24.41C Vancouver
ADS

Jul 22, 2025 5:29 PM - The Canadian Press

ਕੈਨੇਡਾ ਸਰਕਾਰ ਡਿਪਾਜ਼ਿਟ ਬੀਮਾ ਹੱਦ ਨੂੰ $150,000 ਕਰਨ ਲਈ ਯਤਨਸ਼ੀਲ

Share On
federal-government-considers-raising-deposit-insurance-limit-to-150-000
Finance Canada is asking Canadians and other stakeholders in the financial system to weigh in on the proposed higher limit and a few other potential changes by Sept. 26.(Photo - The Canadian Press)

ਕੈਨੇਡਾ ਦੀ ਸੰਘੀ ਸਰਕਾਰ ਦੇਸ਼ ਦੇ ਡਿਪਾਜ਼ਿਟ ਬੀਮਾ ਫਰੇਮ ਵਰਕ 'ਚ ਤਬਦੀਲੀ ਕਰਨ ਲਈ ਯਤਨ ਕਰ ਰਹੀ ਹੈ ਤਾਂ ਜੋ ਇਸ ਹੱਦ ਨੂੰ $150,000 ਤੱਕ ਵਧਾਇਆ ਜਾ ਸਕੇ। ਇਸ ਵੇਲੇ ਕੈਨੇਡਾ ਡਿਪਾਜ਼ਿਟ ਇੰਸੋਰੈਂਸ ਕਾਰਪੋਰੇਸ਼ਨ ਨਾਗਰਿਕਾਂ ਨੂੰ ਕਿਸੇ ਬੈਂਕ ਦੀ ਅਸਫਲਤਾ 'ਚ $100,000 ਤੱਕ ਦੀ ਗਾਰੰਟੀ ਦਿੰਦੀ ਹੈ।

ਕੈਨੇਡਾ ਦੇ ਸਾਰੇ ਵੱਡੇ ਬੈਂਕ ਅਤੇ ਹੋਰ ਵਿੱਤੀ ਸੰਸਥਾਵਾਂ ਡਿਪਾਜ਼ਿਟ ਇੰਸੋਰੈਂਸ ਢਾਂਚੇ ਦਾ ਹਿੱਸਾ ਹਨ, ਜਿਹੜਾ ਕਿ ਜ਼ਿਆਦਾਤਰ ਅਤੇ ਗਾਰੰਟੀਸ਼ੁਦਾ ਨਿਵੇਸ਼ ਪ੍ਰਮਾਣਪੱਤਰਾਂ ਨੂੰ ਕਵਰ ਕਰਦਾ ਹੈ ਪਰ ਮਿਉਚੁਅਲ ਫੰਡ,ਸਟਾਕ,ਬਾਂਡ ਜਾਂ ਜਾਂ ਕ੍ਰਿਪਟੋਕਰੰਸੀ ਨਹੀਂ।

ਫਾਇਨਾਂਸ ਕੈਨੇਡਾ ਦੇਸ਼ ਦੇ ਲੋਕਾਂ ਅਤੇ ਵਿੱਤੀ ਪ੍ਰਣਾਲੀ ਦੇ ਹੋਰ ਹਿੱਤ ਧਾਰਕਾਂ ਕੋਲ 26 ਸਤੰਬਰ ਤੱਕ ਇਸ ਢਾਂਚੇ ਵਿੱਤ ਸੰਭਾਵਿਤ ਤਬਦੀਲੀਆਂ ਤੇ ਵਿਚਾਰ ਕਰਨ ਲਈ ਕਿਹਾ ਰਿਹਾ ਹੈ। ਵਿਭਾਗ ਕਿਸੇ ਮੰਦਭਾਗੀ ਜੀਵਨ ਘਟਨਾ ਨਾਲ ਜੁੜੇ ਉੱਚ ਡਿਪਾਜ਼ਿਟ ਤੇ ਵੀ ਕਵਰੇਜ ਵਧਾਉਣ ਤੇ ਮਸ਼ਵਰਾ ਕਰ ਰਿਹਾ ਹੈ ਅਤੇ ਬੈਂਕਾਂ ਨੂੰ ਡਿਪਾਜ਼ਿਟ ਇੰਸੋਰੈਂਸ ਬੀਮਾ ਕਵਰ ਬਾਰੇ ਗ੍ਰਾਹਕਾਂ ਨੂੰ ਵਧੇਰੇ ਅਗਾਉਂ ਜਾਣਕਾਰੀ ਦੇਣ ਦੀ ਵੀ ਲੋੜ ਹੈ।ਔਟਵਾ ਦੀ ਡਿਪਾਜ਼ਿਟ ਬੀਮਾ ਰੂਪ ਰੇਖਾ ਦੀ ਸਮੀਖਿਆ ਆਖਰੀ ਵਾਰ ਇਕ ਦਹਾਕਾ ਪਹਿਲਾਂ ਸ਼ੁਰੂ ਹੋਈ ਅਤੇ 2018 'ਚ ਵਿਦੇਸ਼ੀ ਮੁਦਰਾਵਾਂ ਲਈ ਕਵਰੇਜ ਦਾ ਵਿਸਥਾਰ ਹੋਇਆ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link