19.85C Vancouver
ADS

Dec 24, 2025 4:09 PM - Connect Newsroom - Jasmine Singh with files from The Canadian Press

ਕੈਨੇਡਾ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਯਾਤ ’ਤੇ ਹਟਾਈ ਜਾ ਸਕਦੀ ਹੈ ਪਾਬੰਦੀ

Share On
federal-government-pauses-planned-ban-on-single-use-plastic-exports
Plastic grocery bags and straws are pictured as the federal government suspends its export ban on single-use plastics. (Photo: The Canadian Press)

ਕੈਨੇਡਾ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਯਾਤ ’ਤੇ ਆਉਣ ਵਾਲੀ ਸੰਭਾਵੀ ਪਾਬੰਦੀ ਨੂੰ ਪੂਰੀ ਤਰ੍ਹਾਂ ਹਟਾਇਆ ਜਾ ਸਕਦਾ ਹੈ। ਹਾਲਾਂਕਿ, ਦੇਸ਼ ਦੇ ਅੰਦਰ ਅਜਿਹੇ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਜਾਰੀ ਰਹੇਗੀ ਪਰ ਸਰਕਾਰ ਇਸ ਨੂੰ ਵਿਦੇਸ਼ ਵਿਚ ਵੇਚਣ ਦੀ ਇਜਾਜ਼ਤ ਦੇਣ 'ਤੇ ਵਿਚਾਰ ਕਰ ਰਹੀ ਹੈ। ਇਸ ਫੈਸਲੇ ਪਿੱਛੇ ਮੁੱਖ ਤੌਰ 'ਤੇ ਆਰਥਿਕ ਕਾਰਨ ਦੱਸੇ ਜਾ ਰਹੇ ਹਨ। ਸਰਕਾਰ ਦਾ ਕਹਿਣਾ ਹੈ ਕਿ ਗਲੋਬਲ ਸਪਲਾਈ ਚੇਨ ਵਿਚ ਰੁਕਾਵਟਾਂ ਅਤੇ ਟੈਰਿਫ ਕਾਰਨ ਕੈਨੇਡੀਅਨ ਅਰਥਚਾਰੇ 'ਤੇ ਭਾਰੀ ਦਬਾਅ ਪੈ ਰਿਹਾ ਹੈ।

ਸਾਲ 2022 ਵਿਚ ਫੈਡਰਲ ਸਰਕਾਰ ਨੇ ਪਲਾਸਟਿਕ ਦੇ ਬੈਗ,ਕਟਲਰੀ, ਸਟ੍ਰਾਅ ਅਤੇ ਖਾਣਾ ਪੈਕ ਕਰਨ ਵਾਲੇ ਡੱਬਿਆਂ ਨੂੰ ਵਾਤਾਵਰਣ ਲਈ ਨੁਕਸਾਨਦੇਹ ਮੰਨਦੇ ਹੋਏ ਉਨ੍ਹਾਂ ਦੀ ਵਿਕਰੀ 'ਤੇ ਘਰੇਲੂ ਪਾਬੰਦੀ ਲਗਾਉਣਾ ਸ਼ੁਰੂ ਕੀਤਾ ਸੀ। ਨਿਰਯਾਤ 'ਤੇ ਇਹ ਪਾਬੰਦੀ 20 ਦਸੰਬਰ ਤੋਂ ਲਾਗੂ ਹੋਣੀ ਸੀ ਪਰ ਸਰਕਾਰ ਨੇ ਇਸ ਨੂੰ ਲਾਗੂ ਕਰਨ ਦੀ ਬਜਾਏ ਇਸ ਨੂੰ ਰੱਦ ਕਰਨ ਲਈ ਕੈਨੇਡਾ ਗਜ਼ਟ ਰਾਹੀਂ 70 ਦਿਨਾਂ ਸਲਾਹ-ਮਸ਼ਵਰਾ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਇਸ ਦੌਰਾਨ ਉਦਯੋਗਿਕ ਮਾਹਰਾਂ, ਵਾਤਾਵਰਣ ਕਾਰਕੁੰਨ ਅਤੇ ਆਮ ਜਨਤਾ ਆਪਣੇ ਵਿਚਾਰ ਪੇਸ਼ ਕਰ ਸਕਦੇ ਹਨ, ਜਿਸ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ। ਸਰਕਾਰ ਨੇ ਗਜ਼ਟ ਵਿਚ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੇ ਨਿਰਯਾਤ ’ਤੇ ਬੈਨ ਨਾਲ ਗਲੋਬਲ ਮਾਰਕੀਟ ਵਿਚ ਕੈਨੇਡੀਅਨ ਬਿਜ਼ਨਸ ਦੀ ਜਗ੍ਹਾ ਹੋਰ ਮੁਕਾਬਲੇਬਾਜ਼ ਲੈ ਲੈਣਗੇ, ਇਸ ਨਾਲ ਕੈਨੇਡਾ ਵਿਚ ਪ੍ਰੋਡਕਸ਼ਨ, ਇਨਵੈਸਟਮੈਂਟ ਅਤੇ ਰੁਜ਼ਗਾਰ ਦੇ ਮੌਕੇ ਘੱਟ ਹੋ ਸਕਦੇ ਹਨ ਪਰ ਪਲਾਸਟਿਕ ਪ੍ਰਦੂਸ਼ਣ ਨੂੰ ਓਨਾ ਘੱਟ ਕਰਨ ਵਿਚ ਮਦਦ ਨਹੀਂ ਮਿਲੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link