15.21C Vancouver
ADS

Jun 20, 2025 10:07 PM -

ਰੀਵਿਊ ਤੱਕ ਬੀ.ਸੀ. 'ਚ ਇੱਕ ਫਾਰਮ 'ਤੇ ਸ਼ਤੁਰਮੁਰਗਾਂ ਦੇ ਖਾਤਮੇ ਸੰਬੰਧੀ ਫੈਸਲੇ 'ਤੇ ਰੋਕ

Share On
federal-appeal-court-grants-b-c-ostriches-stay-of-cull-pending-review
Court records show that a motion to pause plans for the cull, pending an appeal, was granted this afternoon in Ottawa. (Photo - The Canadian Press)

ਫੈਡਰਲ ਕੋਰਟ ਆਫ ਅਪੀਲ ਨੇ ਬੀ.ਸੀ. ਦੇ ਇੱਕ ਫਾਰਮ 'ਤੇ ਸ਼ਤੁਰਮੁਰਗਾਂ ਦੇ ਕੱਲ (cull) ਜਾਣੀ ਕਿ ਉਨ੍ਹਾਂ ਨੂੰ ਖਤਮ ਕਰਨ ਦੀ ਸੰਭਾਵੀ ਪ੍ਰੀਕਿਰਿਆ 'ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਕੋਰਟ ਰਿਕਾਰਡ ਦਰਸਾਉਂਦੇ ਹਨ ਕਿ ਅੱਜ ਦੁਪਹਿਰ ਦੇ ਸਮੇਂ ਔਟਵਾ 'ਚ ਇਸ ਸੰਬਧੀ ਫੈਸਲਾ ਲਿਆ ਗਿਆ 400 ਸ਼ਤੁਰਮੁਰਗਾਂ ਦੇ ਕੱਲ ਨੂੰ ਅਪੀਲ ਦੇ ਪੈਂਡਿੰਗ ਹੋਣ ਤਕ ਰੋਕਿਆ ਜਾਵੇ।

ਮਾਮਲਾ ਬੀ.ਸੀ. ਦੇ ਐਜਵੂਡ ਇਲਾਕੇ 'ਤੇ ਸਥਿਤ ਯੂਨੀਵਰਸਲ ਔਸਟ੍ਰਿਚ ਫਾਰਮ ਨਾਲ ਸੰਬੰਧਤ ਹੈ, ਜਿਸ ਦੇ ਮਾਲਕ ਕਨੇਡੀਅਨ ਫੂਡ ਇੰਸਪੈਕਸ਼ਨ ਏਜੈਂਸੀ ਦੇ ਸ਼ਤੁਰਮੁਰਗਾਂ ਦੇ ਕੱਲ ਦੇ ਨਿਰਦੇਸ਼ਾਂ ਖਿਲਾਫ ਕੋਰਟ ਪਹੁੰਚੇ ਹਨ।

ਕਨੇਡੀਅਨ ਫੂਡ ਇੰਸਪੈਕਸ਼ਨ ਏਜੈਂਸੀ ਨੇ ਸ਼ਤੁਰਮੁਰਗਾਂ ਦੇ ਖਾਤਮੇ ਦਾ ਫੈਸਲਾ ਇਸ ਫਾਰਮ ਦੇ ਏਵੀਅਨ ਫਲੂ ਦੇ ਸੰਪਰਕ 'ਚ ਆਉਣ ਤੋਂ ਬਾਅਦ ਲਿਆ ਸੀ।

ਫਾਰਮ ਦੀ ਮਾਲਕ ਦੀ ਧੀ, ਕੇਟੀ ਪੈਸਿਟਨੀ ਦਾ ਕਹਿਣਾ ਸੀ ਕਿ ਉਹ ਸਹਿਯੋਗ ਕਰਨ ਵਾਲਿਆਂ ਦੀ ਧੰਨਵਾਦੀ ਹੈ ਅਤੇ ਉਨ੍ਹਾਂ ਆਖਿਆ ਕਿ ਹੁਣ ਲੜਾਈ ਦੇ ਅਗਲੇ ਫੇਜ਼ ਵਿੱਚ ਉਹ ਫੈਸਲੇ 'ਚ ਬਦਲਾਅ ਲਈ ਕੋਸ਼ਿਸ਼ ਕਰਨਗੇ।

ਫੂਡ ਇੰਸਪੈਕਸ਼ਨ ਏਜੈਂਸੀ ਦਾ ਕਹਿਣਾ ਹੈ ਕਿ ਜਿਸ ਪ੍ਰਕਾਰ ਦਾ ਏਵੀਅਨ ਫਲੂ ਇਸ ਫਾਰਮ 'ਤੇ ਵਿਖਾਈ ਦਿੱਤਾ ਹੈ, ਉਸ ਤਰ੍ਹਾਂ ਦੀ ਮਿਊਟੇਸ਼ਨ ਕੈਨੇਡਾ 'ਚ ਹੋਰ ਕਿਤੇ ਵਿਖਾਈ ਨਹੀਂ ਦਿੱਤੀ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link