13.35C Vancouver
ADS

Feb 5, 2021 9:11 AM -

ਕਿਸਾਨ ਸੰਘਰਸ਼ ਮਾਮਲਾ: 'ਟੂਲਕਿੱਟ' ਬਾਰੇ ਗੂਗਲ ਤੋਂ ਜਾਣਕਾਰੀ ਲਵੇਗੀ ਦਿੱਲੀ ਪੁਲਿਸ

Share On
farmers-protest-delhi-police-to-seek-info-from-google-on-authors-of-toolkit
Delhi Police to seek info from Google on authors of 'Toolkit'

ਦਿੱਲੀ ਪੁਲਿਸ ਵੱਲੋਂ ਗੂਗਲ ਨੂੰ ਉਸ ਆਈ ਪੀ ਐਡਰੈੱਸ ਦੀ ਥਾਂ ਪਤਾ ਕਰਨ ਲਈ ਕਿਹਾ ਜਾਣ ਵਾਲਾ ਹੈ, ਜਿਥੋਂ ਸੋਸ਼ਲ ਮੀਡੀਆ 'ਤੇ ਪਾਈ ਗਈ 'ਟੂਲਕਿੱਟ' ਬਣਾਈ ਗਈ ਸੀ|

ਪੁਲਿਸ ਸੂਤਰਾਂ ਮੁਤਾਬਕ, ਇਹ ਜਾਂਚ ਗੂਗਲ ਡੌਕਸ 'ਤੇ ਸਾਂਝੀ ਕਰਨ ਵਾਲੇ 'ਟੂਲਕਿੱਟ' ਦੇ ਲਿਖਾਰੀਆਂ ਨੂੰ ਪਛਾਨਣ ਲਈ ਕੀਤੀ ਜਾ ਰਹੀ ਹੈ|

ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ,"ਦਿੱਲੀ ਪੁਲਿਸ ਗੂਗਲ ਨੂੰ ਇੱਕ ਚਿੱਠੀ ਲਿਖ ਕੇ ਉਸ ਆਈ ਪੀ ਐਡਰੈੱਸ ਦਾ ਪਤਾ ਲਾਉਣ ਜਾ ਰਹੀ ਹੈ, ਜਿਥੇ ਉਹ ਦਸਤਾਵੇਜ਼ ਬਣਾਏ ਗਏ ਅਤੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪਾਏ ਗਏ| ਇਸ ਜ਼ਰੀਏ ਟੂਲਕਿੱਟ ਦੇ ਲਿਖਣ ਵਾਲੇ ਦਾ ਪਤਾ ਲਾਇਆ ਜਾ ਰਿਹਾ ਹੈ, ਜਿਸ ਵੱਲੋਂ ਇਹ ਗੂਗਲ ਡੌਕਸ 'ਤੇ ਸਾਂਝੀ ਕੀਤੀ ਗਈ|"

ਦਿੱਲੀ ਪੁਲਿਸ ਦੇ ਖਾਸ ਕਮਿਸ਼ਨਰ ਪ੍ਰਵੀਨ ਰੰਜਨ ਨੇ ਇੱਕ ਪਤਰਕਾਰ ਮਿਲਣੀ ਦੌਰਾਨ ਕਿਹਾ ਕਿ ਉਹਨਾਂ ਵੱਲੋਂ 'ਟੂਲਕਿੱਟ' ਬਣਾਉਣ ਵਾਲਿਆਂ ਖ਼ਿਲਾਫ਼ ਐੱਫ ਆਈ ਆਰ ਦਰਜ ਕੀਤੀ ਗਈ ਹੈ , ਜੋ ਕਿ ਅਣਪਛਾਤਿਆਂ ਖ਼ਿਲਾਫ਼ ਹੈ|

ਉਨ੍ਹਾਂ ਆਖਿਆ,"ਅਸੀਂ ਐੱਫ ਆਈ ਆਰ 'ਚ ਕਿਸੇ ਦਾ ਨਾਮ ਨਹੀਂ ਲਿਖਿਆ| ਇਹ ਸਿਰਫ਼ 'ਟੂਲਕਿੱਟ' ਬਣਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਹੈ, ਜੋ ਜਾਂਚ ਕੀਤੇ ਜਾਣ ਦਾ ਵਿਸ਼ਾ ਹੈ| ਦਿੱਲੀ ਪੁਲਿਸ ਇਸ ਮਾਮਲੇ ਦੀ ਜਾਂਚ ਕਰੇਗੀ|"

ਰੰਜਨ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਰੋਹ ਵਿਖਾਵਾ ਬੜੇ ਦਿਨਾਂ ਤੋਂ ਚੱਲ ਰਿਹਾ ਹੈ, ਜਿਸ ਕਰਕੇ ਦਿੱਲੀ ਪੁਲਿਸ ਵੱਲੋਂ ਬਹੁਤ ਸਾਰੇ ਸੋਸ਼ਲ ਮੀਡੀਆ ਖਾਤਿਆਂ 'ਤੇ ਨਜ਼ਰ ਰਾਖੀ ਜਾ ਰਹੀ ਹੈ|

