13C Vancouver
ADS

Apr 19, 2021 9:29 PM -

ਕ੍ਰਿਸਟੀਆ ਫ੍ਰੀਲੈਂਡ ਨੇ ਪੇਸ਼ ਕੀਤਾ ਫ਼ੈਡਰਲ ਬਜਟ; ਮੁੱਖ ਐਲਾਨਾਂ ਤੇ ਫ਼ੈਡਰਲ ਡੈਫੀਸਿਟ ਬਾਰੇ ਪੜ੍ਹੋ

Share On
federal-budget-2021-highlights-from-chrystia-freelands-speech-and-reaction
Prime Minister Justin Trudeau looks on as Deputy Prime Minister and Finance Minister Chrystia Freeland responds to a question during a news conference on Parliament Hill in Ottawa, Tuesday, Aug. 18, 2020. THE CANADIAN PRESS/Adrian Wyld

ਦੇਸ਼ ਦੀ ਵਿੱਤ ਮੰਤਰੀ ਅਤੇ ਡਿਪਟੀ ਪ੍ਰਧਾਨ ਮੰਤਰੀ, ਕ੍ਰਿਸਟੀਆ ਫ੍ਰੀਲੈਂਡ ਨੇ ਅੱਜ ਫੈਡਰਲ ਬਜਟ ਪੇਸ਼ ਕੀਤਾ ਹੈ।

ਪੈਂਡੈਮਿਕ ਦੇ ਦਸਤਕ ਦੇਣ ਵਿਚਾਲੇ ਕੈਨੇਡਾ 'ਚ 2 ਸਾਲ 'ਚ ਪਹਿਲੀ ਵਾਰ ਫੈਡਰਲ ਬਜਟ ਪੇਸ਼ ਕੀਤਾ ਹੈ।

ਇਸ ਦੌਰਾਨ ਸਾਲ 2020-2021 'ਚ ਫੈਡਰਲ ਡੈਫੀਸੀਟ ਦੇ 354.2 ਬਿਲੀਅਨ ਡਾਲਰ ਰਹਿਣ ਦਾ ਅਨੁਮਾਨ ਦੱਸਿਆ ਗਿਆ ਹੈ।

ਸਾਲ 2021-2022 'ਚ ਫੈਡਰਲ ਡੈਫੀਸੀਟ ਦੇ $154.2 ਬਿਲੀਅਨ ਰਹਿਣ ਦਾ ਅਨੁਮਾਨ ਪੇਸ਼ ਕੀਤਾ ਗਿਆ ਹੈ।

ਅਗਲੇ 5 ਸਾਲ 'ਚ $30 ਬਿਲੀਅਨ ਦੇ ਨਿਵੇਸ਼ ਨਾਲ ਚਾਈਲਡ ਕੇਅਰ 'ਚ ਨਿਵੇਸ਼ ਕੀਤਾ ਜਾਵੇਗਾ।

ਇਸ ਦੇ ਨਾਲ ਅਗਲੇ ਸਾਲ ਤਕ ਪ੍ਰੀਸਕੂਲਰ ਡੇਕੇਅਰ ਸਪੈਸਿਸ (preschooler daycare spaces) 'ਚ ਫੀਸ 'ਚ 50% ਤਕ ਕਟੌਤੀ ਦਾ ਅਨੁਮਾਨ ਹੈ ਅਤੇ ਇਸ ਦੇ ਸਾਲ 2026 ਤਕ $10 ਪ੍ਰਤੀ ਦਿਨ ਹੋਣ ਦਾ ਅੰਦਾਜ਼ਾ ਪੇਸ਼ ਕੀਤਾ ਗਿਆ ਹੈ।

ਨਵੇਂ ਖਰਚਿਆਂ 'ਚ ਅਗਲੇ 3 ਸਾਲ ਦੌਰਾਨ $100 ਬਿਲੀਅਨ ਤੋਂ ਵਧੇਰੇ ਖਰਚਣ ਦਾ ਅਨੁਮਾਨ ਦੱਸਿਆ ਗਿਆ ਹੈ।

