13.91C Vancouver
ADS

Jul 15, 2026 6:09 PM - Connect Newsroom - Ramandeep Kaur with files from The Canadian Press

ਫੈਡਰਲ ਸਰਕਾਰ ਨੇ ਸੈਨੇਟ ਨਿਯੁਕਤੀਆਂ ਲਈ ਸੁਤੰਤਰ ਸਲਾਹਕਾਰ ਬੋਰਡ ਦੇ ਨਵੇਂ ਮੈਂਬਰਾਂ ਦਾ ਕੀਤਾ ਐਲਾਨ

Share On
federal-government-names-new-members-to-independent-senate-appointments-advisory-board
François Rolland has been appointed chair of the Independent Advisory Board for Senate Appointments as the federal government announces new members to the panel. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੰਸਦ ਦੇ ਅੱਪਰ ਹਾਊਸ ਦੀਆਂ ਨਿਯੁਕਤੀਆਂ ਦੀ ਸਿਫ਼ਾਰਸ਼ ਕਰਨ ਵਾਲੇ Independent Advisory Board for Senate Appointments ਦੇ ਨਵੇਂ ਮੈਂਬਰਾਂ ਦਾ ਐਲਾਨ ਕੀਤਾ ਹੈ, ਜਿਸ ਵਿਚ ਦੇਸ਼ ਦੇ ਪ੍ਰਮੁੱਖ ਪੰਜਾਬੀ-ਕੈਨੇਡੀਅਨ ਆਗੂ ਅਤੇ ਸਾਬਕਾ ਸੈਨੇਟਰ ਸਰਬਜੀਤ ਸਿੰਘ ਮਰਵਾਹ ਸਮੇਤ ਦਰਜਨ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਸੁਤੰਤਰ ਸਲਾਹਕਾਰ ਬੋਰਡ ਦੀ ਅਗਵਾਈ ਫਾਂਸਵਾ ਰੋਲੈਂਡ ਨੂੰ ਸੌਂਪੀ ਗਈ ਹੈ, ਜੋ 2018 ਤੋਂ ਇਸ ਬੋਰਡ ਦੇ ਮੈਂਬਰ ਵਜੋਂ ਸੇਵਾ ਨਿਭਾ ਰਹੇ ਹਨ। ਟਰੂਡੋ ਦੀ ਪਿਛਲੀ ਸਰਕਾਰ ਵਾਂਗ ਕਾਰਨੀ ਸਰਕਾਰ ਦੇ ਅਧੀਨ ਵੀ ਇਸ ਬੋਰਡ ਵਿਚ ਤਿੰਨ ਫੈਡਰਲ ਮੈਂਬਰ ਅਤੇ ਹਰੇਕ ਉਸ ਸੂਬੇ ਦੇ ਦੋ ਵਾਧੂ ਮੈਂਬਰ ਸ਼ਾਮਲ ਹੋਣਗੇ ਜਿੱਥੇ ਸੈਨੇਟ ਦੀ ਸੀਟ ਖਾਲੀ ਹੈ। ਨਵੇਂ ਚੁਣੇ ਮੈਂਬਰਾਂ ਵਿਚ ਸਾਬਕਾ ਸੈਨੇਟਰ ਸਰਬਜੀਤ ਸਿੰਘ ਮਰਵਾਹ 2016 ਵਿਚ ਕੈਨੇਡੀਅਨ ਸੈਨੇਟ ਵਿਚ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਬਣੇ ਸਨ।

