31.58C Vancouver
ADS

Mar 18, 2021 1:52 AM -

ਫ਼ੈਡਰਲ ਸਰਕਾਰ ਨੇ ਖਾਰਿਜ ਕੀਤਾ ਯੂਕਰੇਨ ਦੇ ਜਹਾਜ਼ ਨੂੰ ਡੇਗਣ ਪਿੱਛੇ ਇਰਾਨ ਦਾ ਮਨੁੱਖੀ ਗਲਤੀ ਦਾ ਦਾਅਵਾ

Share On
federal-government-rejects-irans-explanation-of-human-error-for-the-shooting-down-of-an-airliner-from-ukraine
The federal government has rejected Iran's explanation of human error for the shooting down of an airliner from Ukraine in January of 2020. (Photo - Omar Alghabra/Twitter)

ਫੈਡਰਲ ਸਰਕਾਰ ਨੇ ਇਰਾਨ ਦੀ ਉਸ ਵਿਆਖਿਆ ਨੂੰ ਖਾਰਿਜ ਕੀਤਾ ਹੈ ਜਿੱਥੇ ਯੂਕਰੇਨ ਦੇ ਹਵਾਈ ਜਹਾਜ਼ ਨੂੰ ਗਿਰਾਉਣ ਪਿੱਛੇ ਮਨੁੱਖੀ ਗਲਤੀ ਨੂੰ ਵਜ੍ਹਾ ਦੱਸਿਆ ਗਿਆ ਹੈ।

ਤਹਿਰਾਨ ਤੋਂ ਉਡਾਣ ਭਰਨ ਤੋਂ ਬਾਅਦ ਯੂਕਰੇਨ ਇੰਟਰਨੈਸ਼ਨਲ ਏਅਰਲਾਈਨਸ ਫਲਾਈਟ 7-52 (Ukraine International Airlines Flight 7-52) 'ਤੇ ਇਰਾਨ ਦੇ ਰੈਵਿਉਲਸ਼ਨਰੀ ਗਾਰਡ (Revolutionary Guard) ਨੇ 2 ਮਿਸਾਇਲਾਂ ਦਾਗ ਦਿੱਤੀਆਂ ਸਨ।

ਵਿਦੇਸ਼ ਮਾਮਲਿਆਂ ਬਾਰੇ ਮੰਤਰੀ, ਮਾਰਕ ਗਾਰਨੇਉ ਅਤੇ ਟਰਾਂਸਪੋਰਟ ਮੰਤਰੀ ਓਮਰ ਅਲਘਾਬਰਾ ਨੇ ਇਸ ਸੰਬੰਧੀ ਜਾਰੀ ਕੀਤੇ 145 ਪੰਨਿਆਂ ਦੇ ਦਸਤਾਵੇਜ ਨੂੰ ਖਾਰਿਜ ਕੀਤਾ ਹੈ।

ਇਸ ਨੂੰ ਇਰਾਨ ਦੀ ਸਿਵਿਲ ਏਵੀਏਸ਼ਨ ਔਰਗੇਨਾਈਜ਼ੇਸ਼ਨ (Civil Aviation Organization) ਦੀ ਵੈਬਸਾਈਟ 'ਤੇ ਸਾਂਝਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਰਿਪੋਰਟ 'ਚ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਹੈ ਕਿ ਅਹਿਮ ਸਵਾਲਾਂ ਬਾਰੇ ਸੱਚਾਈ ਉਜਾਗਰ ਕੀਤੀ ਜਾਵੇ।

ਯਾਦ ਰਹੇ ਇਸ ਘਟਨਾ 'ਚ 176 ਲੋਕਾਂ ਦੀ ਮੌਤ ਹੋ ਗਈ ਸੀ ਜਿਸ 'ਚ 55 ਕਨੇਡੀਅਨ ਨਾਗਰਿਕ ਅਤੇ 30 ਪਰਮਾਨੈਂਟ ਰੈਜ਼ੀਡੈਂਟ ਸ਼ਾਮਿਲ ਸਨ।

ਓਮਰ ਅਲਘਾਬਰਾ ਦਾ ਟਵੀਟ:

The final report from Iran into Ukraine International Airlines Flight 752, which was shot down by them on Jan 8, 2020, was just released. The report is incomplete & ignores many unanswered questions. In the coming days, our government will issue a formal response and next steps.

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link