17.18C Vancouver
ADS

Jul 22, 2021 9:37 AM -

ਕਿਸਾਨੀ ਸੰਘਰਸ਼: "ਜੇ ਕਾਨੂੰਨਾਂ 'ਤੇ ਇੱਕ-ਇੱਕ ਕਰਕੇ ਵਿਚਾਰ ਕੀਤੇ ਜਾਣ, ਤਾਂ ਚਰਚਾ ਕੀਤੀ ਜਾ ਸਕਦੀ ਹੈ", ਤੋਮਰ ਨੇ ਆਖਿਆ

Share On
farmers-protest-can-discuss-if-issues-with-farm-laws-expressed-point-wise-says-tomar
Farmers' protest: 'Can discuss if issues with farm laws expressed point-wise,' says Tomar

ਕਿਸਾਨਾਂ ਵੱਲੋਂ ਜੰਤਰ ਮੰਤਰ 'ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਵੀਰਵਾਰ ਨੂੰ ਆਖਿਆ ਕਿ ਸਰਕਾਰ ਕਿਸਾਨਾਂ ਨਾਲ ਇਸ ਮੁੱਦੇ 'ਤੇ ਗੱਲ ਕਰਨ ਲਈ ਤਿਆਰ ਹੈ, ਜੇ ਉਹ ਇਨ੍ਹਾਂ ਕਾਨੂੰਨਾਂ 'ਤੇ ਇੱਕ-ਇੱਕ ਕਰਕੇ ਆਪਣੇ ਵਿਚਾਰ ਪੇਸ਼ ਕਰਨਗੇ।

ਤੋਮਰ ਨੇ ਆਖਿਆ,"ਮੁਲਕ ਨੇ ਵੇਖਿਆ ਹੈ ਕਿ ਖੇਤੀ ਕ਼ਾਨੂਨ ਕਿਸਾਨਾਂ ਦੇ ਫ਼ਾਇਦੇ ਲਈ ਹਨ। ਅਸੀਂ ਇਨ੍ਹਾਂ ਕਾਨੂੰਨਾਂ ਬਾਰੇ ਵਿਚਾਰ-ਵਟਾਂਦਰਾ ਵੀ ਕਰ ਚੁੱਕੇ ਹਾਂ ।ਜੇ ਉਹ ਇਨ੍ਹਾਂ ਕਾਨੂੰਨਾਂ 'ਤੇ ਇੱਕ-ਇੱਕ ਬਿੰਦੂ 'ਤੇ ਆਪਣੇ ਵਿਚਾਰ ਰੱਖਣ, ਤਾਂ ਅਸੀਂ ਇਸ 'ਤੇ ਚਰਚਾ ਕਰ ਸਕਦੇ ਹਾਂ।"

ਸ਼੍ਰੋਮਣੀ ਅਕਾਲੀ ਦਲ (ਐੱਸਏਡੀ) ਦੇ ਐੱਮਪੀਜ਼ ਵੱਲੋਂ ਵੀ ਪਾਰਲੀਮੈਂਟ ਵਿੱਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਤਖਤੀਆਂ ਵਿਖਾ ਕੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਰੋਹ ਵਿਖਾਵਾ ਸ਼ੁਰੂ ਕੀਤਾ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਪਾਰਲੀਮੈਂਟ 'ਚ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ, ਕਿਸਾਨਾਂ ਵੱਲੋਂ ਅੱਜ ਜੰਤਰ ਮੰਤਰ ਵਿਖੇ, ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ।

ਇਸੇ ਦੌਰਾਨ ਸਾਬਕਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਸਣੇ ਕਈ ਕਾਂਗਰਸ ਲੀਡਰਾਂ ਵੱਲੋਂ ਅੱਜ ਵੀਰਵਾਰ ਨੂੰ, ਪਾਰਲੀਮੈਂਟ ਵਿੱਚ ਗਾਂਧੀ ਦੇ ਬੁੱਤ ਦੇ ਸਾਹਮਣੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਇਹ ਪ੍ਰਦਰਸ਼ਨ ਪੰਜਾਬ ਯੂਨਿਟ ਦੇ ਕਈ ਐੱਮਪੀਜ਼ ਵੱਲੋਂ ਕੀਤਾ ਗਿਆ।

ਇਸ ਦੌਰਾਨ ਉਹਨਾਂ ਵੱਲੋਂ ਫੜੀਆਂ ਤਖਤੀਆਂ 'ਤੇ "ਮੁਲਕ ਬਚਾਓ, ਕਿਸਾਨ ਬਚਾਓ" ਲਿਖਿਆ ਸੀ।

ਇਸ ਤੋਂ ਪਹਿਲਾਂ, ਪਾਰਲੀਮੈਂਟ ਦੇ ਮਾਨਸੂਨ ਸੈਸ਼ਨ ਦੌਰਾਨ, ਕਾਂਗਰਸ ਐੱਮਪੀਜ਼ ਨੇ ਲੋਕ ਸਭਾ ਨੂੰ ਕਾਰਵਾਈ ਰੋਕ ਕੇ ਅੱਜ ਖੇਤੀ ਕਾਨੂੰਨਾਂ 'ਤੇ ਚਰਚਾ ਕਰਨ ਦੀ ਮੰਗ ਕੀਤੀ ਗਈ।

ਕਿਸਾਨਾਂ ਵੱਲੋਂ ਕੀਤੇ ਜਾ ਰਹੇ ਇਸ ਰੋਹ ਵਿਖਾਵੇ ਦੇ ਮੱਦੇਨਜ਼ਰ, ਸਿੰਘੂ ਅਤੇ ਟਿਕਰੀ ਸਰਹੱਦ 'ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਇੰਤੇਜ਼ਾਮਾਤ ਕੀਤੇ ਗਏ ਹਨ।

ਗ਼ੌਰਤਲਬ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

ਇਸ ਦੌਰਾਨ, ਕੇਂਦਰ ਅਤੇ ਕਿਸਾਨ ਆਗੂਆਂ ਵਿਚਾਲੇ, ਦੋਵਾਂ ਧਿਰਾਂ ਦਰਮਿਆਨ ਇਸ ਤਣਾਅ ਨੂੰ ਖ਼ਤਮ ਕਰਨ ਲਈ, ਕਈ ਗੇੜ ਦੀ ਗੱਲ-ਬਾਤ ਹੋ ਚੁੱਕੀ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link