10.87C Vancouver
ADS

May 6, 2026 5:41 PM - Connect Newsroom - Ramandeep Kaur with files from The Canadian Press

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ 'ਤੇ ਫੈਡਰਲ ਸਰਕਾਰ ਕਰ ਰਹੀ ਗੰਭੀਰ ਵਿਚਾਰ

Share On
federal-government-signals-potential-social-media-ban-for-children-under-16
Miller told the committee that evidence on the psychological and developmental effects of social media suggests young people are particularly vulnerable. (Photo: The Canadian Press)

ਕੈਨੇਡਾ ਸਰਕਾਰ ਨਾਬਾਲਗਾਂ ਦੀ ਸੇਫਟੀ ਨੂੰ ਮੁੱਖ ਰੱਖਦਿਆਂ ਸੋਸ਼ਲ ਮੀਡੀਆ ਨੂੰ ਲੈ ਕੇ ਸਖ਼ਤ ਕਦਮ ਚੁੱਕਣ ਦੀ ਤਿਆਰੀ ਵਿਚ ਹੈ। Canadian Identity Minister ਮਾਰਕ ਮਿਲਰ ਨੇ ਮੰਗਲਵਾਰ ਨੂੰ ਹਾਊਸ ਔਫ ਕੌਮਨਜ਼ ਦੀ ਹੈਰੀਟੇਜ ਕਮੇਟੀ ਸਾਹਮਣੇ ਪੇਸ਼ ਹੁੰਦਿਆਂ ਮਜ਼ਬੂਤ ​​ਸੰਕੇਤ ਦਿੱਤਾ ਹੈ ਕਿ ਫੈਡਰਲ ਸਰਕਾਰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਬਾਰੇ ਬਹੁਤ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸਰਕਾਰ ਕੋਲ ਕੋਈ ਹੋਰ ਬਦਲ ਨਹੀਂ ਬਚਿਆ ਹੈ। ਇਹ ਬੈਨ ਔਨਲਾਈਨ ਹਾਰਮਸ ਬਿੱਲ ਦਾ ਹਿੱਸਾ ਹੋਵੇਗਾ। ਮਿਲਰ ਨੇ ਕਿਹਾ ਕਿ ਇੱਕ ਪਿਤਾ ਹੋਣ ਦੇ ਨਾਤੇ ਉਹ ਇਸ ਲੋੜ ਨੂੰ ਮਹਿਸੂਸ ਕਰਦੇ ਹਨ ਅਤੇ ਇੱਕ ਮੰਤਰੀ ਵਜੋਂ ਨੌਜਵਾਨਾਂ ਦੇ ਭਵਿੱਖ ਲਈ ਸਹੀ ਕਦਮ ਚੁੱਕੇ ਜਾਣ ਨੂੰ ਯਕੀਨੀ ਬਣਾਉਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਵਿਗਿਆਨਕ ਅਧਿਐਨ ਦੇ ਨਜ਼ਰੀਏ ਤੋਂ ਦੇਖੀਏ ਤੋਂ ਬੱਚਿਆਂ ਦੇ ਦਿਮਾਗ ਅਜੇ ਇੰਨੇ ਵਿਕਸਤ ਨਹੀਂ ਹੋਏ ਹੁੰਦੇ ਹਨ, ਜਿਸ ਕਾਰਨ ਸੋਸ਼ਲ ਮੀਡੀਆ ਦਾ ਉਨ੍ਹਾਂ 'ਤੇ ਖਾਸਾ ਪ੍ਰਭਾਵ ਪੈਂਦਾ ਹੈ। ਹਾਲਾਂਕਿ, ​ਮੰਤਰੀ ਨੇ ਮੰਨਿਆ ਕਿ ਸਿਰਫ਼ ਉਮਰ ਦੀ ਪਾਬੰਦੀ ਲਗਾਉਣਾ ਕਾਫ਼ੀ ਨਹੀਂ ਹੋਵੇਗਾ ਕਿਉਂਕਿ ਨੌਜਵਾਨ ਟੈਕਨੋਲੀਜੀ ਦੇ ਮਾਹਰ ਹਨ। ਇਸ ਸਬੰਧ ਵਿਚ ਉਨ੍ਹਾਂ ਮਾਰਚ ਵਿਚ 11 ਮਾਹਰਾਂ ਦੇ ਇੱਕ ਸਮੂਹ ਦੀ ਨਿਯੁਕਤੀ ਕੀਤੀ ਸੀ ਜੋ ਇਸ ਬਿੱਲ ਦੀ ਰੂਪ-ਰੇਖਾ ਤਿਆਰ ਕਰਨ ਵਿਚ ਮਦਦ ਕਰ ਰਹੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link