ਜ਼ਿਕਰਯੋਗ ਹੈ ਕਿ ਬੋਰਡ ਵਿਚ ਨਵੀਆਂ ਨਿਯੁਕਤੀਆਂ ਉਦੋਂ ਕੀਤੀਆਂ ਗਈਆਂ ਹਨ, ਜਦੋਂ ਇਸੇ ਮਹੀਨੇ ਦੇ ਸ਼ੁਰੂ ਵਿਚ ਪ੍ਰਧਾਨ ਮੰਤਰੀ ਨੇ ਆਪਣੇ ਪ੍ਰਿੰਸੀਪਲ ਸਕੱਤਰ ਟੌਮ ਪਿਟਫੀਲਡ ਅਤੇ ਕੰਜ਼ਰਵੇਟਿਵ ਸੰਸਦ ਮੈਂਬਰ ਰਿਚਰਡ ਮਾਰਟੇਲ ਸਮੇਤ 4 ਨਵੇਂ ਸੈਨੇਟਰਾਂ ਨੂੰ ਉੱਪਰਲੇ ਸਦਨ ਲਈ ਨਾਮਜ਼ਦ ਕੀਤਾ ਸੀ ਅਤੇ ਹੁਣ ਇਹ ਨਵਾਂ ਬੋਰਡ ਭਵਿੱਖ ਦੀਆਂ ਨਿਯੁਕਤੀਆਂ ਲਈ ਪ੍ਰਧਾਨ ਮੰਤਰੀ ਨੂੰ non-binding ਸਿਫ਼ਾਰਸ਼ਾਂ ਦੇਵੇਗਾ।

Latest news

four-arrested-after-stolen-truck-rams-police-vehicles-in-quesnel
Punjabi

Quesnel ’ਚ ਚੋਰੀ ਦੇ ਟਰੱਕ ਨੇ ਪੁਲਿਸ ਵਾਹਨਾਂ ਨੂੰ ਮਾਰੀ ਟੱਕਰ, 4 ਗ੍ਰਿਫ਼ਤਾਰ

ਬੀ.ਸੀ. ਦੇ ਅੰਦਰੂਨੀ ਖੇਤਰ ਵਿਚ Quesnel ਆਰਸੀਐਮਪੀ ਨੇ ਇੱਕ ਚਿੱਟੇ ਰੰਗ ਦੇ ਚੋਰੀ ਦੇ ਫੋਰਡ F-350 ਟਰੱਕ ਵੱਲੋਂ ਪੁਲਿਸ ਦੀਆਂ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਨਾਬਾਲਗ ਲੜਕੀਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਵੀਰਵਾਰ ਸਵੇਰੇ ਲਗਭਗ 5 ਵਜੇ Quesnel ਸ਼ਹਿਰ ਵਿਚ ਵਾਪਰੀ।
70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
gulzar-singh-suicide-case-channi-seeks-cbi-probe-cheemas-resignation-and-arrest
Punjabi

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਚੰਨੀ ਵੱਲੋਂ CBI ਜਾਂਚ ਅਤੇ ਚੀਮਾ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਚੰਨੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ।
maninder-dhaliwal-and-satinder-gill-murder-case-two-accused-plead-not-guilty
Punjabi

ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਕਤਲ ਮਾਮਲਾ: ਦੋ ਮੁਲਜ਼ਮਾਂ ਨੇ ਦੱਸਿਆ ਖੁਦ ਨੂੰ ਬੇਕਸੂਰ

ਬੀ.ਸੀ. ਦੇ ਵਿਸਲਰ ਵਿਲੇਜ ਵਿਖੇ Sundial ਹੋਟਲ ਦੇ ਬਾਹਰ ਜੁਲਾਈ 2022 ਵਿਚ ਮਨਿੰਦਰ ਧਾਲੀਵਾਲ ਅਤੇ ਸਤਿੰਦਰ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵੈਨਕੂਵਰ ਲਾਅ ਕੋਰਟ ਵਿਚ ਜਿਊਰੀ ਮੁਕੱਦਮੇ ਦਾ ਸਾਹਮਣਾ ਕਰ ਰਹੇ 28 ਸਾਲਾ ਗੁਰਸਿਮਰਨ ਸਹੋਤਾ ਤੇ 24 ਸਾਲਾ ਤਨਵੀਰ ਖੱਖ ਨੇ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਖੁਦ ਨੂੰ ਬੇਕਸੂਰ ਦੱਸਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link