May 9, 2025 4:53 PM - Connect Newsroom

ਪੰਜਾਬ ਵਿਚ ਕਿਸਾਨ ਸੰਗਠਨਾਂ ਨੇ ਭਾਰਤ-ਪਾਕਿਸਤਾਨ ਦੇ ਤਣਾਅ ਦੇ ਮੱਦੇਨਜ਼ਰ 15 ਦਿਨਾਂ ਲਈ ਸਾਰੇ ਅੰਦੋਲਨ ਮੁਲਤਵੀ ਕਰ ਦਿੱਤੇ ਹਨ। ਇਹ ਘੋਸ਼ਣਾ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਕੀਤੀ ਗਈ ਹੈ। ਮੋਰਚੇ ਨੇ ਕਿਹਾ ਕਿ ਇਸ ਤਣਾਅ ਭਰੇ ਮਾਹੌਲ ਵਿੱਚ ਮੁਲਕ ਦਾ ਅੰਦੋਲਨਕਾਰੀ ਕਿਸਾਨ ਆਪਣੇ ਦੇਸ਼ ਦੇ ਜਵਾਨਾਂ ਨਾਲ ਡੱਟ ਕੇ ਖੜ੍ਹਾ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜੋ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੇ ਪ੍ਰਮੁੱਖ ਆਗੂ ਹਨ, ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਮੇਂ ਦੇਸ਼ ਦੀ ਸਰਕਾਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦਾ ਇੰਨ-ਬਿੰਨ ਪਾਲਣਾ ਕਰਨ ਅਤੇ ਸੋਸ਼ਲ ਮੀਡੀਆ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ।




