12.38C Vancouver
ADS

Dec 9, 2020 5:10 AM -

ਭਾਰਤ: ਕਿਸਾਨ ਸੰਘਰਸ਼ ਦਾ ਚੌਦਵਾਂ ਦਿਨ, ਸਰਕਾਰ ਭੇਜੇਗੀ ਲਿਖਿਤ ਪ੍ਰਸਤਾਵ

Share On
farmers-protest-enters-14th-day-centre-to-send-draft-proposal-for-deliberation
Farmers have been protesting for 14 days on the borders of Delhi/ ANI

ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾਡ਼ੀ ਕਾਨੂੰਨਾਂ ਦੇ ਖ਼ਿਲਾਫ਼ ਭਾਰਤੀ ਕਿਸਾਨਾਂ ਦਾ ਅੰਦੋਲਨ ਆਪਣੇ 14ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ ਅਤੇ ਕਿਸਾਨ ਅਜੇ ਵੀ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਆਪਣੀ ਮੰਗ ਤੇ ਕਾਇਮ ਹਨ।

ਮੰਗਲਵਾਰ ਨੂੰ ਕਿਸਾਨ ਯੂਨੀਅਨਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਅਤੇ ਵਪਾਰ ਮੰਤਰੀ ਪਿਯੂਸ਼ ਗੋਇਲ ਦੇ ਨਾਲ ਇਨ੍ਹਾਂ ਕਾਨੂੰਨਾਂ ਸਬੰਧੀ ਮੁਲਾਕਾਤ ਹੋਈ।

ਮੀਟਿੰਗ ਤੋਂ ਬਾਅਦ ਆਲ ਇੰਡੀਆ ਕਿਸਾਨ ਸਭਾ ਦੇ ਜਨਰਲ ਸਕੱਤਰ ਹਨਨ ਮੋਲਾਹ ਨੇ ਮੀਡੀਆ ਨੂੰ ਦੱਸਿਆ ਕਿ ਕਿਸਾਨਾਂ ਨਾਲ ਸਰਕਾਰ ਦੀ 9 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਫਿਲਹਾਲ ਰੱਦ ਕਰ ਦਿੱਤੀ ਗਈ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਲਿਖਿਤ ਵਿੱਚ ਇਕ ਪ੍ਰਸਤਾਵ ਭੇਜਿਆ ਜਾਵੇਗਾ ਜਿਸ ਤੇ ਉਹ ਵਿਚਾਰ ਕਰਨਗੇ।

ਉਨ੍ਹਾਂ ਕਿਹਾ ਕਿ ਪਿਛਲੇ ਪੰਜ ਦਿਨਾਂ ਤੋਂ ਕਿਸਾਨ ਅਤੇ ਸਰਕਾਰ ਬਾਰ-ਬਾਰ ਉਨ੍ਹਾਂ ਮੁੱਦਿਆਂ 'ਤੇ ਹੀ ਗੱਲਬਾਤ ਕਰ ਰਹੇ ਹਨ ਅਤੇ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਤਿਆਰ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਬੁੱਧਵਾਰ ਦੁਪਹਿਰ ਬਾਰਾਂ ਵਜੇ ਕਿਸਾਨ ਯੂਨੀਅਨਾਂ ਦੀ ਸਿੰਘੂ ਬਾਰਡਰ ਤੇ ਮੀਟਿੰਗ ਹੋਵੇਗੀ।

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਸਰਕਾਰ ਨਾਲ ਹੋਈ ਮੀਟਿੰਗ ਨੂੰ ਕਾਮਯਾਬ ਦੱਸਦੇ ਹੋਏ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ ਕਰਨ ਲਈ ਤਿਆਰ ਹੋਈ ਹੈ ਅਤੇ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਪ੍ਰਸਤਾਵ 'ਤੇ ਉਨ੍ਹਾਂ ਵੱਲੋਂ ਵਿਚਾਰ ਕੀਤਾ ਜਾਵੇਗਾ।

ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਤਿੰਨਾਂ ਕਿਸਾਨੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਤੇ ਕਾਇਮ ਹਨ ਅਤੇ ਸਰਕਾਰ ਇਨ੍ਹਾਂ ਬਿੱਲਾਂ ਵਿੱਚ ਕੇਵਲ ਸੰਸ਼ੋਧਨ ਹੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ "ਸਾਨੂੰ ਅਜੇ ਤੱਕ ਅਗਲੀ ਮੀਟਿੰਗ ਦੀ ਤਾਰੀਖ ਨਹੀਂ ਮਿਲੀ ਹੈ ਇਹ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।"

ਕਮਿਊਨਿਸਟ ਪਾਰਟੀ ਇੰਡੀਆ (ਮਾਰਕਸਿਸਟ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਵਿਰੋਧੀ ਪਾਰਟੀਆਂ ਦਾ ਇਕ ਸੰਯੁਕਤ ਵਫਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਇਸ ਵਿਸ਼ੇ ਤੇ ਮੁਲਾਕਾਤ ਕਰਨ ਜਾ ਰਿਹਾ ਹੈ।

ਐੱਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਮੰਗਲਵਾਰ ਨੂੰ ਕਿਹਾ ਕਿ ਵੱਖੋ-ਵੱਖਰੀਆਂ ਪਾਰਟੀਆਂ ਦੇ ਲੀਡਰ ਅੱਜ ਇਸ ਮੁੱਦੇ ਤੇ ਮੁਲਾਕਾਤ ਕਰਕੇ ਆਪਣਾ ਰੁਖ ਸਾਫ ਕਰਨਗੇ।

ਸਰਕਾਰ ਅਤੇ ਕਿਸਾਨ ਯੂਨੀਅਨਾਂ ਵਿਚਕਾਰ ਅਜੇ ਤਕ ਗੱਲਬਾਤ ਦੇ ਪੰਜ ਦੌਰ ਹੋ ਚੁੱਕੇ ਹਨ। ਇਨ੍ਹਾਂ ਮੁਲਾਕਾਤਾਂ ਵਿਚ ਤੋਮਰ ਅਤੇ ਗੋਇਲ ਮੌਜੂਦ ਰਹੇ ਹਨ। ਮੰਗਲਵਾਰ ਦੀ ਮੁਲਾਕਾਤ ਸਥਾਨਕ ਸਮੇਂ ਮੁਤਾਬਕ ਰਾਤ ਤਕਰੀਬਨ ਸਾਢੇ ਅੱਠ ਵਜੇ ਸ਼ੁਰੂ ਹੋਈ ਅਤੇ ਇਸ ਵਿੱਚ ਕਿਸਾਨ ਯੂਨੀਅਨਾਂ ਦੇ ਤੇਰਾਂ ਲੀਡਰਾਂ ਨੇ ਸ਼ਮੂਲੀਅਤ ਕੀਤੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link