12.54C Vancouver
ADS

Apr 3, 2024 4:24 PM - The Canadian Press

ਹਾਊਸਿੰਗ ਸੰਕਟ ਨਾਲ ਨਜਿੱਠਣ ਲਈ ਫੈਡਰਲ ਸਰਕਾਰ ਖਰਚ ਕਰਨ ਜਾ ਰਹੀ ਹੈ ਬਿਲੀਅਨ ਡਾਲਰ

Share On
federal-budget-to-include-more-money-for-apartment-construction-loans
Prime Minister Justin Trudeau says the funding will help build another 30,000 apartments within the next 10 years.(Photo: The Canadian Press)

ਕੈਨੇਡਾ ਵਿਚ ਹਾਊਸਿੰਗ ਸੰਕਟ ਨਾਲ ਨਜਿੱਠਣ ਲਈ ਫੈਡਰਲ ਸਰਕਾਰ 30,000 ਨਵੇਂ ਅਪਾਰਟਮੈਂਟ ਅਤੇ ਵਧੇਰੇ ਕਿਰਾਏ ਯੂਨਿਟਸ ਲਈ ਬਿਲੀਅਨ ਡਾਲਰ ਖ਼ਰਚ ਕਰਨ ਜਾ ਰਹੀ ਹੈ।

ਪ੍ਰਧਾਨ ਮੰਤਰੀ ਜਸਟਿਨ ਨੇ ਅੱਜ ਘੋਸ਼ਣਾ ਕੀਤੀ ਹੈ ਕਿ ਅਪਾਰਟਮੈਂਟ ਨਿਰਮਾਣ ਲੋਨ ਪ੍ਰੋਗਰਾਮ ਲਈ ਬਜਟ ਵਿਚ $15 ਬਿਲੀਅਨ ਦੀ ਹੋਰ ਫੰਡਿੰਗ ਸ਼ਾਮਲ ਕੀਤੀ ਜਾ ਰਹੀ ਹੈ, ਜਿਸ ਤਹਿਤ ਅਗਲੇ 10 ਸਾਲਾਂ ਵਿਚ 30,000 ਵਧੇਰੇ ਅਪਾਰਟਮੈਂਟ ਬਣਾਉਣ ਵਿਚ ਮਦਦ ਮਿਲੇਗੀ। ਇਹ ਫੰਡਿੰਗ ਘਰ ਬਣਾਉਣ ਵਾਲਿਆਂ ਨੂੰ ਘੱਟ ਲਾਗਤ ਵਾਲੇ ਵਿੱਤ ਦੇਣ ਲਈ ਵਰਤੀ ਜਾਵੇਗੀ। ਉਨ੍ਹਾਂ ਲਈ ਕਰਜ਼ੇ ਦੀਆਂ ਸ਼ਰਤਾਂ ਨੂੰ ਵਧਾਇਆ ਜਾ ਰਿਹਾ ਹੈ, ਨਾਲ ਹੀ ਵਿਦਿਆਰਥੀਆਂ ਅਤੇ ਸੀਨੀਅਰਾਂ ਲਈ ਘਰਾਂ ਵਾਸਤੇ ਵਿੱਤੀ ਸੁਵਿਧਾ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਫੈਡਰਲ ਸਰਕਾਰ ਕੈਨੇਡਾ ਭਰ ਵਿਚ ਕਿਰਾਏ ਦੇ ਵਧੇਰੇ ਮਕਾਨ ਬਣਾਉਣ ਵਿਚ ਮਦਦ ਕਰਨ ਲਈ ਇੱਕ ਨਵਾਂ ਪ੍ਰੋਗਰਾਮ ਕੈਨੇਡਾ ਬਿਲਡ ਸ਼ੁਰੂ ਕਰ ਰਹੀ ਹੈ, ਇਸ ਪ੍ਰੋਗਰਾਮ ਤਹਿਤ ਫੈਡਰਲ ਸਰਕਾਰ ਕੁਝ ਸ਼ਰਤਾਂ ਤਹਿਤ ਸੂਬਿਆਂ ਨਾਲ ਸਾਂਝੇਦਾਰੀ ਕਰੇਗੀ ਅਤੇ ਉਨ੍ਹਾਂ ਨੂੰ ਸਸਤਾ ਲੋਨ ਦੇਵੇਗੀ।

ਇਸ ਫੰਡਿੰਗ ਤੱਕ ਪਹੁੰਚ ਲਈ ਸੂਬਿਆਂ ਨੂੰ ਸਰਕਾਰੀ ਅਤੇ ਖਾਲੀ ਜ਼ਮੀਨਾਂ ’ਤੇ ਘਰਾਂ ਦੇ ਨਿਰਮਾਣ ਦੀ ਯੋਜਨਾ ਬਣਾਉਣੀ ਹੋਵੇਗੀ ਅਤੇ ਵਿਕਾਸ ਦੀ ਪ੍ਰਵਾਨਗੀ ਦੀ ਸਮਾਂ-ਸੀਮਾ ਨੂੰ 12 ਤੋਂ 18 ਮਹੀਨਿਆਂ ਤੋਂ ਘੱਟ ਕਰਨਾ ਹੋਵੇਗਾ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link