18.2C Vancouver
ADS

Jun 20, 2022 7:14 PM - The Canadian Press

ਔਫ-ਰਿਜ਼ਰਵ ਇੰਡੀਜਨਸ ਬੱਚਿਆਂ ਵੱਲੋਂ ਫੈਡਰਲ ਸਰਕਾਰ ਖਿਲਾਫ ਕਲਾਸ ਐਕਸ਼ਨ ਮੁਕੱਦਮੇ ਨੂੰ ਫੈਡਰਲ ਕੋਰਟ ਦੀ ਮਨਜ਼ੂਰੀ

Share On
federal-court-approves-class-action-on-behalf-of-off-reserve-indigenous-children
The Federal Court has approved a class-action lawsuit on behalf of off-reserve Indigenous children taken from their families and placed in non-Indigenous care over nearly 30 years between 1992 and 2019. (Photo - Federal court of Canada/Twitter)

ਫੈਡਰਲ ਕੋਰਟ ਆਫ ਕੈਨੇਡਾ ਵੱਲੋਂ ਫੈਡਰਲ ਸਰਕਾਰ ਖਿਲਾਫ ਇੱਕ ਕਲਾਸ ਐਕਸ਼ਨ ਲਾਅਸੂਟ ਨੂੰ ਸਰਟੀਫਾਈ ਕਰ ਦਿੱਤਾ ਗਿਆ ਹੈ।

ਮਾਮਲਾ ਔਫ-ਰਿਜਰਵ ਇੰਡੀਜਨਸ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਵੱਖ ਕਰ ਨੌਨ-ਇੰਡੀਜਨਸ ਕੇਅਰ 'ਚ ਰੱਖਣ ਨਾਲ ਸੰਬੰਧਤ ਹੈ।

ਇਸ ਸੰਬੰਧੀ ਸੋਮਵਾਰ ਨੂੰ ਫੈਸਲਾ ਲਿਆ ਗਿਆ ਹੈ।

ਫੈਡਰਲ ਕੋਰਟ ਜਸਟਿਸ, ਮਾਈਕਲ ਫੈਲਨ ਨੇ ਫੈਸਲੇ 'ਚ ਦੱਸਿਆ ਕਿ ਇਸ 'ਚ 1 ਜਨਵਰੀ 1992 ਤੋਂ 31 ਦਿਸੰਬਰ 2019 ਤਕ ਦਾ ਸਮਾਂ ਸ਼ਾਮਿਲ ਹੋਵੇਗਾ।

ਇਸ ਮਾਮਲੇ 'ਚ ਸਾਰੇ ਸ਼ਿਕਾਇਤਕਰਤਾ ਬੀ.ਸੀ. ਤੋਂ ਵਾਸਤਾ ਰੱਖਦੇ ਹਨ।

ਸ਼ਿਕਾਇਤਕਰਤਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਵੈਨਕੂਵਰ ਸੰਬੰਧਤ ਲਾਅ ਫਰਮ ਇਸ ਪੀਰੀਅਡ ਨੂੰ 'ਮਿਲੈਨੀਅਮ ਸਕੂਪ' ਦਾ ਨਾਮ ਦੇ ਰਹੀ ਹੈ।

ਕੋਰਟ ਦੇ ਫੈਸਲੇ 'ਚ ਆਖਿਆ ਗਿਆ ਹੈ ਕਿ ਪ੍ਰਭਾਵਿਤ ਲੋਕਾਂ 'ਚ ਸਟੈਟਸ ਅਤੇ ਨੌਨ-ਸਟੈਟਸ ਇੰਡੀਅਨਸ, ਇਨੁਇਟ ਅਤੇ ਮੈਟੀ ਯੰਗਸਟਰਸ ਅਤੇ ਉਨ੍ਹਾਂ ਦੇ ਰਿਜਰਵ 'ਤੇ ਨਾ ਰਹਿੰਦੇ ਪਰਿਵਾਰ ਸ਼ਾਮਿਲ ਹਨ।

ਸ਼ਿਕਾਇਤਕਰਤਾਵਾਂ ਦੀ ਨੁਮਾਇੰਦਗੀ ਕਰਨ ਵਾਲਿਆਂ ਦਾ ਕਹਿਣਾ ਸੀ ਕਿ ਫੈਡਰਲ ਸਰਕਾਰ ਨੇ ਚਾਈਲਡ ਵੈਲਫੇਅਰ ਸਿਸਟਮ 'ਚ ਭੇਦਭਾਵ ਲਈ ਬੀਤੇ ਸਾਲ ਔਨ ਰਿਜਰਵ ਯੰਗਸਟਰਸ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ $40 ਬਿਲੀਅਨ ਦੇਣ ਨੂੰ ਮਨਜੂਰੀ ਦੇ ਦਿੱਤੀ ਸੀ।

