13.14C Vancouver
ADS

Apr 15, 2021 8:32 PM -

ਵੈਕਸੀਨੇਸ਼ਨ 'ਚ ਤੇਜ਼ੀ ਨਾਲ ਹੀ ਨਹੀਂ ਰੋਕੀ ਜਾ ਸਕਦੀ ਸੀ ਕੋਵਿਡ-19 ਦੀ ਤੀਜੀ ਲਹਿਰ: ਡਾ. ਹੌਵਰਡ ਨਿਊ

Share On
faster-vaccines-alone-could-not-have-stopped-third-wave-dr-howard-njoo
Deputy Chief Public Health Officer Howard Njoo responds to a question about vaccines during a weekly news conference, Thursday, Jan. 14, 2021 in Ottawa. Njoo says a faster vaccine ramp-up alone would likely not have thwarted the third wave of COVID-19 in many parts of the country. THE CANADIAN PRESS/Adrian Wyld

ਦੇਸ਼ ਦੇ ਡਿਪਟੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਹੌਵਰਡ ਨਿਊ ਦਾ ਕਹਿਣਾ ਹੈ ਕਿ ਦੇਸ਼ 'ਚ ਵੈਕਸੀਨੇਸ਼ਨ ਪ੍ਰੀਕਿਰਿਆ ਸਹੀ ਢੰਗ ਨਾਲ ਅੱਗੇ ਵਧ ਰਹੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 8.8 ਮਿਲੀਅਨ ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਇਸ 'ਚ 80 ਸਾਲ ਤੋਂ ਵਧੇਰੀ ਉਮਰ ਦੇ 84% ਲੋਕਾਂ ਨੂੰ ਘਟੋ-ਘੱਟ ਇੱਕ ਖੁਰਾਕ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ 70 ਤੋਂ 79 ਸਾਲ ਦੇ 69% ਲੋਕਾਂ ਨੂੰ ਘਟੋ-ਘੱਟ ਇੱਕ ਖੁਰਾਕ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਡਾ. ਹੌਵਰਡ ਨਿਊ ਦਾ ਕਹਿਣਾ ਹੈ ਕਿ ਤੇਜ਼ੀ ਨਾਲ ਕੀਤੀ ਗਈ ਵੈਕਸੀਨੇਸ਼ਨ ਨਾਲ ਵੀ ਦੇਸ਼ ਦੇ ਕਈ ਹਿੱਸਿਆਂ 'ਚ ਵਾਇਰਸ ਦੀ ਤੀਜੀ ਵੇਵ 'ਤੇ ਕਾਬੂ ਨਹੀਂ ਪਾਇਆ ਜਾ ਸਕਦਾ ਸੀ।

ਉਨ੍ਹਾਂ ਕਿਹਾ ਕਿ ਵੈਕਸੀਨ ਇਸ ਵਾਇਰਸ 'ਤੇ ਕਾਬੂ ਪਾਉਣ ਦਾ ਇੱਕ ਔਜ਼ਾਰ ਹਨ ਪਰ ਇਸ ਦੇ ਬਾਵਜੂਦ ਸਖ਼ਤ ਸਿਹਤ ਸੰਬੰਧੀ ਨਿਯਮ ਬਣਾ ਕੇ ਰੱਖਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਵਧੇਰੇ ਆਸਾਨੀ ਨਾਲ ਸੰਕ੍ਰਮਿਤ ਹੋਣ ਵਾਲੇ ਵਾਇਰਸ ਵਿਚਾਲੇ ਇਸ ਦੀ ਅਹਿਮੀਅਤ ਹੋਰ ਵੀ ਵਧੇਰੇ ਹੋ ਜਾਂਦੀ ਹੈ।

ਫੈਡਰਲ ਵੈਕਸੀਨ ਵੰਢ ਦੇ ਮੁਖੀ, ਮੇਜਰ ਜਨਰਲ ਡੈਨੀ ਫੌਰਟੈਂ ਨੇ ਕਿਹਾ ਹੈ ਕਿ ਹੁਣ ਤਕ ਦੇਸ਼ 'ਚ 12.7 ਮਿਲੀਅਨ ਵੈਕਸੀਨ ਡੋਜ਼ ਦੀ ਵੰਢ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਆਉਂਦੇ ਹਫ਼ਤਿਆਂ 'ਚ ਵੈਕਸੀਨ ਵੰਢ ਦੀ ਰਫਤਾਰ ਹੋਰ ਤੇਜ਼ ਹੋਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਕੁਆਰਟਰ 'ਚ ਫਾਈਜ਼ਰ-ਬਾਇਓਐਨਟੈਕ ਦੀਆਂ 17 ਮਿਲੀਅਨ ਖੁਰਾਕਾਂ ਪਹੁੰਚਣ ਜਾ ਰਹੀਆਂ ਹਨ।

ਇਸ ਤੋਂ ਇਲਾਵਾ ਮਈ ਦੇ ਮਹੀਨੇ 'ਚ ਮੌਡਰਨਾ ਵੈਕਸੀਨ ਦੀਆਂ 2.8 ਮਿਲੀਅਨ ਖੁਰਾਕਾਂ ਡਿਲਿਵਰ ਹੋਣਗੀਆਂ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link