14.88C Vancouver
ADS

Oct 24, 2023 8:24 PM - The Canadian Press

ਫੈਡਰਲ ਕੋਰਟ ਨੇ $23B ਫਸਟ ਨੇਸ਼ਨਜ਼ ਚਾਈਲਡ-ਵੈਲਫੇਅਰ ਸੈਟਲਮੈਂਟ ਨੂੰ ਦਿੱਤੀ ਮਨਜ਼ੂਰੀ

Share On
federal-court-approves-23b-first-nations-child-welfare-settlement
Ottawa last year offered to spend $20 billion and another $20 billion to reform the child-welfare system, but the tribunal expressed concern that not all eligible claimants would receive compensation. (Photo: The Canadian Press)

ਫੈਡਰਲ ਕੋਰਟ ਨੇ $23B ਫਸਟ ਨੇਸ਼ਨਜ਼ ਚਾਈਲਡ-ਵੈਲਫੇਅਰ ਸੈਟਲਮੈਂਟ ਨੂੰ ਜ਼ੁਬਾਨੀ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਹੈ।

ਫ਼ੈਡਰਲ ਸਰਕਾਰ ਵੱਲੋਂ 300,000 ਤੋਂ ਵੱਧ ਫਸਟ ਨੇਸ਼ਨ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਨ-ਰਿਜ਼ਰਵ ਬਾਲ-ਕਲਿਆਣ ਸੇਵਾਵਾਂ ਦੇ ਲੰਬੇ ਸਮੇਂ ਤੋਂ ਘੱਟ ਫੰਡਿੰਗ ਦੀ ਭਰਪਾਈ ਲਈ ਇਹ ਫ਼ੰਡਿੰਗ ਦਿੱਤੀ ਜਾਵੇਗੀ।

ਅਸੈਂਬਲੀ ਆਫ ਫਸਟ ਨੇਸ਼ਨਜ਼ ਅਤੇ ਫਸਟ ਨੇਸ਼ਨਜ਼ ਚਾਈਲਡ ਐਂਡ ਫੈਮਲੀ ਕੇਅਰਿੰਗ ਸੋਸਾਇਟੀ ਨੇ ਪਹਿਲੀ ਵਾਰ 2007 ਵਿੱਚ ਮਨੁੱਖੀ ਅਧਿਕਾਰ ਨੂੰ ਇਹ ਸ਼ਿਕਾਇਤ ਦਰਜ ਕਰਵਾਈ ਸੀ।

ਸਤੰਬਰ 2019 ਵਿੱਚ ਕੈਨੇਡਾ ਹਿਊਮਨ ਰਾਇਟਸ ਟ੍ਰਿਬਿਊਨਲ ਨੇ ਫ਼ੈਸਲਾ ਸੁਣਾਇਆ ਸੀ ਕਿ ਫ਼ੈਡਰਲ ਸਰਕਾਰ ਨੇ ਚਾਇਲਡ ਅਤੇ ਫ਼ੈਮਿਲੀ ਸਰਵਿਸੇਜ਼ ਵਿੱਚ ਸਹੀ ਤਰੀਕੇ ਨਾਲ ਫ਼ੰਡਿਗ ਨਹੀਂ ਕੀਤੀ, ਜਿਸ ਕਾਰਨ ਅਣਜਾਣੇ ਅਤੇ ਅਣਗਹਿਲੀ ਕਾਰਨ ਰਿਜ਼ਰਵ ਇਲਾਕਿਆਂ ਵਿੱਚ ਰਹਿਣ ਵਾਲੇ ਫ਼ਸਟ ਨੇਸ਼ਨਜ਼ ਬੱਚਿਆਂ ਨਾਲ ਪੱਖਪਾਤ ਹੋਇਆ ਹੈ।

ਓਟਵਾ ਨੇ ਪਿਛਲੇ ਸਾਲ ਬਾਲ-ਕਲਿਆਣ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ $20 ਬਿਲੀਅਨ ਅਤੇ ਹੋਰ $20 ਬਿਲੀਅਨ ਖਰਚਣ ਦੀ ਪੇਸ਼ਕਸ਼ ਕੀਤੀ ਸੀ, ਪਰ ਟ੍ਰਿਬਿਊਨਲ ਨੇ ਚਿੰਤਾ ਜ਼ਾਹਰ ਕੀਤੀ ਕਿ ਸਾਰੇ ਯੋਗ ਦਾਅਵੇਦਾਰਾਂ ਨੂੰ ਮੁਆਵਜ਼ਾ ਨਹੀਂ ਮਿਲੇਗਾ।

ਸਵਦੇਸ਼ੀ ਸੇਵਾਵਾਂ ਮੰਤਰੀ Patty Hajdu ਦਾ ਕਹਿਣਾ ਹੈ ਕਿ ਉਹ ਖੁਸ਼ ਹੈ ਕਿ ਸਮਝੌਤੇ ਨੂੰ ਮਨਜ਼ੂਰੀ ਮਿਲ ਗਈ ਹੈ।

Latest news

downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link