14.79C Vancouver
ADS

Mar 24, 2021 9:46 AM -

ਕਿਸਾਨਾਂ ਨੂੰ ਦਿੱਲੀ 'ਚ ਦਾਖਲ ਹੋਣਾ ਪੈ ਸਕਦੈ ਅਤੇ ਮੁੜ ਤੋੜਨੇ ਪੈ ਸਕਦੇ ਹਨ ਬੈਰੀਕੇਡ: ਭਾਰਤ ਬੰਦ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਕਿਹਾ

Share On
farmers-may-have-to-enter-delhi-breach-barricades-again-rakesh-tikait-ahead-of-bharat-bandh
Farmers may have to enter Delhi, breach barricades again: Rakesh Tikait ahead of Bharat Bandh

ਭਾਰਤ ਬੰਦ ਦੇ ਸੱਦੇ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ ਆਖਿਆ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਧਰਨੇ 'ਚ ਫੁੱਟ ਨਹੀਂ ਪਾਈ ਜਾ ਸਕਦੀ ਅਤੇ ਉਹਨਾਂ ਨੂੰ ਕੌਮੀ ਰਜਧਾਨੀ 'ਚ ਦਾਖਲ ਹੋਣ ਲਈ ਮੁੜ ਬੈਰੀਕੇਡ ਤੋੜਨੇ ਪੈ ਸਕਦੇ ਹਨ|

ਟਿਕੈਤ ਨੇ ਜੈਪੁਰ 'ਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ,"ਉਨ੍ਹਾਂ (ਕੇਂਦਰ) ਨੇ ਸਾਨੂੰ ਜ਼ਾਤ ਅਤੇ ਧਰਮ ਦੇ ਅਧਾਰ 'ਤੇ ਵੰਡਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਨਾਕਾਮਯਾਬ ਰਹੇ| ਜਦੋਂ ਆਖਿਆ ਜਾਵੇ, ਤੁਹਾਨੂੰ ਦਿੱਲੀ ਜਾਣ ਦੀ ਲੋੜ ਪਵੇਗੀ ਅਤੇ ਬੈਰੀਕੇਡ ਵੀ ਤੋੜਨੇ ਪੈ ਸਕਦੇ ਹਨ|"

ਅੱਗੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਆਖਿਆ,"ਪੀਐੱਮ ਮੋਦੀ ਕਹਿੰਦੇ ਹਨ ਕਿ ਕਿਸਾਨ ਆਪਣੀਆਂ ਫ਼ਸਲਾਂ ਕੀਤੇ ਵੀ ਵੇਚ ਸਕਦੇ ਹਨ| ਅਸੀਂ ਸੂਬੇ ਦੀਆਂ ਅਸੈਮਬਲੀਆਂ, ਕਲੇਕਟਰਾਂ ਦੇ ਦਫ਼ਤਰ ਅਤੇ ਪਾਰਲੀਮੈਂਟ 'ਚ ਵੇਚ ਕੇ ਇਹ ਸਾਬਤ ਕਰ ਦੇਵਾਂਗੇ| ਪਾਰਲੀਮੈਂਟ ਤੋਂ ਬਿਹਤਰ ਹੋਰ ਕੋਈ ਮੰਡੀ ਨਹੀਂ ਹੋ ਸਕਦੀ|"

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਦਿੱਲੀ ਦੇ ਬਾਰਡਰਾਂ ਦੇ ਧਰਨੇ 'ਤੇ ਵੀ ਟਿਕੈਤ ਨੇ ਇਹ ਸਲਾਹ ਦਿੱਤੀ ਸੀ ਕਿ ਕਰਨਾਟਕ ਦੇ ਕਿਸਾਨਾਂ ਨੂੰ ਵੀ ਦਿੱਲੀ ਦੇ ਧਰਨੇ ਦੇ ਬਰਾਬਰ ਹੀ ਵੱਡਾ ਵਿਰੋਧ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਅਤੇ ਬੈਂਗਲੁਰੂ ਦਾ ਸਾਰੇ ਪਾਸਿਓਂ 'ਘੇਰਾਓ' ਕਰਨਾ ਚਾਹੀਦਾ ਹੈ|

"ਇਹ ਲੜਾਈ ਲੰਮੀ ਚੱਲੇਗੀ| ਸਾਨੂੰ ਅਜਿਹੇ ਪ੍ਰਦਰਸ਼ਨ ਉਦੋਂ ਤੱਕ ਹਰ ਸ਼ਹਿਰ 'ਚ ਸ਼ੁਰੂ ਕਰਨੇ ਚਾਹੀਦੇ ਹਨ, ਜਦੋਂ ਤੱਕ ਕਿ ਤਿੰਨੇ ਕਾਲੇ ਕਾਨੂੰਨ ਵਾਪਸ ਨਾ ਲਏ ਜਾਣ ਅਤੇ ਐੱਮਐੱਸਪੀ ਨਾ ਲਿਆਂਦੀ ਜਾਵੇ| ਤੁਹਾਨੂੰ ਕਰਨਾਟਕ 'ਚ ਵੀ ਵਿਰੋਧ ਪ੍ਰਦਰਸ਼ਨ ਕਰਨ ਦੀ ਲੋੜ ਹੈ,"ਬੀਕੇਯੂ ਦੇ ਨੇਤਾ ਨੇ ਸ਼ਿਵਮੋਗਾ 'ਚ ਕਿਸਾਨਾਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਆਖਿਆ|

ਗ਼ੌਰਤਲਬ ਹੈ ਕਿ ਬੀਤੇ ਸਾਲ ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link