋਰ ਕਮਜ਼ੋਰ ਹੋ ਸਕਦੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link