12.72C Vancouver
ADS

Nov 8, 2024 6:55 PM - The Canadian Press

ਫੈਡਰਲ ਕੈਬਨਿਟ ਮੰਤਰੀ ਅੱਜ ਮਿਲਣਗੇ ਟਰੰਪ ਪ੍ਰਸ਼ਾਸਨ ਨਾਲ

Share On
federal-cabinet-ministers-meet-to-discuss-incoming-trump-administration
A recently revived cabinet committee on Canada-U.S. relations made up of senior ministers is meeting for the first time since Trump left office in early 2021.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਟਰੰਪ ਪ੍ਰਸ਼ਾਸਨ ਵਿਚ ਕੈਨੇਡਾ-ਅਮਰੀਕਾ ਸਬੰਧਾਂ ’ਤੇ ਚਰਚਾ ਲਈ ਬਣਾਈ ਗਈ ਵਿਸ਼ੇਸ਼ ਕੈਬਨਿਟ ਕਮੇਟੀ ਦੀ ਅੱਜ ਪਾਰਲੀਮੈਂਟ ਹਿੱਲ ਵਿਖੇ ਮੀਟਿੰਗ ਹੋਈ। ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਇਸ ਬੈਠਕ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦੇ ਕਿਹਾ ਕਿ ਉਨ੍ਹਾਂ ਟਰੰਪ ਪ੍ਰਸ਼ਾਸਨ ਨਾਲ ਗੱਲਬਾਤ ਲਈ ਕੰਮ ਸ਼ੁਰੂ ਕਰ ਦਿੱਤਾ ਹੈ।

ਫਰੀਲੈਂਡ ਨੇ ਕਿਹਾ ਕਿ ਉਹ ਖੁਦ ਵੀ ਰਾਜਦੂਤ ਲਾਈਟਹੀਜ਼ਰ ਨਾਲ ਸੰਪਰਕ ਵਿਚ ਹਨ। ਉਪ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਅਮਰੀਕਾ ਨਾਲ ਮਜਬੂਤ ਵਪਾਰਕ ਰਿਸ਼ਤੇ ਹਨ ਅਤੇ ਕੈਨੇਡਾ ਅਮਰੀਕਾ ਲਈ ਮਹੱਤਵਪੂਰਨ ਅਤੇ ਵੱਡਾ ਨਿਰਯਾਤ ਮਾਰਕੀਟ ਹੈ। ਉਨ੍ਹਾਂ ਕਿਹਾ ਕਿ ਯੂ. ਕੇ., ਚੀਨ ਅਤੇ ਫਰਾਂਸ ਨੂੰ ਮਿਲਾ ਕੇ ਵੀ ਕੈਨੇਡਾ ਅਮਰੀਕਾ ਦੀ ਵੱਡੀ ਨਿਰਯਾਤ ਮਾਰਕੀਟ ਹੈ।

ਫਰੀਲੈਂਡ ਨੇ ਕਿਹਾ ਕਿ ਟਰੰਪ ਦੇ ਪਹਿਲੇ ਕਾਰਜਕਾਲ ਵਿਚ ਵੀ ਉਨ੍ਹਾਂ ਨੇ ਸਟੀਲ ਅਤੇ ਹੋਰ ਸਾਮਾਨ ’ਤੇ ਟੈਰਿਫ ਲਗਾਇਆ ਸੀ, ਬਦਲੇ ਵਿਚ ਕੈਨੇਡਾ ਨੇ ਵੀ ਇਹੀ ਕਦਮ ਚੁੱਕਿਆ ਸੀ ਪਰ ਅਖੀਰ ਅਮਰੀਕਾ ਨੂੰ ਅਹਿਸਾਸ ਹੋਇਆ ਤੇ ਸਭ ਠੀਕ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵੀ ਅਸੀਂ ਇਸ ’ਤੇ ਕੰਮ ਕਰ ਰਹੇ ਹਾਂ ਅਤੇ ਕੈਬਨਿਟ ਬੈਠਕ ਹੁੰਦੀ ਰਹੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link