14.58C Vancouver
ADS

Jul 16, 2026 4:22 PM - Connect Newsroom - Ramandeep Kaur with files from The Canadian Press

ਕੈਨੇਡੀਅਨ ਫੌਜ ਲਈ 190 ਨਵੇਂ ਬਖਤਰਬੰਦ ਵਾਹਨ ਖਰੀਦੇਗੀ ਫੈਡਰਲ ਸਰਕਾਰ, $2 ਬਿਲੀਅਨ ਦੇ ਸਮਝੌਤੇ ਦਾ ਐਲਾਨ

Share On
federal-government-to-acquire-190-armoured-vehicles-in-2b-deal-to-strengthen-canadian-army
The Prime Minister said all 190 vehicles will be manufactured at the company's Ontario facility. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡੀਅਨ ਆਰਮੀ ਦੀ ਜੰਗੀ ਸਮਰੱਥਾ ਨੂੰ ਮਜ਼ਬੂਤ ਕਰਨ ਅਤੇ ਘਰੇਲੂ ਡਿਫੈਂਸ ਉਦਯੋਗ ਨੂੰ ਹੁਲਾਰਾ ਦੇਣ ਲਈ ਓਨਟਾਰੀਓ-ਆਧਾਰਿਤ ਨਿਰਮਾਤਾ ਕੰਪਨੀ ਤੋਂ 190 armoured vehicles ਖਰੀਦੇ ਜਾਣ ਦਾ ਐਲਾਨ ਕੀਤਾ ਹੈ। ਇਸ 4 ਸਾਲਾ ਡੀਲ ਤਹਿਤ ਫੈਡਰਲ ਸਰਕਾਰ ਵਲੋਂ $2 ਬਿਲੀਅਨ ਖ਼ਰਚ ਕਰਨ ਜਾ ਰਹੀ ਹੈ। ਇਸ ਨਵੇਂ ਫਲੀਟ ਨਾਲ ਫੌਜ ਦੇ ਬਖਤਰਬੰਦ ਵਾਹਨਾਂ ਦੀ ਕੁੱਲ ਗਿਣਤੀ ਵਧ ਕੇ 550 ਹੋ ਜਾਵੇਗੀ।

ਪ੍ਰਧਾਨ ਮੰਤਰੀ ਕਾਰਨੀ ਨੇ ਵੀਰਵਾਰ ਨੂੰ ਓਨਟਾਰੀਓ ਦੇ ਲੰਡਨ ਸਥਿਤ ਗਲੋਬਲ ਡਿਫੈਂਸ ਕੰਟਰੈਕਟਰ ਜਨਰਲ ਡਾਇਨਾਮਿਕਸ ਦੇ ਕੈਨੇਡੀਅਨ ਕੈਂਪਸ ਦਾ ਦੌਰਾ ਕਰਕੇ ਇਸ ਸਮਝੌਤੇ 'ਤੇ ਅਧਿਕਾਰਤ ਮੋਹਰ ਲਗਾਈ। ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਤੌਰ 'ਤੇ ਸਪੱਸ਼ਟ ਕੀਤਾ ਕਿ ਇਸ ਡੀਲ ਤਹਿਤ ਹਰ ਇੱਕ ਵਾਹਨ ਕੰਪਨੀ ਦੀ ਓਨਟਾਰੀਓ ਸਥਿਤ ਫੈਕਟਰੀ ਵਿਚ ਹੀ ਬਣਾਇਆ ਜਾਵੇਗਾ।

ਇਸ ਦੇ ਨਾਲ ਹੀ ਇਨ੍ਹਾਂ ਵਾਹਨਾਂ ਨੂੰ ਤਿਆਰ ਕਰਨ ਲਈ ਵਰਤੇ ਜਾਣ ਵਾਲੇ parts ਦੇਸ਼ ਭਰ ਦੇ ਵੱਖ-ਵੱਖ ਕੈਨੇਡੀਅਨ ਸਪਲਾਇਰ ਤੋਂ ਹੀ ਸੋਰਸ ਕੀਤੇ ਜਾਣਗੇ, ਜਿਸ ਨਾਲ ਦੇਸ਼ ਦੇ ਅੰਦਰ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਪ੍ਰਧਾਨ ਮੰਤਰੀ ਮੁਤਾਬਕ, ਇਸ ਰਣਨੀਤੀ ਦਾ ਮਕਸਦ ਵਿਦੇਸ਼ੀ ਨਿਰਭਰਤਾ ਨੂੰ ਘਟਾਉਣਾ ਅਤੇ ਜਿੱਥੋਂ ਤੱਕ ਸੰਭਵ ਹੋ ਸਕੇ ਘਰੇਲੂ ਸਪਲਾਇਰ ਦੀ ਵਰਤੋਂ ਕਰਕੇ ਕੈਨੇਡਾ ਦੀਆਂ ਰਾਸ਼ਟਰੀ ਸੁਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link