8.88C Vancouver
ADS

Jul 14, 2021 9:20 AM -

22 ਜੁਲਾਈ ਨੂੰ ਪਾਰਲੀਮੈਂਟ ਦੇ ਬਾਹਰ ਹੋਣ ਵਾਲਾ ਕਿਸਾਨੀ ਰੋਹ ਵਿਖਾਵਾ ਸ਼ਾਂਤਮਈ ਹੋਵੇਗਾ, ਟਿਕੈਤ ਨੇ ਆਖਿਆ

Share On
farmers-protest-on-july-22-outside-parliament-will-be-peaceful-says-rakesh-tikait
Farmers' protest on July 22 outside Parliament will be peaceful, says Rakesh Tikait

22 ਜੁਲਾਈ ਨੂੰ ਪਾਰਲੀਮੈਂਟ ਦੇ ਬਾਹਰ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀ ਯੋਜਨਾ ਦੇ ਤਹਿਤ, ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ, ਰਾਕੇਸ਼ ਟਿਕੈਤ ਨੇ ਅੱਜ ਬੁੱਧਵਾਰ ਨੂੰ ਆਖਿਆ ਕਿ ਹਾਲਾਂਕਿ ਗਣਤੰਤਰ ਦਿਹਾੜੇ 'ਤੇ ਕੀਤੀ ਗਈ 'ਟਰੈਕਟਰ ਰੈਲੀ' ਦੌਰਾਨ ਲੋਕਾਂ ਨੇ ਲਾਲ ਕਿਲੇ 'ਤੇ ਹਿੰਸਾ ਦੇਖੀ ਹੈ, ਪਰ ਬਾਵਜੂਦ ਇਸਦੇ, ਇਹ ਪ੍ਰਦਰਸ਼ਨ 'ਸ਼ਾਂਤਮਈ' ਹੋਵੇਗਾ।

ਇਹ ਵਿਰੋਧ ਪ੍ਰਦਰਸ਼ਨ ਮੌਨਸੂਨ ਸੈਸ਼ਨ ਦੌਰਾਨ ਹੋਵੇਗਾ, ਜੋ 19 ਜੁਲਾਈ ਤੋਂ ਸ਼ੁਰੂ ਹੋ ਕੇ, 13 ਅਗਸਤ ਤੱਕ ਚੱਲੇਗਾ।

ਟਿਕੈਤ ਨੇ ਆਖਿਆ,"ਇਹ ਇੱਕ ਸ਼ਾਂਤਮਈ ਰੋਹ ਵਿਖਾਵਾ ਹੋਵੇਗਾ। ਅਸੀਂ ਸਿਰਫ਼ ਪਾਰਲੀਮੈਂਟ ਦੇ ਬਾਹਰ ਬੈਠਣਗੇ, ਅੰਦਰ ਇਸਦੀ ਕਾਰਵਾਈ ਚੱਲਦੀ ਰਹੇਗੀ।"

ਉਹਨਾਂ ਅੱਗੇ ਆਖਿਆ ਕਿ ਪਾਰਲੀਮੈਂਟ ਤੱਕ 200 ਲੋਕ, ਬੱਸ ਰਾਹੀਂ ਜਾਣਗੇ।

"ਅਸੀਂ ਬੱਸ ਦਾ ਕਿਰਾਇਆ ਦੇਵਾਂਗੇ,"ਬੀਕੇਯੂ ਆਗੂ ਨੇ ਅੱਗੇ ਆਖਿਆ। ਇਸ ਰੋਹ ਵਿਖਾਵੇ ਦੀ ਵਿਉਂਤ ਬਾਰੇ ਅੱਜ ਦੀ ਬੈਠਕ ਵਿੱਚ ਚਰਚਾ ਕੀਤੀ ਜਾਵੇਗੀ।

"ਅਸੀਂ ਅੱਜ ਬੈਠਕ ਕਰਕੇ ਰਣਨੀਤੀ ਤੈਅ ਕਰਾਂਗੇ,"ਉਨ੍ਹਾਂ ਆਖਿਆ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ,26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਵਿਖਾਵਾਕਾਰੀਆਂ ਵੱਲੋਂ ਨਵੀਂ ਦਿੱਲੀ ਵਿੱਚ ਵੜਨ ਲਈ ਬੈਰੀਕੇਡ ਤੋੜੇ ਗਏ ਸਨ ਅਤੇ ਪੁਲਿਸ ਨਾਲ ਵੀ ਕਈ ਥਾਵਾਂ 'ਤੇ ਝੜਪਾਂ ਹੋਈਆਂ ਸਨ।

ਵਿਖਾਵਾਕਾਰੀਆਂ ਵੱਲੋਂ ਮੁਗ਼ਲ ਕਾਲ ਦੇ ਮਸ਼ਹੂਰ ਸਮਾਰਕ ਲਾਲ ਕਿਲੇ 'ਚ ਵੜ ਕੇ ਇਸਦੀ ਫ਼ਸੀਲ ਤੋਂ ਆਪਣੇ ਝੰਡੇ ਲਹਿਰਾਏ ਗਏ ਸਨ।

ਜ਼ਿਕਰਯੋਗ ਹੈ ਕਿ ਵਿਖਾਵਾਕਾਰੀਆਂ ਵੱਲੋਂ ਬੀਤੇ ਸਾਲ 26 ਨਵੰਬਰ ਤੋਂ ਕੌਮੀ ਰਾਜਧਾਨੀ ਦੇ ਵੱਖੋ-ਵੱਖਰੇ ਬਾਰਡਰਾਂ 'ਤੇ ਤਿੰਨ ਨਵੇਂ ਖੇਤੀ ਕਾਨੂੰਨਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 , ਦਾ ਵਿਰੋਧ ਕੀਤਾ ਜਾ ਰਿਹਾ ਹੈ।

ਕਿਸਾਨ ਆਗੂਆਂ ਅਤੇ ਕੇਂਦਰ ਦਰਮਿਆਨ ਇਸ ਦੌਰਾਨ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਜਾਰੀ ਹੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link