24.72C Vancouver
ADS

Aug 6, 2026 6:33 PM - Connect Newsroom - Ramanpreet kaur with files from The Canadian Press

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

Share On
federal-government-restores-full-health-coverage-for-refugees-and-asylum-claimants
The Government of Canada has restored full health coverage for eligible refugees and asylum claimants under the Interim Federal Health Program. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।

ਇਸ ਤਹਿਤ ਸ਼ਰਨਾਰਥੀਆਂ ਨੂੰ ਦਵਾਈਆਂ ਲਈ $4 ਦੀ ਸਹਿ-ਭੁਗਤਾਨ ਅਤੇ ਦੰਦਾਂ ਦੀ ਦੇਖਭਾਲ, ਅੱਖਾਂ ਦੇ ਇਲਾਜ, ਫਿਜ਼ੀਓਥੈਰੇਪੀ ਅਤੇ ਮਾਨਸਿਕ ਸਿਹਤ ਸਬੰਧੀ ਸਪਲੀਮੈਂਟਲ ਸਰਵਿਸਸ ਦਾ 30 ਫੀਸਦੀ ਖ਼ਰਚਾ ਖ਼ੁਦ ਚੁੱਕਣ ਲਈ ਕਿਹਾ ਗਿਆ ਸੀ। ਇਨ੍ਹਾਂ ਕਟੌਤੀਆਂ ਦਾ ਫਰੰਟਲਾਈਨ ਡੌਕਟਰਜ਼, ਮਨੁੱਖੀ ਅਧਿਕਾਰ ਸੰਗਠਨਾਂ ਅਤੇ ਸਮਾਜਿਕ ਕਾਰਕੁਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ।

ਉਨ੍ਹਾਂ ਦਾ ਤਰਕ ਸੀ ਕਿ ਇਸ ਨਾਲ ਸਭ ਤੋਂ ਕਮਜ਼ੋਰ ਤਬਕੇ ਦੇ ਲੋਕ ਇਲਾਜ ਵਿਚ ਦੇਰੀ ਦਾ ਸਾਹਮਣਾ ਕਰ ਸਕਦੇ ਹਨ। ਚੌਤਰਫ਼ਾ ਦਬਾਅ ਮਗਰੋਂ ਸਰਕਾਰ ਨੇ ਹੁਣ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਉਥੇ ਹੀ, ਕੰਜ਼ਰਵੇਟਿਵ ਪਾਰਟੀ ਇਸ ਪ੍ਰੋਗਰਾਮ ਦੀ ਵਧਦੀ ਲਾਗਤ 'ਤੇ ਸਵਾਲ ਉਠਾ ਚੁੱਕੀ ਹੈ।

ਰਿਪੋਰਟਸ ਮੁਤਾਬਕ, ਸ਼ਰਨਾਰਥੀਆਂ ਲਈ ਇਸ ਹੈਲਥ ਕੇਅਰ ਪ੍ਰੋਗਰਾਮ 'ਤੇ ਸਰਕਾਰੀ ਖ਼ਰਚ ਸਾਲ 2020-21 ਵਿਚ $210 ਮਿਲੀਅਨ ਸੀ, ਜੋ ਸਾਲ 2024-25 ਵਿਚ ਵੱਧ ਕੇ $896 ਮਿਲੀਅਨ ਤੱਕ ਪਹੁੰਚ ਗਿਆ ਅਤੇ ਸਰਕਾਰ ਵਲੋਂ ਸਹਿ-ਭੁਗਤਾਨ ਲਾਗੂ ਕੀਤੇ ਜਾਣ ਮਗਰੋਂ PBO ਨੇ 2026-27 ਵਿਚ $162 ਮਿਲੀਅਨ ਦੀ ਬਚਤ ਹੋਣ ਦਾ ਅਨੁਮਾਨ ਲਗਾਇਆ ਸੀ।

Latest news

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link