11.96C Vancouver
ADS

Dec 15, 2020 8:11 AM -

ਸੈਂਟਰ ਦੇ 3 ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ 20ਵੇਂ ਦਿਨ ਵੀ ਜਾਰੀ

Share On
farmers-protest-against-centres-3-farm-laws-continues-for-20th-day
Rapid Action Force and additional forces deployed at Singhu border

ਕਿਸਾਨਾਂ ਦਾ ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਿਹਾ ਵਿਰੋਧ ਅੱਜ ਮੰਗਲਵਾਰ ਨੂੰ 20ਵੇਂ ਦਿਨ 'ਚ ਦਾਖਲ ਹੋ ਗਿਆ ਹੈ|

ਕਈ ਸਾਬਕਾ ਫੌਜੀ ਵੀ ਕਿਸਾਨਾਂ ਦੇ ਇਸ ਸੰਘਰਸ਼ 'ਚ ਸ਼ਾਮਲ ਹੋ ਗਏ ਹਨ|

ਫੌਜ ਤੋਂ 5 ਸਾਲ ਪਹਿਲਾਂ ਸੇਵਾਮੁਕਤ ਹੋਏ ਕਮਲਦੀਪ ਸਿੰਘ ਨੇ ਆਖਿਆ, "ਮੈਂ ਮੁਲਕ ਦੇ ਵੱਖੋ-ਵੱਖ ਹਿੱਸਿਆਂ 'ਚ ਰਿਹਾ ਹਾਂ| ਅਸੀਂ ਕਿਸਾਨ ਦੇ ਪੁੱਤਰ ਹਾਂ| ਮੈਂ ਇੱਥੇ ਇੱਕ ਕਿਸਾਨ ਦੇ ਤੌਰ 'ਤੇ ਆਇਆ ਹਾਂ| ਮੈਨੂੰ ਇਹ ਮੈਡਲ ਆਪਣੀ ਬਹਾਦਰੀ ਅਤੇ ਬਾਰਡਰ 'ਤੇ ਡੱਟਣ ਕਰਕੇ ਮਿਲੇ ਹਨ| ਅਸੀਂ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਜੇ ਇਹ ਕਾਲੇ ਕਾਨੂੰਨ ਵਾਪਸ ਨਾ ਲਏ ਗਏ, ਤਾਂ ਅਸੀਂ ਇੱਥੇ ਹੀ ਰਹਾਂਗੇ|"

ਉਸਨੇ ਅੱਗੇ ਆਖਿਆ, "ਅਸੀਂ ਕਿਸਾਨ ਹਾਂ ਅਤੇ ਆਪਣੇ ਹੱਕ ਮੰਗਣਾ ਗ਼ਲਤ ਨਹੀਂ ਹੈ| ਅਸੀਂ ਸਮਾਜ ਦੇ ਹਰ ਵਰਗ ਦਾ ਆਦਰ ਕਰਦੇ ਹਾਂ ਅਤੇ ਇੱਥੇ ਅਸੀਂ ਸਿਰਫ ਕਿਸਾਨਾਂ ਖ਼ਿਲਾਫ਼ ਬਣੇ ਹਨ ਕਾਨੂੰਨਾਂ ਦਾ ਵਿਰੋਧ ਕਰਨ ਲਈ ਹਾਂ|"

ਸਿੰਘੂ ਬਾਰਡਰ 'ਤੇ ਮੁਜ਼ਾਹਰਾ ਕਰ ਰਹੇ ਕੁਝ ਕਿਸਾਨਾਂ ਦਾ ਆਖਣਾ ਹੈ ਕਿ ਉੱਥੇ ਸਾਫ਼-ਸਫ਼ਾਈ ਨਹੀਂ ਹੈ|

ਪੰਜਾਬ ਤੋਂ ਸੰਗਰੂਰ ਦੇ ਇੱਕ ਕਿਸਾਨ ਭਾਗ ਸਿੰਘ ਨੇ ਕਿਹਾ, "ਨਿਜ਼ਾਮ ਵੱਲੋਂ ਇੱਥੇ ਗੁਸਲਖਾਨਿਆਂ 'ਚ ਬਿਲਕੁਲ ਵੀ ਪਾਣੀ ਮੁੱਹਈਆ ਨਹੀਂ ਕਰਾਇਆ ਜਾ ਰਿਹਾ, ਜੋ ਕਿ ਗਲਤ ਹੈ| ਅਸੀਂ ਬਿਮਾਰੀਆਂ ਨਾਲ ਮਰ ਜਾਵਾਂਗੇ ਪਰ ਆਪਣੀਆਂ ਮੰਗੇ ਜਾਣ ਤੱਕ ਨਹੀਂ ਜਾਵਾਂਗੇ|"

ਅੱਜ ਕਿਸਾਨਾਂ ਦੇ ਮੁਜ਼ਾਹਰੇ ਦੇ 20ਵੇਂ ਦਿਨ 'ਚ ਦਾਖਲ ਹੋਣ ਦੇ ਨਾਲ ਹੀ ਸਿੰਘੂ (ਦਿੱਲੀ-ਹਰਿਆਣਾ) ਬਾਰਡਰ 'ਤੇ ਰੈਪਿਡ ਐਕਸ਼ਨ ਫੋਰਸ ਅਤੇ ਹੋਰ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ|

ਦੱਸਣਯੋਗ ਹੈ ਕਿ ਕਿਸਾਨ ਬੀਤੀ 26 ਨਵੰਬਰ ਤੋਂ ਕੌਮੀ ਰਾਜਧਾਨੀ ਦੇ ਵੱਖੋ-ਵੱਖਰੇ ਬਰਡਰਾਂ 'ਤੇ 3 ਨਵੇਂ ਖੇਤੀ ਬਿੱਲਾਂ ਕਿਸਾਨ ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020 , ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ|

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link