18.69C Vancouver
ADS

Apr 29, 2026 1:49 PM - Connect Newsroom - Ramandeep Kaur with files from The Canadian Press

ਫੈਡਰਲ ਵਿੱਤ ਮੰਤਰੀ ਨੇ 2026 ਦਾ ਸਪਰਿੰਗ ਮਿੰਨੀ ਬਜਟ ਕੀਤਾ ਪੇਸ਼, ਸਕਿੱਲਡ ਟਰੇਡ ਟ੍ਰੇਨਿੰਗ ’ਤੇ ਦਿੱਤਾ ਜ਼ੋਰ

Share On
federal-finance-minister-tables-2026-spring-mini-budget-with-focus-on-skilled-trades-training
According to the government’s budget statement, a new initiative branded “Team Canada Strong” will focus on expanding the skilled trades workforce. (Photo: The Canadian Press)

ਕੈਨੇਡਾ ਦੇ ਵਿੱਤ ਮੰਤਰੀ ਫ੍ਰਾਂਸਵਾ ਫਿਲਿਪ ਸ਼ੈਂਪੇਨ ਨੇ ਬੀਤੇ ਦਿਨ ਸਦਨ ਵਿਚ ਸਾਲ 2026 ਦਾ ਸਪਰਿੰਗ ਮਿੰਨੀ ਬਜਟ ਪੇਸ਼ ਕੀਤਾ। ਇਸ ਵਿਚ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕਈ ਐਲਾਨ ਕੀਤੇ ਹਨ।

ਟੀਮ ਕੈਨੇਡਾ ਸਟਰੌਂਗ ਨਾਮ ਹੇਠ ਹੁਨਰਮੰਦ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਨਵੀਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਫਿਸਕਲ ਸਾਲ 2030-31 ਤੱਕ 1,00,000 ਨਵੇਂ ਸਕਿੱਲਡ ਟਰੇਡ ਵਰਕਰਜ਼ ਨੂੰ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਇਹ ਕਦਮ ਹਾਊਸਿੰਗ ਨਿਰਮਾਣ ਵਧਾਉਣ ਅਤੇ ਨਵੇਂ ਤੇ ਚੱਲ ਰਹੇ ਇਨਫਰਾਸਟਕਚਰ ਤੇ ਵੱਡੇ ਸਰੋਤ ਪ੍ਰੋਜੈਕਟ ਵਿਚ ਸਕਿੱਲਡ ਲੇਬਰ ਫੋਰਸ ਦੀ ਕਮੀ ਨੂੰ ਦੂਰ ਕਰਨ ਦਾ ਹਿੱਸਾ ਹੈ। ਇਸ ਸਬੰਧ ਵਿਚ ਨੌਜਵਾਨਾਂ ਨੂੰ ਟ੍ਰੇਨ ਕਰਨ ਲਈ ਪੰਜ ਸਾਲਾਂ ਵਿਚ ਮਾਰਕ ਕਾਰਨੀ ਸਰਕਾਰ ਵਲੋਂ $6 ਬਿਲੀਅਨ ਖ਼ਰਚ ਕੀਤੇ ਜਾਣ ਦੀ ਤਜਵੀਜ਼ ਹੈ।

ਇਸ ਤੋਂ ਇਲਾਵਾ ਕੰਮ ਦੇ ਸਿਲਸਿਲੇ ਵਿਚ ਦੂਜੀ ਥਾਂ ਜਾਣ ਵਾਲੇ ਕਾਮਿਆਂ ਲਈ ਲੇਬਰ ਮੋਬਿਲਿਟੀ ਕਟੌਤੀ ਦੀ ਹੱਦ $4,000 ਤੋਂ ਵਧਾ ਕੇ $10,000 ਕਰਨ ਦਾ ਪ੍ਰਸਤਾਵ ਹੈ, ਨਾਲ ਹੀ ਕਟੌਤੀ ਕਲੇਮ ਕਰਨ ਲਈ ਡਿਸਟੈਂਸ ਰੂਲ ਵਿਚ ਵੀ ਨਰਮੀ ਦਿੱਤੀ ਗਈ ਹੈ। ਇਹ ਨਵੇਂ ਨਿਯਮ 2026 ਦੇ ਟੈਕਸ ਸਾਲ ਅਤੇ ਉਸ ਤੋਂ ਬਾਅਦ ਦੇ ਸਾਲਾਂ ਲਈ ਲਾਗੂ ਹੋਣਗੇ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link