17.13C Vancouver
ADS

Feb 24, 2025 6:55 PM - Connect Newsroom

ਭਲਕੇ ਕਿਸਾਨ ਨਹੀਂ ਕਰਨਗੇ ਦਿੱਲੀ ਕੂਚ: ਸਰਵਣ ਸਿੰਘ ਪੰਧੇਰ

Share On
farmers-will-not-march-to-delhi-tomorrow-sarwan-singh-pandher
This march will now take place on March 25 if the Center does not address the demands in the third round of talks.

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦਲੋਨ ਅਤੇ ਕੇਂਦਰ ਨਾਲ ਗੱਲਬਾਤ ਵਿਚਕਾਰ ਕਿਸਾਨ ਮਜ਼ਦੂਰ ਮੋਰਚਾ ਦੇ ਲੀਡਰ ਸਰਵਣ ਸਿੰਘ ਪੰਧੇਰ ਨੇ 25 ਫਰਵਰੀ ਨੂੰ 101 ਕਿਸਾਨਾਂ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।

ਇਹ ਜਥਾ ਹੁਣ 25 ਮਾਰਚ ਨੂੰ ਦਿੱਲੀ ਕੂਚ ਕਰੇਗਾ ਜੇ ਕੇਂਦਰ ਨੇ ਤੀਜੀ ਮੀਟਿੰਗ ਵਿਚ ਮੰਗਾਂ ਨੂੰ ਪ੍ਰਵਾਨ ਨਾ ਕੀਤਾ। ਪੰਧੇਰ ਨੇ ਇਸ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਵੀ ਚਿਤਾਵਨੀ ਦਿੱਤੀ ਕਿ ਭਾਰਤ ਮਾਲਾ ਪ੍ਰੋਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਵੀ ਮੋਰਚਾ ਖੋਲ੍ਹ ਦੇਣਗੇ।

ਪੰਧੇਰ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਜਾਇਜ਼ ਮੁੱਲ ਨਹੀਂ ਮਿਲ ਜਾਂਦਾ, ਉਨ੍ਹਾਂ ਦੀਆਂ ਜ਼ਮੀਨਾਂ ’ਤੇ ਕਬਜ਼ੇ ਦਾ ਅਸੀਂ ਵਿਰੋਧ ਕਰਾਂਗੇ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link