12.36C Vancouver
ADS

Oct 27, 2025 4:08 PM - Connect Newsroom

ਆਗਾਮੀ ਫੈਡਰਲ ਬਜਟ ਵਿਚ ਵਰਕਰਜ਼ ਲਈ ਨਵੇਂ ਸਪੋਰਟ ਪ੍ਰੋਗਰਾਮ ਕੀਤੇ ਜਾਣਗੇ ਸ਼ੁਰੂ: ਪੈਟੀ ਹਾਜਦੂ

Share On
federal-budget-to-invest-in-skilled-trades-training-and-foreign-credential-recognition
Employment Minister Patty Hajdu speaks about new labour market measures ahead of the federal budget. (Photo: The Canadian Press)

ਕੈਨੇਡਾ ਦੀ ਜੌਬਸ ਮਿਨਿਸਟਰ ਪੈਟੀ ਹਾਜਦੂ ਨੇ ਆਗਾਮੀ ਫੈਡਰਲ ਬਜਟ ਵਿਚ ਵਰਕਰਜ਼ ਲਈ ਨਵੇਂ ਸਪੋਰਟ ਪ੍ਰੋਗਰਾਮ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਹੈ। ਇਨ੍ਹਾਂ ਉਪਾਵਾਂ ਦਾ ਉਦੇਸ਼ ਮੇਜਰ ਇਨਫਰਾਸਟਕਚਰ ਹੈਲਥ ਕੇਅਰ ਅਤੇ ਲੱਖਾਂ ਘਰਾਂ ਦੇ ਨਿਰਮਾਣ ਵਾਸਤੇ ਦੇਸ਼ ਵਿਚ ਸਕਿਲਡ ਵਰਕਫੋਰਸ ਦੀ ਘਾਟ ਨੂੰ ਦੂਰ ਕਰਨਾ ਹੈ।

ਇਸ ਕਦਮ ਤਹਿਤ ਕੈਨੇਡੀਅਨ ਬਿਲਡਰ ਦੀ ਨਵੀਂ ਪੀੜੀ ਨੂੰ ਟ੍ਰੇਨਿੰਗ ਦੇਣ ਲਈ ਯੂਨੀਅਨ ਸਿਖਲਾਈ ਅਤੇ ਨਵੀਨਤਾ ਪ੍ਰੋਗਰਾਮ ਦਾ ਵਿਸਥਾਰ ਕੀਤਾ ਜਾਵੇਗਾ, ਜਿਸ ਲਈ ਬਜਟ ਵਿਚ ਤਿੰਨ ਸਾਲਾਂ ਵਾਸਤੇ $75 ਮਿਲੀਅਨ ਅਲਾਟ ਕੀਤੇ ਜਾਣਗੇ।

ਦੂਜਾ, ਬਜਟ ਵਿਚ ਨਵਾਂ ਪਰਸਨਲ ਸਪੋਰਟ ਵਰਕਰ ਟੈਕਸ ਕ੍ਰੈਡਿਟ ਸ਼ਾਮਲ ਹੋਵੇਗਾ, ਜਿਸ ਤਹਿਤ ਯੋਗ ਕਾਮੇ $1,100 ਤੱਕ ਦਾ ਸਾਲਾਨਾ ਰਿਫੰਡਏਬਲ ਟੈਕਸ ਕ੍ਰੈਡਿਟ ਕਲੇਮ ਕਰ ਸਕਣਗੇ। ਇਸ ਤੋਂ ਇਲਾਵਾ ਵਿਦੇਸ਼ੀ ਸਿਖਲਾਈ ਪ੍ਰਾਪਤ ਪੇਸ਼ੇਵਰ ਨੂੰ ਕੈਨੇਡਾ ਦੀ ਵਰਕਫੋਰਸ ਦਾ ਜਲਦ ਹਿੱਸਾ ਬਣਾਉਣ ਲਈ ਫੈਡਰਲ ਸਰਕਾਰ ਸੂਬਿਆਂ ਨਾਲ ਮਿਲ ਕੇ ਇਸ ਪ੍ਰਕਿਰਿਆ ਨੂੰ ਆਸਾਨ ਬਣਾਏਗੀ।

ਹਾਜਦੂ ਨੇ ਕਿਹਾ ਕਿ ਲੇਬਰ ਮੋਬੀਲਿਟੀ ਨੂੰ ਸੌਖਾ ਬਣਾਉਣ ਲਈ 4 ਨਵੰਬਰ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿਚ ਕੈਨੇਡਾ ਲੇਬਰ ਕੋਡ ਵਿਚ ਸੋਧ ਕੀਤਾ ਜਾਣਾ ਵੀ ਸ਼ਾਮਲ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link