13.07C Vancouver
ADS

Jul 31, 2024 6:48 PM - The Canadian Press

ਟੋਰਾਂਟੋ ’ਚ ਹਮਲੇ ਦੀ ਸਾਜ਼ਿਸ਼ ’ਚ ਕੈਨੇਡੀਅਨ ਪਿਓ ਪੁੱਤ ਗ੍ਰਿਫਤਾਰ, ਲੱਗੇ ਗੰਭੀਰ ਦੋਸ਼

Share On
father-son-facing-terror-charges-allegedly-planning-violent-toronto-attack-rcmp
The Mounties allege the 62-year-old and 26-year-old knowingly facilitated terrorist activity in the Greater Toronto Area.(Photo: The Canadian Press)

ਕੈਨੇਡੀਅਨ ਪੁਲਿਸ ਨੇ ਆਈ.ਐੱਸ.ਆਈ.ਐੱਸ. ਲਈ ਟੋਰਾਂਟੋ ਵਿਚ ਵੱਡੇ ਪੱਧਰ ’ਤੇ ਹਿੰਸਕ ਹਮਲੇ ਦੀ ਯੋਜਨਾ ਬਣਾ ਰਹੇ ਟੋਰਾਂਟੋ ਦੇ ਇੱਕ ਪਿਓ-ਪੁੱਤ ’ਤੇ ਅੱਤਵਾਦ ਦੇ ਚਾਰਜਿਜ਼ ਲਗਾਏ ਹਨ। 62 ਸਾਲਾ ਅਹਿਮਦ ਫੁਆਦ ਮੁਸਤਫਾ ਅਲਦੀਦੀ ਅਤੇ ਉਸ ਦੇ 26 ਸਾਲਾ ਪੁੱਤ ਮੁਸਤਫਾ ਅਲਦੀਦੀ ਨੂੰ ਆਰ.ਸੀ.ਐੱਮ.ਪੀ. ਨੇ ਲੰਘੇ ਐਤਵਾਰ ਸੂਹ ਮਿਲਣ ’ਤੇ ਰਿਚਮੰਡ ਹਿੱਲ ਦੇ ਇੱਕ ਹੋਟਲ ਤੋਂ ਗ੍ਰਿਫਤਾਰ ਕੀਤਾ।

ਪਿਓ ’ਤੇ ਜੂਨ 2015 ਵਿਚ ਆਈ.ਐੱਸ.ਆਈ.ਐੱਸ. ਲਈ ਕੈਨੇਡਾ ਤੋਂ ਬਾਹਰ ਇੱਕ ਗੰਭੀਰ ਹਮਲੇ ਦਾ ਵੀ ਆਰੋਪ ਹੈ ਪਰ ਇਸ ਬਾਰੇ ਵਧੇਰੇ ਜਾਣਕਾਰੀ ਨਹੀਂ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਦੋਵੇਂ ਕੈਨੇਡੀਅਨ ਸਿਟੀਜਨ ਹਨ।

ਟੋਰਾਂਟੋ ਦੀਏਕੀਕ੍ਰਿਤ ਰਾਸ਼ਟਰੀ ਸੁਰੱਖਿਆ ਇਨਫੋਰਸਮੈਂਟ ਟੀਮ ਦੇ ਅਧਿਕਾਰੀ ਇੰਚਾਰਜ ਜੇਮਸ ਪਾਰ ਨੇ ਕਿਹਾ ਕਿ ਅਸੀਂ ਅਜੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਇਸ ਹਮਲੇ ਦੇ ਟਾਰਗੈੱਟ ’ਤੇ ਕੌਣ ਕੌਣ ਸਨ।

ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਅਤੇ ਲੋਕਲ ਪੁਲਿਸ ਏਜੰਸੀ ਨੇ ਹਮਲੇ ਦੀ ਸਾਜ਼ਸ਼ ਨੂੰ ਨਾਕਾਮ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਕੈਨੇਡਾ ਵਿਚ ਸਾਲ 2014 ਤੋਂ ਹੁਣ ਤੱਕ ਆਈ.ਐੱਸ.ਆਈ.ਐੱਸ. ਨਾਲ ਸਬੰਧਤ 8 ਹਮਲੇ ਹੋ ਚੁੱਕੇ ਹਨ।

ਇਨ੍ਹਾਂ ਵਿਚ ਟੋਰਾਂਟੋ ਕੈਨੇਡੀਅਨ ਟਾਇਰ ਅਤੇ ਮਿਸੀਸਾਗਾ ਦੇ ਇੱਕ ਟੇਕਆਊਟ ਰੈਸਟੋਰੈਂਟ ’ਤੇ ਹੋਇਆ ਹਮਲਾ ਅਤੇ ਅਪ੍ਰੈਲ 2023 ਵਿਚ ਸਰੀ ਵਿਚ ਇੱਕ ਬੱਸ ਸਵਾਰ ਦੇ ਮਾਰੇ ਗਏ ਚਾਕੂ ਦੀਆਂ ਘਟਾਨਵਾਂ ਪ੍ਰਮੁੱਖ ਹਨ।

Latest news

canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link