16.45C Vancouver
ADS

Apr 24, 2026 4:16 PM - Connect Newsroom - Ramandeep Kaur with files from The Canadian Press

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

Share On
federal-deficit-reaches-25-5b-in-first-11-months-of-2025-26-fiscal-year
The result compares with a deficit of $19.3 billion reported during the same 11-month period in 2024–25, indicating a year-over-year increase in the shortfall.(Photo: The Canadian Press)

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।

ਰਿਪੋਰਟ ਮੁਤਾਬਕ, ਭਾਵੇਂ ਸਰਕਾਰ ਦੀ ਕੁੱਲ ਆਮਦਨ 0.8 ਫੀਸਦੀ ਵਾਧੇ ਨਾਲ $453 ਬਿਲੀਅਨ ਰਹੀ ਪਰ ਖਰਚਿਆਂ ਵਿਚ ਹੋਇਆ ਵਾਧਾ ਇਸ ਤੋਂ ਕਿਤੇ ਵੱਧ ਸੀ। ਹਾਲਾਂਕਿ, ਮੌਜੂਦਾ ਘਾਟਾ $25.5 ਬਿਲੀਅਨ ਹੈ ਪਰ ਸਰਕਾਰ ਨੇ ਪੂਰੇ ਸਾਲ ਲਈ $78.3 ਬਿਲੀਅਨ ਦੇ ਘਾਟੇ ਦੀ ਭਵਿੱਖਬਾਣੀ ਕੀਤੀ ਹੋਈ ਹੈ।

ਮਾਹਰਾਂ ਦਾ ਮੰਨਣਾ ਹੈ ਕਿ ਮਾਰਚ ਮਹੀਨੇ ਵਿਚ ਹੋਣ ਵਾਲੀਆਂ ਫਿਸਕਲ ਤਬਦੀਲੀਆਂ ਕਾਰਨ ਅੰਤਿਮ ਅੰਕੜਾ ਬਦਲ ਸਕਦਾ ਹੈ। ਗੌਰਤਲਬ ਹੈ ਕਿ ਖਰਚਿਆਂ ਨੂੰ ਬੈਲੰਸ ਕਰਨ ਲਈ ਸਰਕਾਰ ਨੇ ਅਗਲੇ ਪੰਜ ਸਾਲਾਂ ਵਿਚ $60 ਬਿਲੀਅਨ ਦੀ ਬਚਤ ਕਰਨ ਦਾ ਟੀਚਾ ਰੱਖਿਆ ਹੈ, ਜਿਸ ਵਿਚ ਸਿਵਲ ਸਰਵਿਸਿਜ਼ ਵਿਚੋਂ 40,000 ਨੌਕਰੀਆਂ ਘਟਾਉਣਾ ਵੀ ਸ਼ਾਮਲ ਹੈ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link