14.55C Vancouver
ADS

Oct 30, 2023 6:53 PM - The Canadian Press

ਫੈਡਰਲ ਕੋਰਟ ਨੇ ਟਰੂਡੋ ਵੱਲੋਂ ਹਥਿਆਰਾਂ 'ਤੇ ਲਗਾਈ ਗਈ ਪਾਬੰਦੀ ਖਿਲਾਫ਼ ਦਾਇਰ ਅਰਜ਼ੀਆਂ ਕੀਤੀਆਂ ਖਾਰਜ

Share On
federal-court-dismisses-applications-filed-against-trudeaus-gun-ban
In her decision, Kane says issuing the order-in-council and subsequent regulations did not exceed the power of Trudeau and his cabinet. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਥਿਆਰਾਂ 'ਤੇ ਲਗਾਈ ਗਈ ਪਾਬੰਦੀ ਖਿਲਾਫ਼ ਕੈਨੇਡੀਅਨ ਕੋਲੀਸ਼ਨ ਫਾਰ ਫਾਇਰਆਰਮ ਰਾਈਟਸ ਅਤੇ ਹੋਰ ਬੰਦੂਕ ਸੰਸਥਾਵਾਂ ਵੱਲੋਂ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ, ਜਿਸਨੂੰ ਫੈਡਰਲ ਕੋਰਟ ਨੇ ਖਾਰਜ ਕਰ ਦਿੱਤਾ ਹੈ।

ਦਰਅਸਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਪ੍ਰੈਲ 2020 ਵਿੱਚ ਨੋਵਾ ਸਕੋਸ਼ੀਆ ਵਿੱਚ ਇੱਕ ਬੰਦੂਕਧਾਰੀ ਵੱਲੋਂ 22 ਲੋਕਾਂ ਦੀ ਹੱਤਿਆ ਕਰਨ ਦੇ ਕੁੱਝ ਹਫ਼ਤਿਆਂ ਬਾਅਦ ਘੋਸ਼ਣਾ ਕੀਤੀ ਸੀ ਕਿ ਲਿਬਰਲ ਸਰਕਾਰ ਨੇ ਅਸਾਲਟ ਸਟਾਇਲ ਦੇ ਹਥਿਆਰਾਂ ਦੇ 1500 ਮਾਡਲਾਂ 'ਤੇ ਪਾਬੰਦੀ ਲਗਾ ਰਹੀ ਹੈ ਜੋ ਸਮਾਜ ਲਈ ਬਹੁਤ ਖ਼ਤਰਨਾਕ ਹਨ।

ਜਸਟਿਸ ਕੈਥਰੀਨ ਕੇਨ ਨੇ ਅੱਜ ਜਾਰੀ ਕੀਤੇ ਇੱਕ ਫੈਸਲੇ ਵਿੱਚ ਕਿਹਾ ਕਿ ਬਿਨੈਕਾਰਾਂ ਨੇ ਬੰਦੂਕਾਂ ਅਤੇ ਜਨਤਕ ਸੁਰੱਖਿਆ ਦੇ ਮਾਮਲੇ ਦੇ ਆਲੇ-ਦੁਆਲੇ ਮੁੱਦੇ ਉਠਾਏ ਪਰ ਅਦਾਲਤ ਨੇ ਸਿਰਫ ਇਸ ਸਵਾਲ ਦੀ ਪੜਚੋਲ ਕੀਤੀ ਕਿ ਕੀ ਟਰੂਡੋ ਦੀ ਕੈਬਨਿਟ ਨੇ ਨਿਯਮਾਂ ਨੂੰ ਪਾਸ ਕਰਨ ਵਿੱਚ ਆਪਣੀਆਂ ਬਾਹਰੀ ਸ਼ਕਤੀਆਂ ਦੀ ਵਰਤੋਂ ਕੀਤੀ ਹੈ ਜਾਂ ਨਹੀਂ।

ਆਪਣੇ ਫੈਸਲੇ ਵਿੱਚ ਕੇਨ ਦਾ ਕਹਿਣਾ ਹੈ ਕਿ ਟਰੂਡੋ ਅਤੇ ਉਸਦੀ ਕੈਬਨਿਟ ਨੇ ਨਿਯਮਾਂ ਤੋਂ ਬਾਹਰ ਜਾ ਕੇ ਕੋਈ ਕੰਮ ਨਹੀਂ ਕੀਤਾ।

ਜ਼ਿਕਰਯੋਗ ਹੈ ਕਿ ਫੈਡਰਲ ਲਿਬਰਲ ਸਰਕਾਰ ਦਾ ਕਹਿਣਾ ਹੈ ਕਿ ਉਹ 2020 ਵਿੱਚ ਨੋਵਾ ਸਕੋਸ਼ੀਆ ਗੋਲੀਬਾਰੀ ਦੇ ਘਾਤਕ ਹਮਲੇ ਦੇ ਮੱਦੇਨਜ਼ਰ ਪਾਬੰਦੀਸ਼ੁਦਾ ਬੰਦੂਕਾਂ 'ਤੇ ਐਮਨੈਸਟੀ ਆਰਡਰ ਨੂੰ ਦੋ ਸਾਲਾਂ ਲਈ ਵਧਾਏਗੀ।

ਪਬਲਿਕ ਸੇਫਟੀ ਕੈਨੇਡਾ ਨੇ ਆਪਣੀ ਵੈੱਬਸਾਈਟ 'ਤੇ ਕਿਹਾ ਅਸਾਲਟ ਸਟਾਇਲ ਹਥਿਆਰਾਂ 'ਤੇ ਅਕਤੂਬਰ 2025 ਤੱਕ ਐਮਨੈਸਟੀ ਵਧਾਈ ਗਈ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link