13.55C Vancouver
ADS

Jul 29, 2026 6:28 PM - Connect Newsroom - Ramanpreet kaur with files from The Canadian Press

ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ

Share On
federal-alberta-governments-announce-510m-housing-infrastructure-agreement
The province is required to submit a list of projects representing $25 million in federal contributions by Nov. 30, 2026. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।

ਇਹ ਸਮਝੌਤਾ ਐਲਬਰਟਾ ਦੀਆਂ ਨਗਰ ਪਾਲਿਕਾਵਾਂ ਨੂੰ ਪੀਣ ਵਾਲੇ ਸਾਫ਼ ਪਾਣੀ , ਸੀਵਰੇਜ ਤੇ ਵੇਸਟਵਾਟਰ, Stormwater ਦੇ ਇਨਫਰਾਸਟ੍ਰਕਚਰ ਨੂੰ ਬਣਾਉਣ ਅਤੇ ਅਪਗ੍ਰੇਡ ਕਰਨ ਯੋਗ ਬਣਾਏਗਾ। ਇਸ ਨਾਲ ਸੂਬੇ ਵਿੱਚ ਤੇਜ਼ੀ ਨਾਲ ਨਵੇਂ ਘਰ ਬਣਾਉਣ ਵਿੱਚ ਮਦਦ ਮਿਲੇਗੀ।ਫੈਡਰਲ ਫੰਡਿੰਗ ਤੋਂ ਇਲਾਵਾ ਸੂਬਾ ਸਰਕਾਰ ਨਗਰਪਾਲਿਕਾ ਸਰਕਾਰਾਂ ਵਲੋਂ ਚਲਾਏ ਜਾ ਰਹੇ ਯੋਗ ਪ੍ਰੋਜੈਕਟਾਂ ਦੀ ਕੁੱਲ ਲਾਗਤ ਦਾ ਘੱਟੋ-ਘੱਟ ਇੱਕ-ਤਿਹਾਈ ਹਿੱਸਾ ਪਾਵੇਗੀ।

ਕੁੱਲ ਫੰਡਿੰਗ ਵਿੱਚੋਂ ਘੱਟੋ-ਘੱਟ $100 ਮਿਲੀਅਨ ਦੀ ਰਾਸ਼ੀ ਪੇਂਡੂ ਅਤੇ Indigenous ਭਾਈਚਾਰਿਆਂ ਦੇ ਪ੍ਰੋਜੈਕਟਾਂ ਲਈ ਵਿਸ਼ੇਸ਼ ਤੌਰ 'ਤੇ ਰੱਖੀ ਜਾਵੇਗੀ।ਸੂਬਾ ਸਰਕਾਰ 30 ਨਵੰਬਰ, 2026 ਤੱਕ ਫੈਡਰਲ ਯੋਗਦਾਨ ਵਾਲੇ $25 ਮਿਲੀਅਨ ਦੇ ਪ੍ਰੋਜੈਕਟਾਂ ਲਈ ਸੂਚੀ ਸੌਂਪੇਗੀ, ਜਦੋਂ ਕਿ ਬਾਕੀ ਸਾਰੇ ਪ੍ਰੋਜੈਕਟ 31 ਮਾਰਚ, 2030 ਤੱਕ ਜਮ੍ਹਾਂ ਕਰਵਾਏ ਜਾਣਗੇ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link