12.28C Vancouver
ADS

Nov 1, 2023 6:12 PM - The Canadian Press

ਫੈਡਰਲ ਸਰਕਾਰ ਅੱਜ ਕਰੇਗੀ ਨਵੀਂ ਇਮੀਗ੍ਰੇਸ਼ਨ ਲੈਵਲ ਯੋਜਨਾ ਦਾ ਐਲਾਨ

Share On
federal-government-to-announce-new-immigration-level-plan-today
Normally there is not much debate about these goals, but this time Canada is dealing with inflation and a housing crisis, which has led to reports and surveys in recent days expressing concern about the number of new immigrants. (Photo: The Canadian Press)

ਅੱਜ ਫੈਡਰਲ ਸਰਕਾਰ ਵੱਲੋਂ ਆਪਣੇ ਨਵੇਂ ਇਮੀਗ੍ਰੇਸ਼ਨ ਲੈਵਲ ਪਲੈਨਸ ਦਾ ਐਲਾਨ ਕੀਤਾ ਜਾਵੇਗਾ।

ਇਸ ਯੋਜਨਾ ਅਧੀਨ ਅਗਲੇ 3 ਸਾਲਾਂ ਦੌਰਾਨ ਕੈਨੇਡਾ ਕਿੰਨੇ ਪ੍ਰਵਾਸੀਆਂ ਨੂੰ ਦੇਸ਼ ਵਿੱਚ ਦਾਖਿਲ ਕਰਨਾ ਚਾਹੁੰਦਾ ਹੈ ਉਸ ਸੰਬੰਧੀ ਟੀਚੇ ਮਿੱਥੇ ਜਾਣਗੇ।

ਪਿਛਲੇ ਸਾਲ ਇਨ੍ਹਾਂ ਟੀਚਿਆਂ ਦਾ ਐਲਾਨ ਕਰਦੇ ਸਰਕਾਰ ਨੇ ਕਿਹਾ ਸੀ ਕਿ 2023 ਵਿੱਚ 465,000 ਨਵੇਂ ਪ੍ਰਵਾਸੀਆਂ, 2024 ਵਿੱਚ 485,000 ਅਤੇ 2025 ਵਿੱਚ 500,000 ਨਵੇਂ ਪ੍ਰਵਾਸੀਆਂ ਨੂੰ ਦੇਸ਼ ਵਿੱਚ ਦਾਖਲਾ ਦਿੱਤਾ ਜਾਵੇਗਾ।

ਇਨ੍ਹਾਂ ਟੀਚਿਆਂ ਨੂੰ ਮਿੱਥਣ ਦਾ ਕੰਮ ਸਾਲਾਨਾ ਤੌਰ 'ਤੇ ਕੀਤਾ ਜਾਂਦਾ ਹੈ।

ਆਮ ਤੌਰ 'ਤੇ ਇਨ੍ਹਾਂ ਟੀਚਿਆਂ ਨੂੰ ਲੈ ਕੇ ਬਹੁਤੀ ਬਹਿਸ ਨਹੀਂ ਹੁੰਦੀ, ਪਰ ਇਸ ਵਾਰ ਕੈਨੇਡਾ ਮਹਿੰਗਾਈ ਅਤੇ ਹਾਉਸਿੰਗ ਸੰਕਟ ਨਾਲ ਨਜਿੱਠ ਰਿਹਾ ਹੈ, ਜਿਸ ਕਰਕੇ ਨਵੇਂ ਪ੍ਰਵਾਸੀਆਂ ਦੀ ਗਿਣਤੀ ਲੈ ਕੇ ਚਿੰਤਾ ਪ੍ਰਗਟ ਕਰਦੀਆਂ ਰਿਪੋਰਟਸ ਅਤੇ ਸਰਵੇ ਹਾਲ ਹੀ ਦੇ ਦਿਨਾਂ ਵਿੱਚ ਸਾਹਮਣੇ ਆਏ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ 400,000 ਪਰਮਾਨੈਂਟ ਰੈਜ਼ੀਡੈਂਟਸ ਤੋਂ ਇਲਾਵਾ ਕੈਨੇਡਾ ਵਿੱਚ ਸਟੱਡੀ ਜਾਂ ਵਰਕ ਪਰਮਿਟ 'ਤੇ 700,000 ਦੇ ਕਰੀਬ ਅਸਥਾਈ ਨਿਵਾਸੀ ਅਤੇ ਸ਼ਰਨਾਰਥੀ ਵੀ ਆਏ ਹਨ।

ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੱਲੋਂ ਅੱਜ ਇਨ੍ਹਾਂ ਟੀਚਿਆਂ ਦਾ ਐਲਾਨ ਕੀਤਾ ਜਾਵੇਗਾ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link