Latest news

amritpal-singh-may-contest-from-dhuri-could-take-on-cm-bhagwant-mann
Punjabi

ਅੰਮ੍ਰਿਤਪਾਲ ਸਿੰਘ ਨੂੰ ਧੂਰੀ ਤੋਂ ਚੋਣ ਲੜਾਉਣ ’ਤੇ ਵਿਚਾਰ, ਭਗਵੰਤ ਮਾਨ ਨੂੰ ਦੇਣਗੇ ਟੱਕਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਇਲਾਵਾ ਧੂਰੀ ਤੋਂ ਚੋਣ ਲੜਨ ਵਿੱਚ ਦਿਲਚਸਪੀ ਦਿਖਾਈ ਹੈ।
9-migrants-bodies-recovered-after-boat-capsizes-off-libya
Punjabi

ਲੀਬੀਆ ’ਚ ਕਿਸ਼ਤੀ ਪਲਟਣ ਮਗਰੋਂ 9 ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ

ਲੀਬੀਆ ਦੀ ਰਾਜਧਾਨੀ ਤ੍ਰਿਪੋਲੀ ਦੇ ਪੂਰਬੀ ਇਲਾਕੇ ਵਿੱਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਪਿਛਲੇ ਦੋ ਦਿਨਾਂ ਦੌਰਾਨ ਲਗਭਗ 9 ਪ੍ਰਵਾਸੀਆਂ ਦੀਆਂ ਲਾਸ਼ਾਂ ਸਮੁੰਦਰੀ ਤੱਟ ਤੋਂ ਬਰਾਮਦ ਕੀਤੀਆਂ ਗਈਆਂ ਹਨ। ਤ੍ਰਿਪੋਲੀ ਰੈੱਡ ਕ੍ਰੇਸੈਂਟ ਮੁਤਾਬਕ ਲਾਸ਼ਾਂ ਤਾਜੌਰਾ ਇਲਾਕੇ ਤੋਂ ਮਿਲੀਆਂ ਹਨ, ਜੋ ਤ੍ਰਿਪੋਲੀ ਤੋਂ ਲਗਭਗ 22 ਕਿਲੋਮੀਟਰ ਦੂਰ ਹੈ।
calgary-shaw-by-election-set-for-sept-14-following-vacant-seat
Punjabi

ਕੈਲਗਰੀ-ਸ਼ਾਅ ਉਪ-ਚੋਣ 14 ਸਤੰਬਰ ਨੂੰ, ਨਾਮਜ਼ਦਗੀਆਂ ਦੀ ਆਖ਼ਰੀ ਮਿਤੀ 27 ਅਗਸਤ

ਇਲੈਕਸ਼ਨ ਐਲਬਰਟਾ ਨੇ ਪੁਸ਼ਟੀ ਕੀਤੀ ਕਿ ਕੈਲਗਰੀ-Shaw ਵਿਧਾਨ ਸਭਾ ਹਲਕੇ ਲਈ ਉਪ-ਚੋਣ 14 ਸਤੰਬਰ ਨੂੰ ਕਰਵਾਈ ਜਾਵੇਗੀ। ਇਸ ਹਲਕੇ ਵਿੱਚ ਚੋਣ ਕਰਵਾਉਣ ਲਈ ਅਧਿਕਾਰਤ ਤੌਰ 'ਤੇ Writ ਜਾਰੀ ਕਰ ਦਿੱਤੀ ਗਈ ਹੈ।ਇਹ ਸੀਟ ਮਈ ਮਹੀਨੇ ਤੋਂ ਖ਼ਾਲੀ ਪਈ ਸੀ, ਜਦੋਂ ਵਾਤਾਵਰਣ ਅਤੇ ਸੁਰੱਖਿਅਤ ਖੇਤਰ ਬਾਰੇ ਸਾਬਕਾ ਮੰਤਰੀ Rebecca Schulz ਨੇ ਆਪਣੇ ਖ਼ਿਲਾਫ਼ ਚੱਲੀ ਰੀਕਾਲ ਪਟੀਸ਼ਨ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।
petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link