17.93C Vancouver
ADS

Dec 16, 2025 6:00 PM - Connect Newsroom - Ramandeep Kaur with files from The Canadian Press

ਕੈਨੇਡਾ ਦੀ ਫੈਡਰਲ ਸਰਕਾਰ ਨੇ 'ਬਾਇ ਕੈਨੇਡੀਅਨ ਪਾਲਿਸੀ' ਕੀਤੀ ਲਾਗੂ, ਦੇਸੀ ਉਦਯੋਗਾਂ ਨੂੰ ਦਿੱਤੀ ਜਾਵੇਗੀ ਤਰਜੀਹ

Share On
federal-buy-canadian-procurement-rules-take-effect-prioritizing-domestic-industries
Construction workers on a federal infrastructure project, as new ‘Buy Canadian’ procurement rules take effect. (Photo: The Canadian Press)

ਕੈਨੇਡਾ ਦੀ ਫੈਡਰਲ ਸਰਕਾਰ ਨੇ ਅੱਜ ਆਪਣੀ ਇਤਿਹਾਸਕ 'ਬਾਇ ਕੈਨੇਡੀਅਨ ਪਾਲਿਸੀ' ਲਾਗੂ ਕਰ ਦਿੱਤੀ ਹੈ। ਇਸ ਨਵੇਂ ਕਦਮ ਤਹਿਤ ਸਰਕਾਰੀ ਖਰੀਦ ਲਈ ਹੁਣ ਕੈਨੇਡੀਅਨ ਕਾਰੋਬਾਰਾਂ ਅਤੇ ਕੈਨੇਡੀਅਨ ਮਟੀਰੀਅਲ ਨੂੰ ਪਹਿਲ ਦਿੱਤੀ ਜਾਵੇਗੀ, ਯਾਨੀ ਜੋ ਵੀ ਘਰੇਲੂ ਪ੍ਰੋਜੈਕਟ ਹੋਵੇਗਾ ਉਸ ਵਿਚ ਲੱਗਣ ਵਾਲਾ ਮਾਲ ਵੀ ਘਰੇਲੂ ਹੋਵੇਗਾ। ਇਹ ਪਾਲਿਸੀ ਖਾਸ ਤੌਰ 'ਤੇ ਸਟੀਲ, ਐਲੂਮੀਨੀਅਮ ਅਤੇ ਲੱਕੜ ਇੰਡਸਟਰੀ ਨੂੰ ਸਹਾਰਾ ਦੇਣ ਲਈ ਤਿਆਰ ਕੀਤੀ ਗਈ ਸੀ, ਜਿਨ੍ਹਾਂ 'ਤੇ ਅਮਰੀਕੀ ਟੈਰਿਫ ਦਾ ਬੁਰਾ ਅਸਰ ਪਿਆ ਹੈ। ਇਹ ਪੜਾਅਵਾਰ ਢੰਗ ਨਾਲ ਲਾਗੂ ਕੀਤੀ ਜਾ ਰਹੀ ਹੈ।

ਖਰੀਦ ਮੰਤਰੀ ਜੋਲ ਲਾਈਟਬਾਉਂਡ ਨੇ ਕਿਹਾ ਕਿ ਇਨਫਰਾਸਟਕਚਰ ਅਤੇ ਡਿਫੈਂਸ ਪ੍ਰਾਜੈਕਟ ਲਈ ਇਹ ਮੰਗਲਵਾਰ ਤੋਂ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਸ ਪਾਲਿਸੀ ਦਾ ਪਹਿਲੀ ਵਾਰ ਐਲਾਨ ਸਤੰਬਰ ਵਿਚ ਕੀਤਾ ਸੀ, ਜੋ ਫੈਡਰਲ ਸਰਕਾਰ ਦੇ ਨਵੇਂ ਮੇਜਰ ਪ੍ਰੋਜੈਕਟ ਰਿਹਾਇਸ਼ੀ ਦਫ਼ਤਰ, ਰੱਖਿਆ ਖਰੀਦ ਅਤੇ ਕਮਿਊਨਿਟੀ ਇਨਫਰਾਸਟਕਚਰ ਪ੍ਰੋਜੈਕਟ 'ਤੇ ਲਾਗੂ ਹੋਵੇਗੀ।

ਸ਼ੁਰੂਆਤੀ ਦੌਰ ਵਿਚ ਉਹ ਸਾਰੇ ਸਰਕਾਰੀ ਕੰਟਰੈਕਟ ਜਿਨ੍ਹਾਂ ਦੀ ਕੀਮਤ $25 ਮਿਲੀਅਨ ਜਾਂ ਇਸ ਤੋਂ ਵੱਧ ਹੈ,ਉਨ੍ਹਾਂ ਲਈ ਕੈਨੇਡੀਅਨ ਕੰਪਨੀਆਂ ਤੇ ਕੈਨੇਡੀਅਨ ਮਟੀਰੀਅਲ ਨੂੰ ਤਰਜੀਹ ਦੇਣਾ ਲਾਜ਼ਮੀ ਕੀਤਾ ਗਿਆ ਹੈ। 2026 ਦੇ ਸਪਰਿੰਗ ਤੱਕ ਇਸ ਪਾਲਿਸੀ ਦਾ ਦਾਇਰਾ ਵਧਾ ਕੇ $5 ਮਿਲੀਅਨ ਅਤੇ ਇਸ ਤੋਂ ਵੱਧ ਦੇ ਕੰਟਰੈਕਟਾਂ 'ਤੇ ਵੀ ਲਾਗੂ ਕਰ ਦਿੱਤਾ ਜਾਵੇਗਾ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link