12.28C Vancouver
ADS

Mar 9, 2021 11:03 AM -

ਕਿਸਾਨ ਸੰਘਰਸ਼: ਦਿੱਲੀ 'ਚ ਸੀਆਰਪੀਐੱਫ ਕੰਪਨੀਆਂ ਦੀ ਤਾਇਨਾਤੀ 15 ਮਾਰਚ ਤੱਕ ਵਧਾਈ

Share On
farmers-protest-deployment-of-capf-companies-in-delhi-extended-till-march-15
Farmers protest: Deployment of CAPF companies in Delhi extended till March 15

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਭਾਰਤ ਦੇ ਗ੍ਰਹਿ ਮਹਿਕਮੇ ਨੇ 15 ਮਾਰਚ ਤੱਕ ਕੌਮੀ ਰਾਜਧਾਨੀ 'ਚ ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਲਈ ਸੈਂਟਰਲ ਆਰਮਡ ਪੁਲਿਸ ਫੋਰਸਿਸ (ਸੀਏਪੀਐੱਫ) ਦੀਆਂ 93 ਕੰਪਨੀਆਂ ਤਾਇਨਾਤੀ ਵਧਾ ਦਿੱਤੀ ਹੈ|

ਅੱਜ ਮੰਗਲਵਾਰ ਨੂੰ ਮਹਿਕਮੇ ਨੇ ਜਾਣਕਾਰੀ ਦਿੰਦਿਆਂ ਕਿਹਾ,"ਗ੍ਰਹਿ ਮਹਿਕਮੇ ਨੇ ਸੈਂਟਰਲ ਆਰਮਡ ਪੁਲਿਸ ਫੋਰਸਿਸ (ਸੀਏਪੀਐੱਫ), ਬਾਰਡਰ ਸਿਕਿਓਰਿਟੀ ਫ਼ੋਰਸ (ਬੀਐੱਸਐੱਫ), ਇੰਡੋ-ਤਿੱਬਤੀਅਨ ਬਾਰਡਰ ਫ਼ੋਰਸ (ਆਈਟੀਬੀਪੀ), ਸਸ਼ਸਤਰ ਸੀਮਾ ਬਲ (ਐੱਸਐੱਸਬੀ) ਅਤੇ ਸੈਂਟਰਲ ਇੰਡਸਟਰੀਅਲ ਸਿਕਿਓਰਿਟੀ ਫ਼ੋਰਸ (ਸੀਆਈਐੱਸਐੱਫ) ਸਣੇ ਸੀਆਰਪੀਐੱਫ ਦੀਆਂ 93 ਕੰਪਨੀਆਂ ਦੀ ਤਾਇਨਾਤੀ 15 ਮਾਰਚ ਤੱਕ ਵਧਾ ਦਿੱਤੀ ਹੈ|"

ਅੱਗੇ ਉਹਨਾਂ ਆਖਿਆ,"ਸੀਏਪੀਐੱਫ, ਬੀਐੱਸਐੱਫ ਅਤੇ ਸੀਆਈਐੱਸਐੱਫ ਦੀਆਂ ਬਾਕੀ ਦੀਆਂ 20 ਕੰਪਨੀਆਂ ਨੂੰ 10 ਮਾਰਚ ਤੋਂ ਬਾਦ ਘਟਾ ਦਿੱਤਾ ਜਾਵੇਗਾ|"

ਦਰਅਸਲ, 24 ਫਰਵਰੀ ਨੂੰ ਰਾਜਸਥਾਨ ਦੇ ਸਿਕਰ 'ਚ ਹੋਈ ਕਿਸਾਨ ਮਹਾ ਪੰਚਾਇਤ 'ਚ ਰਾਕੇਸ਼ ਟਿਕੈਤ ਵੱਲੋਂ ਕੇਂਦਰ ਸਰਕਾਰ ਨੂੰ ਆਖਿਆ ਗਿਆ ਸੀ ਕਿ ਜੇ ਤਿੰਨ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ, ਤਾਂ ਕਿਸਾਨ 40 ਲੱਖ ਟ੍ਰੈਕਟਰ ਲੈਕੇ ਪਾਰਲੀਮੈਂਟ ਦਾ 'ਘੇਰਾਓ' ਕਰਨਗੇ|

ਗ਼ੌਰਤਲਬ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

ਸਰਵ ਉੱਚ ਅਦਾਲਤ ਵੱਲੋਂ ਜਨਵਰੀ 'ਚ ਤਿੰਨਾਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲਾ ਦਿੱਤੀ ਗਈ ਸੀ|

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link