14.38C Vancouver
ADS

Feb 19, 2025 3:03 PM - The Canadian Press

ਟਰੂਡੋ ਵਲੋਂ ਹਾਈ ਸਪੀਡ ਰੇਲ ਦੀ ਘੋਸ਼ਣਾ: ਟੋਰਾਂਟੋ ਤੋਂ ਮਾਂਟਰੀਅਲ ਦਾ ਸਫਰ ਮਹਿਜ ਤਿੰਨ ਘੰਟੇ ਵਿਚ ਹੋਵੇਗਾ ਪੂਰਾ

Share On
federal-government-moving-ahead-with-high-speed-rail-trudeau
The Liberal government says the planned rail network will span approximately 1,000 kilometres and reach speeds of up to 300 kilometres an hour.(Photo: The Canadian Press)

ਪ੍ਰਧਾਨ ਮੰਤਰੀ ਟਰੂਡੋ ਨੇ ਟੋਰਾਂਟੋ ਅਤੇ ਕਿਊਬੈਕ ਸਿਟੀ ਵਿਚਕਾਰ ਕੈਨੇਡਾ ਦੇ ਸਭ ਤੋਂ ਹਾਈ-ਸਪੀਡ ਰੇਲ ਨੈੱਟਵਰਕ ਦੀ ਘੋਸ਼ਣਾ ਕੀਤੀ ਹੈ, ਜਿਸ ਨਾਲ ਟੋਰਾਂਟੋ ਤੋਂ ਮਾਂਟਰੀਅਲ ਦਾ ਸਫਰ ਮਹਿਜ ਤਿੰਨ ਘੰਟੇ ਵਿਚ ਪੂਰਾ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਾਈ-ਸਪੀਡ ਰੇਲ ਲਾਈਨ ਲਈ ਸਰਕਾਰ $3.9 ਬਿਲੀਅਨ ਖ਼ਰਚ ਕਰੇਗੀ ਅਤੇ ਇਹ ਪ੍ਰੋਜੈਕਟ 6 ਸਾਲਾਂ ਵਿਚ ਪੂਰਾ ਹੋਵੇਗਾ।

ਟਰੂਡੋ ਨੇ ਕਿਹਾ ਕਿ 1,000 ਕਿਲੋਮੀਟਰ ਦੇ ਇਸ ਟ੍ਰੈਕ 'ਤੇ ਪੂਰੀ ਤਰ੍ਹਾਂ ਇਲੈਕਟ੍ਰਿਕ ਟ੍ਰੇਨਾਂ ਚੱਲਣਗੀਆਂ, ਜਿਨ੍ਹਾਂ ਦੀ ਸਪੀਡ 300 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋਵੇਗੀ। ਇਨ੍ਹਾਂ ਰੇਲਗੱਡੀਆਂ ਦਾ ਸਟਾਪ- ਟੋਰਾਂਟੋ, ਪੀਟਰਬਰੋ, ਔਟਵਾ, ਮਾਂਟਰੀਅਲ, ਲਾਵਲ, ਟ੍ਰੋਇਸ-ਰਿਵੀਏਰਸ ਅਤੇ ਕਿਊਬੈਕ ਸਿਟੀ ਵਿਚ ਹੋਵੇਗਾ।

ਇਸ ਹਾਈ-ਸਪੀਡ ਰੇਲ ਸੇਵਾ ਸਰਵਿਸ ਦਾ ਅਧਿਕਾਰਤ ਨਾਮ - ਆਲਟੋ ਹੋਵੇਗਾ। ਗੌਰਤਲਬ ਹੈ ਕਿ ਟਰੂਡੋ ਅਤੇ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਅੱਜ ਮਾਂਟਰੀਅਲ ਵਿਚ ਸਨ, ਜਿੱਥੇ ਉਨ੍ਹਾਂ ਕੈਨੇਡਾ ਦੇ ਇਸ ਸਭ ਤੋਂ ਉਡੀਕੇ ਜਾਂਦੇ ਪ੍ਰੋਜੈਕਟ ਦਾ ਐਲਾਨ ਕੀਤਾ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link