Aug 15, 2024 8:25 PM - Connect Newsroom

ਪੰਜਾਬ ਅਤੇ ਹਰਿਆਣਾ ਵਿਚ ਅੱਜ ਕਈ ਥਾਈਂ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢੇ ਗਏ। ਕਿਸਾਨਾਂ ਵਲੋਂ ਟਰੈਕਟਰਾਂ ’ਤੇ ਕੌਮੀ ਝੰਡੇ ਅਤੇ ਕਿਸਾਨੀ ਝੰਡੇ ਲਗਾਏ ਹੋਏ ਸਨ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਮੰਗਾਂ ਮੰਨਣ ਦੇ ਬਾਵਜੂਦ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।
ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਇਸ ਮੌਕੇ ਅੰਮ੍ਰਿਤਸਰ ਵਿਚ ਰਹੇ, ਉਨ੍ਹਾਂ ਦੀ ਅਗਵਾਈ ਵਿਚ ਵਾਹਗਾ ਬਾਰਡਰ ਤੋਂ ਅੰਮ੍ਰਿਤਸਰ ਤੱਕ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਵਿਚ ਜਿਲ੍ਹੇ ਦੇ ਕਈ ਕਿਸਾਨ ਆਪਣੇ ਟਰੈਕਟਰਾਂ ਨਾਲ ਸ਼ਾਮਲ ਹੋਏ।




