12.04C Vancouver
ADS

Apr 27, 2021 10:17 PM -

ਪ੍ਰਧਾਨ ਮੰਤਰੀ ਟਰੂਡੋ ਨੇ ਫ਼ੈਡਰਲ ਸਰਕਾਰ ਵੱਲੋਂ ਭਾਰਤ ਨੂੰ $10 ਮਿਲੀਅਨ ਦੀ ਮਦਦ ਭੇਜਣ ਦਾ ਕੀਤਾ ਐਲਾਨ

Share On
federal-government-is-ready-to-provide-10-million-to-the-indian-red-cross
Prime Minister Justin Trudeau holds a press conference in Ottawa on Tuesday, April 27, 2021, during the COVID-19 pandemic. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਭਾਰਤ ਤੋਂ ਆ ਰਹੀਆਂ ਕੋਵਿਡ-19 ਕਾਰਨ ਖੜੀਆਂ ਹੋਈਆਂ ਗੰਭੀਰ ਪਰਿਸਥਿਤੀਆਂ ਦੀਆਂ ਖਬਰਾਂ ਬੇਹੱਦ ਨਿਰਾਸ਼ਾਜਨਕ ਹਨ।

ਉਨ੍ਹਾਂ ਕਿਹਾ ਕਿ ਮੁਸੀਬਤ ਦੀ ਇਸ ਘੜੀ 'ਚ ਕੈਨੇਡਾ ਭਾਰਤ ਦੇ ਨਾਲ ਖੜਾ ਹੈ।

ਟਰੂਡੋ ਨੇ ਕਿਹਾ ਸੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ, ਮਾਰਕ ਗਾਰਨੇਉ ਦੀ ਆਪਣੇ ਭਾਰਤ ਦੇ ਹਮਰੁਤਬਾ ਨਾਲ ਗੱਲਬਾਤ ਹੋਈ ਹੈ।

ਟਰੂਡੋ ਨੇ ਦੱਸਿਆ ਕਿ ਭਾਰਤੀ ਰੈਡ ਕਰੌਸ ਨੂੰ ਕਨੇਡੀਅਨ ਰੈਡ ਕਰੌਸ ਰਾਹੀਂ ਮਦਦ ਲਈ $10 ਮਿਲੀਅਨ ਦੀ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਗਾਰਨੇਉ ਆਪਣੇ ਪਾਕਿਸਤਾਨ ਦੇ ਹਮਰੁਤਬਾ ਨਾਲ ਵੀ ਗੱਲਬਾਤ ਕਰਨਗੇ।

ਉਨ੍ਹਾਂ ਕਿਹਾ ਕਿ ਭਾਰਤ ਦੀ ਸਥਿਤੀ ਬਾਰੇ ਕਨੇਡੀਅਨਸ ਵੀ ਚਿੰਤਤ ਹਨ।

ਉਨ੍ਹਾਂ ਕਿਹਾ ਕਿ ਜ਼ਰੂਰੀ ਹੈ ਕਿ ਵਿਸ਼ਵ 'ਚ ਕਿਸੇ ਨੂੰ ਵੀ ਲੋੜ ਹੈ ਤਾਂ ਉਨ੍ਹਾਂ ਦੀ ਮਦਦ ਲਈ ਤਿਆਰ ਰਿਹਾ ਜਾਵੇ ਕਿਉਂਕਿ ਇਸ ਪੈਂਡੈਮਿਕ ਤੋਂ ਉਸ ਵੇਲੇ ਤਕ ਰਾਹਤ ਨਹੀਂ ਮਿਲ ਸਕਦੀ ਜਦ ਤਕ ਕਿ ਸਾਰਿਆਂ ਨੂੰ ਇਸ 'ਤੇ ਜਿੱਤ ਹਾਸਿਲ ਨਹੀਂ ਹੋ ਜਾਂਦੀ।

ਟਰੂਡੋ ਨੇ ਕਿਹਾ ਵੈਕਸੀਨ ਹਾਸਿਲ ਕਰਨ ਲਈ ਅਮਰੀਕਾ ਨਾਲ ਰੱਖਿਆ ਜਾ ਰਿਹਾ ਰਾਬਤਾ

ਕੈਨੇਡਾ ਵੱਲੋਂ ਭਰੋਸਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਕੋਵਿਡ-19 ਦੀਆਂ ਹੋਰ ਵੈਕਸੀਨ ਹਾਸਿਲ ਹੋ ਸਕਣਗੀਆਂ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਬੀਤੇ ਹਫ਼ਤੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਚੰਗੀ ਗੱਲਬਾਤ ਹੋਈ ਸੀ।

ਉਨ੍ਹਾਂ ਕਿਹਾ ਕਿ ਅਮਰੀਕਾ ਦੀ ਸਰਕਾਰ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ ਕਿ ਹੋਰ ਔਕਸਫਰਡ-ਐਸਟ੍ਰਾਜ਼ੈਨਕਾ ਵੈਕਸੀਨ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਮਰੀਕਾ ਵੱਲੋਂ ਬੀਤੇ ਕੱਲ ਜਾਣਕਾਰੀ ਦਿੱਤੀ ਗਈ ਸੀ ਕਿ ਵੈਕਸੀਨ ਦੀਆਂ 60 ਮਿਲੀਅਨ ਖੁਰਾਕਾਂ ਹੋਰ ਦੇਸ਼ਾਂ 'ਚ ਵੰਢ ਲਈ ਭੇਜੀਆਂ ਜਾਣਗੀਆਂ।

ਵਾਈਟ ਹਾਊਸ ਦਾ ਕਹਿਣਾ ਹੈ ਕਿ ਇਸ ਵੈਕਸੀਨ ਦਾ ਕੁਝ ਹਿੱਸਾ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਭਾਰਤ ਨੂੰ ਭੇਜਿਆ ਜਾਵੇਗਾ।

Latest news

belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link