ਕੈਨੇਡਾ ਐਮਰਜੈਂਸੀ ਵੇਜ ਸਬਸਿਡੀ ਅਤੇ ਰੈਂਟ ਸਬਸਿਡੀ ਨੂੰ 25 ਸਿਤੰਬਰ ਤਕ ਵਧਾ ਦਿੱਤਾ ਗਿਆ ਹੈ।

ਵਧੇਰੇ ਵਰਕਰਾਂ ਦੀ ਹਾਇਰਿੰਗ ਹੋ ਸਕੇ ਇਸ ਦੇ ਲਈ ਨਵਾਂ 'ਕੈਨੇਡਾ ਰਿਕਵਰੀ ਹਾਇਰਿੰਗ ਪ੍ਰੋਗਰਾਮ' ਅਰੰਭਿਆ ਜਾਵੇਗਾ।

ਐਂਪਲਾਇਮੈਂਟ ਇੰਸ਼ੋਰੈਂਸ ਸਿਕਨੈਸ ਬੈਨੀਫਿਟਸ ਨੂੰ 15 ਤੋਂ 26 ਹਫ਼ਤੇ ਤਕ ਵਧਾਇਆ ਜਾ ਰਿਹਾ ਹੈ।

ਲੌਂਗ ਟਰਮ ਕੇਅਰ ਹੋਮਸ 'ਚ ਕੇਅਰ ਦੇ ਚੰਗੇ ਸਟੈਂਡਰਡ ਪੁਖਤਾ ਕਰਨ ਲਈ ਅਗਲੇ 5 ਸਾਲ 'ਚ $3 ਬਿਲੀਅਨ ਦਾ ਨਿਵੇਸ਼ ਕੀਤਾ ਜਾਵੇਗਾ।

$15 ਦੀ ਫੈਡਰਲ ਮਿਨੀਮਮ ਵੇਜ ਦਾ ਪ੍ਰਪੋਜ਼ਲ ਰੱਖਿਆ ਗਿਆ ਹੈ।

ਅਫੋਰਡੇਬਲ ਹਾਊਸਿੰਗ ਲਈ $2.5 ਬਿਲੀਅਨ ਦੇ ਨਿਵੇਸ਼ ਦਾ ਐਲਾਨ ਕੀਤਾ ਗਿਆ ਹੈ।

ਗ੍ਰੀਨ ਰਿਕਵਰੀ ਅਤੇ ਕਲੀਨ ਇਕਾਨਮੀ ਲਈ $17.6 ਬਿਲੀਅਨ ਦਾ ਐਲਾਨ ਕੀਤਾ ਗਿਆ ਹੈ।

ਟੂਰਿਜ਼ਮ ਖੇਤਰ ਲਈ $1 ਬਿਲੀਅਨ ਦਾ ਐਲਾਨ ਕੀਤਾ ਗਿਆ ਹੈ।

ਹਵਾਈ ਅੱਡਿਆਂ 'ਤੇ ਕੋਵਿਡ-19 ਟੈਸਟਿੰਗ 'ਚ ਸਹਿਯੋਗ ਲਈ $82.5 ਮਿਲੀਅਨ ਦਾ ਐਲਾਨ ਕੀਤਾ ਗਿਆ ਹੈ।

$1,00,000 ਤੋਂ ਵਧੇਰੇ ਦੀਆਂ ਗੱਡੀਆਂ 'ਤੇ ਨਵਾਂ ਸੇਲਸ ਟੈਕਸ ਲੱਗੇਗਾ।

ਵੱਡੇ ਈ-ਕਾਮਰਸ ਵਪਾਰਾਂ 'ਤੇ 3% ਦਾ ਸਰਵਿਸ ਟੈਕਸ ਲਗਾਇਆ ਜਾਵੇਗਾ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link