Dec 5, 2024 5:55 PM - Connect Newsroom
ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਤੋਂ 100 ਕਿਸਾਨਾਂ ਦਾ ਪਹਿਲਾ ਜਥਾ ਸ਼ੁੱਕਰਵਾਰ ਨੂੰ ਦਿੱਲੀ ਲਈ ਪੈਦਲ ਰਵਾਨਾ ਹੋਵੇਗਾ ਅਤੇ ਇਸ ਦੌਰਾਨ ਜੇ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋਇਆ ਤਾਂ ਉਹ ਆਪਣੀ ਗ੍ਰਿਫਤਾਰੀ ਦੇਣਗੇ। ਹਰਿਆਣਾ ਪੁਲਿਸ ਦੇ ਇਨਕਾਰ ਦੇ ਬਾਵਜੂਦ ਕਿਸਾਨਾਂ ਨੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ।
ਜਾਣਕਾਰੀ ਮੁਤਾਬਕ, ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਵੀ ਸ਼ੰਭੂ ਬਾਰਡਰ ਵਿਖੇ ਅੱਜ ਕਿਸਾਨ ਆਗੂਆਂ ਨਾਲ ਉਨ੍ਹਾਂ ਦੇ ਦਿੱਲੀ ਚੱਲੋ ਮਾਰਚ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੀ ਪਰ ਕਿਸਾਨ ਆਗੂ ਇਸ ਗੱਲ ’ਤੇ ਅੜੇ ਰਹੇ ਕਿ ਉਹ ਦਿੱਲੀ ਜਾਣਗੇ।
ਓਧਰ, ਉੱਪ ਪ੍ਰਧਾਨ ਜਗਦੀਪ ਧਨਖੜ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ ਅਤੇ ਉਨ੍ਹਾਂ ਸਰਕਾਰ ਨੂੰ ਗੱਲਬਾਤ ਕਰਨ ਅਤੇ ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਣ ਲਈ ਕਿਹਾ ਹੈ।