ਉਨ੍ਹਾਂ ਅੱਗੇ ਕਿਹਾ,"ਅਸੀਂ ਅਜਿਹੇ 300 ਸੋਸ਼ਲ ਮੀਡੀਆ ਖਾਤੇ ਪਛਾਣੇ ਹਨ, ਜੋ ਭਾਰਤ ਸਰਕਾਰ ਖ਼ਿਲਾਫ਼ ਆਪਣੀ ਅਸੰਤੁਸ਼ਟੀ ਅਤੇ ਨਿਰਾਸ਼ਾ ਜ਼ਾਹਿਰ ਕਰ ਰਹੇ ਹਨ| 'ਟੂਲਕਿੱਟ' ਖਾਤਾ ਇਕ ਖਾਲਿਸਤਾਨੀ ਸਮੂਹ ਵੱਲੋਂ ਚਲਾਇਆ ਜਾ ਰਿਹਾ ਹੈ| ਉਹਨਾਂ ਵੱਲੋਂ ਗਣਤੰਤਰ ਦਿਹਾੜੇ ਵਾਲੇ ਵਾਕਿਆ ਤੋਂ ਬਾਅਦ ਡਿਜੀਟਲ ਹੜਤਾਲ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਸੀ|"

ਅੱਗੇ ਰੰਜਨ ਨੇ ਆਖਿਆ,"ਅਸੀਂ ਪੂਰੀ ਵਿਓਂਤ ਦੇ ਦਸਤਾਵੇਜ਼ ਹਾਸਲ ਕਰ ਲਏ ਹਨ| ਸਾਨੂ ਪਤਾ ਲੱਗ ਚੁੱਕਾ ਹੈ ਕਿ ਇਹ ਇੱਕ ਨਕਲ ਕੀਤੀ ਗਈ ਵਿਓਂਤ ਹੈ| ਹੁਣ ਲਈ, ਅਸੀਂ ਉਸ ਖਾਤੇ ਦੇ ਬਣਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ| ਇਹ ਮਾਮਲਾ ਸਾਈਬਰ ਸੈੱਲ ਦੇ ਸਪੁਰਦ ਕਰ ਦਿੱਤਾ ਗਿਆ ਹੈ, ਜਿਸਦੀ ਜਾਂਚ ਜਾਰੀ ਹੈ|"

ਗ਼ੌਰਤਲਬ ਹੈ ਕਿ ਵਾਤਾਵਰਨ ਕਾਰਕੁੰਨ ਗ੍ਰੇਟ ਥਰਨਬਰਗ ਨੇ ਬੁੱਧਵਾਰ ਨੂੰ ਇਹ 'ਟੂਲਕਿੱਟ' ਟਵੀਟ ਕੀਤੀ ਸੀ, ਜੋ ਉਸਨੇ ਬਾਅਦ ਵਿਚ ਡੀਲੀਟ ਕਰ ਦਿੱਤੀ ਸੀ|

ਉਸ ਵੱਲੋਂ ਦਿੱਲੀ ਦੇ ਬਾਰਡਰਾਂ 'ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨਾਂ ਦੀਆਂ ਜਥੇਬੰਦੀਆਂ ਦਾ ਸਮਰਥਨ ਕਰਦਿਆਂ ਲਿਖਿਆ ਸੀ,"ਅਸੀਂ ਭਾਰਤ 'ਚ ਹੋ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਉਹਨਾਂ ਦੇ ਨਾਲ ਖੜੇ ਹਾਂ|"

ਜਿਸ ਤੋਂ ਬਾਅਦ ਭਾਰਤ ਦੇ ਬਾਹਰੀ ਮਾਮਲਿਆਂ ਦੇ ਮਹਿਕਮੇ ਵੱਲੋਂ ਕਿਹਾ ਗਿਆ ਹੈ ਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਰੋਹ ਵਿਖਾਵੇ ਨੂੰ ਭਾਰਤ ਦੀ ਨੈਤਿਕਤਾ ਅਤੇ ਸਿਆਸਤ, ਅਤੇ ਸਰਕਾਰੀ ਕੋਸ਼ਿਸ਼ਾਂ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਇਸਦੇ ਹੱਲ ਲਈ ਗਤੀਸ਼ੀਲਤਾ ਦੇ ਸੰਦਰਭ 'ਚ ਵੇਖਿਆ ਜਾਣਾ ਚਾਹੀਦਾ ਹੈ|

ਇਹ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਦੇ ਹੈਸ਼ਟੈਗ ਅਤੇ ਕਮੈਂਟ ਜੋ ਸਨਸਨੀਖ਼ੇਜ਼ ਹੋਣ ਦੀ ਚਾਹ ਨਾਲ ਕੀਤੇ ਜਾਂਦੇ ਹਨ, ਖ਼ਾਸਕਰ ਜਦੋਂ ਉਹ ਕਿਸੇ ਸੇਲਿਬ੍ਰਿਟੀ ਵੱਲੋਂ ਜਾਂ ਉਸਨੂੰ ਕੀਤੇ ਜਾਂਦੇ ਹਨ ਜਾਂ ਹੋਰਾਂ ਵੱਲੋਂ, ਉਹ 'ਨਾ ਤਾਂ ਸਹੀ ਹੁੰਦੇ ਹਨ ਅਤੇ ਨਾ ਹੀ ਜ਼ਿੰਮੇਵਾਰਾਨਾ '|

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link