14.36C Vancouver
ADS

Sep 8, 2021 9:04 AM -

ਕਰਨਾਲ ਵਿੱਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ

Share On
farmers-continue-sit-in-protest-at-mini-secretariat-in-karnal
Farmers continue sit-in protest at mini Secretariat in Karnal

28 ਅਗਸਤ ਨੂੰ ਕਿਸਾਨਾਂ 'ਤੇ ਹੋਏ ਲਾਠੀਚਾਰਜ ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈਕੇ, ਜ਼ਿਲਾ ਨਿਜ਼ਾਮ ਨਾਲ ਹੋਈ ਗੱਲਬਾਤ ਦੇ ਬੇਸਿੱਟਾ ਨਿਕਲਣ ਤੋਂ ਬਾਅਦ, ਹਰਿਆਣਾ ਦੇ ਕਰਨਾਲ ਜ਼ਿਲੇ ਵਿੱਚ ਮਿੰਨੀ ਸਕੱਤਰੇਤ ਦੁਆਲੇ ਕਿਸਾਨਾਂ ਦਾ ਧਰਨਾ ਜਾਰੀ ਹੈ।

"ਇੰਤੇਜ਼ਾਮੀਆ ਨੇ ਕਰਨਾਲ ਦੇ ਸਾਬਕਾ ਐੱਸ ਡੀ ਐੱਮ ਆਯੂਸ਼ ਸਿਨਹਾ ਦੇ ਮਾਮਲੇ ਵਿੱਚ ਸਫ਼ਾਈ ਦੇਣ ਦੀ ਕੋਸ਼ਿਸ਼ ਕੀਤੀ। ਅਸੀਂ ਅਗਲੇਰੀ ਕਾਰਵਾਈ 'ਤੇ ਫ਼ੈਸਲਾ ਕਰਨ ਲਈ ਕਿਸਾਨਾਂ ਨਾਲ ਬੈਠਕ ਕਰਾਂਗੇ। ਅਸੀਂ ਸ਼ਾਂਤਮਈ ਵਿਰੋਧ ਕਰ ਰਹੇ ਹਾਂ। ਅਸੀਂ ਇੱਥੇ ਕਿਸੇ ਨੂੰ ਵੀ ਕੰਮ ਕਰਨ ਤੋਂ ਨਹੀਂ ਰੋਕ ਰਹੇ। ਅਫ਼ਸਰ ਆਪ ਹੀ ਕੰਮ 'ਤੇ ਨਹੀਂ ਆ ਰਹੇ ਅਤੇ ਬਹਾਨਾ ਕਿਸਾਨਾਂ ਦਾ ਬਣਾ ਰਹੇ ਹਨ," ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਆਖਿਆ।

ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਖਿਆ ਸੀ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਗੱਲਬਾਤ ਨਾਲ ਇਸ ਮੁੱਦੇ ਦਾ ਹੱਲ ਕੱਢਿਆ ਜਾ ਸਕਦਾ ਹੈ।

ਹਰਿਆਣਾ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ, ਕਰਨਾਲ ਜ਼ਿਲੇ ਵਿੱਚ ਮੋਬਾਈਲ ਇੰਟਰਨੈਟ ਅਤੇ ਸੁਨੇਹਾ ਭੇਜਣ ਦੀ ਸੇਵਾ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦਾ ਹੁਕਮ ਹੋਰ ਵਧਾ ਦਿੱਤਾ ਸੀ, ਤਾਂ ਜੋ ਰੋਹ ਵਿਖਾਵੇ ਦੌਰਾਨ, 'ਭੜਕਾਊ ਸਮੱਗਰੀ ਅਤੇ ਅਫ਼ਵਾਹਾਂ' 'ਤੇ ਕਾਬੂ ਪਾਇਆ ਜਾ ਸਕੇ।

ਭਾਰਤੀ ਜਨਤਾ ਪਾਰਟੀ ਦੇ ਪੀਲੀਭੀਤ ਤੋਂ ਐੱਮਪੀ ਵਰੁਣ ਗਾਂਧੀ ਵੀ ਕਿਸਾਨਾਂ ਦੇ ਸਮਰਥਨ 'ਚ ਅੱਗੇ ਆਏ ਅਤੇ ਆਖਿਆ ਕਿ ਕੇਂਦਰ ਨੂੰ ਕਿਸਾਨਾਂ ਦੀ ਤਕਲੀਫ਼ ਸਮਝਣੀ ਚਾਹੀਦੀ ਹੈ।

ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਨੇ ਆਖਿਆ ਕਿ ਸਰਕਾਰ ਦੇ ਮੰਗਾਂ ਮੰਨਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਦੱਸਣਯੋਗ ਹੈ ਕਿ ਲੰਘੇ ਐਤਵਾਰ ਨੂੰ, ਮੁਜ਼ੱਫਰਨਗਰ ਵਿੱਚ ਕੇਂਦਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਹਾਪੰਚਾਇਤ ਕੀਤੀ ਗਈ ਸੀ।

ਉੱਥੇ ਐਲਾਨ ਕੀਤਾ ਗਿਆ ਕਿ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਭਾਜਪਾ ਖ਼ਿਲਾਫ਼ ਮੋਰਚਾ ਖੋਲਣਗੇ। ਇਸ ਮਹਾਪੰਚਾਇਤ ਵਿੱਚ ਵੱਖੋ-ਵੱਖ ਸਿਆਸੀ ਪਾਰਟੀਆਂ ਨੇ ਵੀ ਹਿੱਸਾ ਲਿਆ।

ਜ਼ਿਕਰਯੋਗ ਹੈ ਕਿ ਕਿਸਾਨ ਬੀਤੇ ਸਾਲ ਦੀ 26 ਨਵੰਬਰ ਤੋਂ ਕੌਮੀ ਰਾਜਧਾਨੀ ਦੇ ਵੱਖੋ-ਵੱਖ ਬਾਰਡਰਾਂ 'ਤੇ, ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਹਨ।

ਇਸ ਦਰਮਿਆਨ ਕਿਸਾਨ ਆਗੂਆਂ ਅਤੇ ਕੇਂਦਰ ਵਿਚਾਲੇ ਗੱਲਬਾਤ ਦੇ ਕਈ ਦੌਰ ਹੋਏ, ਜੋ ਬੇਸਿੱਟਾ ਰਹੇ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link