11.89C Vancouver
ADS

Feb 5, 2024 4:58 PM - The Canadian Press

ਕੈਨੇਡਾ ’ਚ ਘਰ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਵਿਦੇਸ਼ੀਆਂ ਲਈ ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ

Share On
federal-government-extends-foreign-buyer-ban-on-canadian-homes-to-2027
The federal government will continue to ban foreign nationals from buying homes in Canada for another two years as housing affordability concerns continue to trouble cities across the country. (Photo: The Canadian Press)

ਕੈਨੇਡਾ ਸਰਕਾਰ ਨੇ ਵਿਦੇਸ਼ੀ ਘਰ ਖਰੀਦਣ ’ਤੇ ਲਗਾਈ ਗਈ ਰੋਕ ਦੋ ਸਾਲਾਂ ਲਈ ਵਧਾ ਦਿੱਤੀ ਹੈ। ਇਹ ਪਾਬੰਦੀ 1 ਜਨਵਰੀ 2025 ਨੂੰ ਸਮਾਪਤ ਹੋਣ ਵਾਲੀ ਸੀ ਪਰ ਗੈਰ-ਕੈਨੇਡੀਅਨ ਹੁਣ 1 ਜਨਵਰੀ 2027 ਤੱਕ ਕੈਨੇਡਾ ਵਿਚ ਘਰ ਨਹੀਂ ਖਰੀਦ ਸਕਣਗੇ। ਵਿੱਤ ਮੰਤਰੀ

ਕ੍ਰਿਸਟੀਆ ਫੀਲੈਂਡ ਨੇ ਇੱਕ ਰਿਲੀਜ਼ ਵਿਚ ਇਸ ਦੀ ਘੋਸ਼ਣਾ ਕੀਤੀ। ਉਨ੍ਹਾਂ ਇਸ ਰੋਕ ਨੂੰ ਵਧਾਉਣ ਪਿੱਛੇ ਕੈਨੇਡਾ ਭਰ ਦੇ ਸ਼ਹਿਰਾਂ ਵਿਚ ਰਿਹਾਇਸ਼ ਦੀ ਸਮਰੱਥਾ ਦੀ ਚਿੰਤਾ ਦੱਸੀ ਹੈ। ਸਰਕਾਰ ਨੇ ਇਹ ਨਿਯਮ 2022 ਵਿਚ ਪੇਸ਼ ਕੀਤੇ ਸਨ, ਜੋ ਵਿਦੇਸ਼ੀ ਨਾਗਰਿਕ ਅਤੇ ਵਪਾਰਕ ਉਦਯੋਗ ਦੇ ਕੈਨੇਡਾ ਵਿਚ ਰਿਹਾਇਸ਼ੀ ਜਾਇਦਾਦ ਖਰੀਦਣ ’ਤੇ ਰੋਕ ਲਗਾਉਂਦੇ ਹਨ।

ਹਾਲਾਂਕਿ, ਇਸ ਵਿਚ ਕੁਝ ਇੰਟਰਨੈਸ਼ਨਲ ਸਟੂਡੈਂਟਸ, ਸ਼ਰਨਾਰਥੀ ਦਾਅਵੇਦਾਰਾਂ ਅਤੇ ਅਸਥਾਈ ਕਰਮਚਾਰੀ ਨੂੰ ਛੋਟ ਹੈ। ਵਿੱਤ ਮੰਤਰੀ ਨੇ ਸਟੇਟਮੈਂਟ ਵਿਚ ਕਿਹਾ ਕਿ ਵਿਦੇਸ਼ੀ ਖਰੀਦਦਾਰ ’ਤੇ ਬੈਨ ਵਧਾਏ ਜਾਣ ਨਾਲ ਕੈਨੇਡੀਅਨ ਪਰਿਵਾਰਾਂ ਲਈ ਘਰਾਂ ਦੀ ਉਪਲਬਧਤਾ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ। ਉਥੇ ਹੀ, ਮਾਹਿਰ ਇਸ ਬੈਨ ’ਤੇ ਸਵਾਲ ਉਠਾ ਚੁੱਕੇ ਹਨ।

ਬੀ. ਸੀ. ਦੀ ਰੀਅਲ ਅਸਟੇਟ ਐਸੋਸੀਏਸ਼ਨ ਦੇ ਮੁੱਖ ਅਰਥ ਸ਼ਾਸਤਰੀ ਬ੍ਰੈਂਡਨ ਓਗਮੰਡਸਨ ਦਾ ਕਹਿਣਾ ਸੀ ਕਿ ਇਹ ਬੈਨ ਕਿਸੇ ਹਾਊਸਿੰਗ ਪਾਲਿਸੀ ਦੀ ਬਜਾਏ ਵਧੇਰੇ ਸਿਆਸੀ ਲੱਗਦਾ ਹੈ ਕਿਉਂਕਿ ਹਾਊਸਿੰਗ ਮਾਰਕੀਟ ਵਿਚ ਵਿਦੇਸ਼ੀ ਖਰੀਦਦਾਰ ਦੀ ਹਿੱਸੇਦਾਰੀ ਬਹੁਤ ਘੱਟ ਰਹੀ ਹੈ। 2021 ਦੌਰਾਨ ਬੀ. ਸੀ. ਵਿਚ ਘਰਾਂ ਦੀ ਵਿਕਰੀ ਵਿਚ ਸਿਰਫ 1.1 ਫੀਸਦੀ ਦੇ ਆਸਪਾਸ ਵਿਦੇਸ਼ੀ ਖਰੀਦਦਾਰ ਸਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link