14.52C Vancouver
ADS

Nov 6, 2024 6:39 PM - The Canadian Press

ਐਲਬਰਟਨ ਬੌਕਸਰ ਦੇ ਮੌਤ ਮਾਮਲੇ ਸਬੰਧੀ ਅਦਾਲਤ ਨੇ ਜਾਰੀ ਕੀਤੀਆਂ ਸਿਫਾਰਿਸ਼ਾਂ

Share On
fatality-inquiry-into-alberta-boxers-knockout-death-recommends-better-oversight
Timothy Hague, who was 34, competed in a boxing match licensed by the Edmonton Combative Sports Commission in June 2017 when his opponent, Adam Braidwood, knocked him unconscious.(Photo: Twiter/MMA Fighting)

ਐਡਮਿੰਟਨ ਦੇ ਮੁੱਕੇਬਾਜ਼ ਟਿਮ ਹੇਗ ਦੀ ਮੌਤ ਸਬੰਧੀ ਫੈਸਲਾ ਸੁਣਾਉਂਦਿਆਂ ਅਦਾਲਤ ਨੇ ਕਈ ਸਿਫਾਰਿਸ਼ਾਂ ਜਾਰੀ ਕੀਤੀਆਂ ਹਨ ਤਾਂ ਕਿ ਅੱਗੇ ਤੋਂ ਅਜਿਹਾ ਕਿਸੇ ਹੋਰ ਨਾਲ ਨਾ ਹੋਵੇ। 34 ਸਾਲਾ ਟਿਮੋਥੀ ਹੇਗ ਪਹਿਲਾਂ ਕਿੰਡਰਗਾਰਟਨ ਅਧਿਆਪਕ ਸੀ ਅਤੇ ਉਹ ਐਡਮਿੰਟਨ ਕੰਬੇਟਿਵ ਸਪੋਰਟਸ ਕਮਿਸ਼ਨ ਦੇ ਲਾਈਸੈਂਸ ਤਹਿਤ ਜੂਨ 2017 ਵਿਚ ਬੌਕਸਿੰਗ ਕਰ ਰਿਹਾ ਸੀ। ਉਸ ਨਾਲ ਮੁਕਾਬਲਾ ਕਰਨ ਵਾਲੇ ਐਡਮ ਬ੍ਰੈਡਵੁੱਡ ਨੇ ਦੂਜੇ ਰਾਊਂਡ ਦੌਰਾਨ ਉਸ ਦੇ ਸਿਰ ਵਿਚ ਸੱਟ ਮਾਰੀ ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਉਸ ਨੂੰ ਹਸਪਤਾਲ ਲੈ ਜਾਇਆ ਗਿਆ, ਜਿੱਥੇ ਉਸ ਦੇ ਦਿਮਾਗ ਦਾ ਓਪਰੇਸ਼ਨ ਕੀਤਾ ਗਿਆ ਪਰ ਦੋ ਦਿਨਾਂ ਬਾਅਦ ਉਸ ਨੇ ਦਮ ਤੋੜ ਦਿੱਤਾ।

ਔਫੀਸਰਜ਼ ਨੇ ਦੱਸਿਆ ਕਿ ਜਾਂਚ ਦਾ ਉਦੇਸ਼ ਮੌਤ ਦੇ ਕਾਰਨ ਲੱਭਣਾ ਹੀ ਨਹੀਂ ਸਗੋਂ ਇਹ ਸੁਨਿਸ਼ਚਿਤ ਕਰਨਾ ਵੀ ਸੀ ਕਿ ਮੁੜ ਅਜਿਹੀ ਘਟਨਾ ਨਾ ਵਾਪਰੇ। ਪਿਛਲੇ ਮਹੀਨੇ ਸੂਬੇ ਦੀ ਅਦਾਲਤ ਨੇ ਇਸ ਤਰ੍ਹਾਂ ਦੀਆਂ 14 ਸਿਫਾਰਿਸ਼ਾਂ ਜਾਰੀ ਕੀਤੀਆਂ।

ਅਦਾਲਤ ਦਾ ਕਹਿਣਾ ਹੈ ਕਿ ਜੇਕਰ ਕਿਸੇ ਐਥਲੀਟ ਦੇ ਸਿਰ ’ਤੇ ਗੰਭੀਰ ਸੱਟ ਲੱਗਦੀ ਹੈ ਤਾਂ ਅਗਲੇ ਮੈਚ ਲਈ ਉਸ ਨੂੰ ਮੈਡੀਕਲੀ ਫਿੱਟ ਹੋਣ ਦੀ ਐਮ.ਆਰ.ਆਈ. ਜਾਂ ਸਿਟੀ ਸਕੈਨ ਦੀ ਰਿਪੋਰਟ ਜਮ੍ਹਾ ਕਰਵਾਉਣੀ ਚਾਹੀਦੀ ਹੈ। ਹਰ ਬੌਕਸਰ ਨੂੰ ਛੇ ਮਹੀਨਿਆਂ ਬਾਅਦ ਸਿਟੀ ਸਕੈਨ ਕਰਵਾਉਣੀ ਪਵੇਗੀ।

ਜਾਣਕਾਰੀ ਮੁਤਾਬਕ ਹੇਗ ਨੂੰ ਲੜਨ ਲਈ $3,000 ਮਿਲਦੇ ਸਨ ਅਤੇ ਜੇਕਰ ਉਹ ਜਿੱਤ ਜਾਂਦਾ ਤਾਂ ਵਾਧੂ $500 ਵੀ ਮਿਲਣੇ ਸਨ। ਉਸ ਦੇ ਕੋਚ ਅਤੇ ਹੋਰਾਂ ਨੇ ਦੱਸਿਆ ਕਿ ਉਹ ਰਿੰਗ ਵਿਚ ਜਾਣਾ ਚਾਹੁੰਦਾ ਸੀ। ਪੋਸਟਮਾਰਟਮ ਵਿਚ ਪਤਾ ਲੱਗਾ ਕਿ ਉਸ ਦੀ ਮੌਤ ਦਿਮਾਗ ਦੇ ਸਦਮੇ ਕਾਰਨ ਹੋਈ। ਐਡਮਿੰਟਨ ਸਿਟੀ ਅਦਾਲਤ ਵਲੋਂ ਦਿੱਤੀਆਂ ਗਈਆਂ ਸਿਫਾਰਿਸ਼ਾਂ ’ਤੇ ਰੀਵਿਊ ਕਰੇਗੀ ਅਤੇ ਮਾਰਚ ਤੱਕ ਇਸ ਦਾ ਜਵਾਬ ਦੇਵੇਗੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link